• Latest
  • Trending
Hukamnama Sri Darbar Sahib Today – 06 April 2026 | Ang 854 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 April 2026 | Ang 854 I ਅੱਜ ਦਾ ਹੁਕਮਨਾਮਾ

6 months ago
Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

11 hours ago
Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

11 hours ago
ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

12 hours ago
Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ

Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

12 hours ago
Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

15 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

15 hours ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

15 hours ago
Hindi News
English News
Sunday, September 27, 2026
No Result
View All Result
20 °c
Chandigarh
26 ° Mon
28 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 06 April 2026 | Ang 854 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | April | Date 06-04-2026 | Ang 854

April 6, 2026
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 06 April 2026 | Ang 854 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | April | Date 06-04-2026 | Ang 854

ਸਲੋਕ ਮਃ ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥

सलोक मः ३ ॥ अपणा आपु न पछाणई हरि प्रभु जाता दूरि ॥ गुर की सेवा विसरी किउ मनु रहै हजूरि ॥ मनमुखि जनमु गवाइआ झूठै लालचि कूरि ॥ नानक बखसि मिलाइअनु सचै सबदि हदूरि ॥१॥मः ३ ॥ हरि प्रभु सचा सोहिला गुरमुखि नामु गोविंदु ॥ अनदिनु नामु सलाहणा हरि जपिआ मनि आनंदु ॥ वडभागी हरि पाइआ पूरनु परमानंदु ॥ जन नानक नामु सलाहिआ बहुड़ि न मनि तनि भंगु ॥२॥पउड़ी ॥ कोई निंदकु होवै सतिगुरू का फिरि सरणि गुर आवै ॥ पिछले गुनह सतिगुरु बखसि लए सतसंगति नालि रलावै ॥ जिउ मीहि वुठै गलीआ नालिआ टोभिआ का जलु जाइ पवै विचि सुरसरी सुरसरी मिलत पवित्रु पावनु होए जावै ॥ एह वडिआई सतिगुर निरवैर विचि जितु मिलिऐ तिसना भुख उतरै हरि सांति तड़ आवै ॥ नानक इहु अचरजु देखहु मेरे हरि सचे साह का जि सतिगुरू नो मंनै सु सभनां भावै ॥१३॥१॥ सुधु ॥

Shalok, Third Mehl: He does not understand himself; he believes the Lord God to be far away.
He forgets to serve the Guru; how can his mind remain in the Lord’s Presence? The self-willed manmukh wastes away his life in worthless greed and falsehood. O Nanak, the Lord forgives, and blends them with Himself; through the True Word of the Shabad, He is ever-present. ||1|| Third Mehl: True is the Praise of the Lord God; the Gurmukh chants the Name of the Lord of the Universe. Praising the Naam night and day, and meditating on the Lord, the mind becomes blissful. By great good fortune, I have found the Lord, the perfect embodiment of supreme bliss. Servant Nanak praises the Naam; his mind and body shall never again be shattered. ||2|| Pauree: If someone slanders the True Guru, and then comes seeking the Guru’s Protection, the True Guru forgives him for his past sins, and unites him with the Saints’ Congregation.
When the rain falls, the water in the streams, rivers and ponds flows into the Ganges; flowing into the Ganges, it is made sacred and pure.
Such is the glorious greatness of the True Guru, who has no vengeance; meeting with Him, thirst and hunger are quenched, and instantly, one attains celestial peace. O Nanak, behold this wonder of the Lord, my True King! Everyone is pleased with one who obeys and believes in the True Guru. ||13||1|| Sudh||

ਪਦਅਰਥ: ਆਪਣਾ ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਜਾਤਾ = ਸਮਝਿਆ। ਵਿਸਰੀ = ਭੁੱਲ ਗਈ। ਕਿਉ ਰਹੈ– ਕਿਵੇਂ ਰਹਿ ਸਕਦਾ ਹੈ? ਨਹੀਂ ਰਹਿ ਸਕਦਾ। ਹਜੂਰਿ = (ਪਰਮਾਤਮਾ ਦੀ) ਹਜ਼ੂਰੀ ਵਿਚ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ। ਲਾਲਚਿ = ਲਾਲਚ ਵਿਚ। ਕੂਰਿ = ਕੂੜ ਵਿਚ, ਮਾਇਆ ਦੇ ਮੋਹ ਵਿਚ। ਬਖਸਿ = ਬਖ਼ਸ਼ਸ਼ ਕਰ ਕੇ। ਮਿਲਾਇਅਨੁ = ਮਿਲਾ ਲਏ ਉਸ ਪਰਮਾਤਮਾ ਨੇ। ਸਚੇ ਸਬਦਿ = ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ। ਹਦੂਰਿ = (ਆਪਣੀ) ਹਜ਼ੂਰੀ ਵਿਚ।੧।ਸਚਾ = ਸਦਾ ਕਾਇਮ ਰਹਿਣ ਵਾਲਾ। ਸੋਹਿਲਾ = ਸਿਫ਼ਤਿ-ਸਾਲਾਹ ਦਾ ਗੀਤ। ਗੁਰਮੁਖਿ = ਗੁਰੂ ਦੀ ਸਰਨ ਪਿਆਂ। ਅਨਦਿਨੁ = ਹਰ ਰੋਜ਼, ਹਰ ਵੇਲੇ। ਮਨਿ = ਮਨ ਵਿਚ। ਵਡਭਾਗੀ = ਵੱਡੇ ਭਾਗਾਂ ਵਾਲੇ ਨੇ। ਪਰਮਾਨੰਦੁ = ਸਭ ਤੋਂ ਉੱਚੇ ਅਨੰਦ ਦਾ ਮਾਲਕ ਪ੍ਰਭੂ। ਬਹੁੜਿ = ਮੁੜ, ਫਿਰ। ਤਨਿ = ਤਨ ਵਿਚ। ਭੰਗੁ = ਤੋਟ, ਪ੍ਰਭੂ ਨਾਲੋਂ ਵਿਛੋੜਾ।੨।ਗੁਨਹ = ਗੁਨਾਹ, ਔਗੁਣ। ਮੀਹਿ ਵੁਠੈ = {ਪੂਰਬ ਪੂਰਨ ਕਾਰਦੰਤਕ Locative Absolute} ਮੀਂਹ ਪਿਆਂ। ਸੁਰਸਰੀ = ਗੰਗਾ। ਪਾਵਨੁ = ਪਵਿੱਤਰ। ਜਿਤੁ ਮਿਲਿਐ = ਜਿਸ ਦੇ ਮਿਲਿਆਂ, ਜੇ ਉਹ ਮਿਲ ਪਏ। ਹਰਿ ਸਾਂਤਿ = ਪਰਮਾਤਮਾ (ਦੇ ਮਿਲਾਪ) ਦੀ ਠੰਢ। ਤੜ = ਤੁਰਤ। ਸਚੇ ਸਾਹ ਕਾ = ਸਦਾ ਕਾਇਮ ਰਹਿਣ ਵਾਲੇ ਸ਼ਾਹ ਦਾ। ਮੰਨੈ = ਸਰਧਾ ਲਿਆਵੇ। ਭਾਵੈ = ਚੰਗਾ ਲੱਗਦਾ ਹੈ।੧੩।

ਅਰਥ:ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿਚ (ਲੱਗ ਕੇ) ਮਾਇਆ ਦੇ ਮੋਹ ਵਿਚ (ਫਸ ਕੇ ਹੀ ਆਪਣਾ) ਜੀਵਨ ਗਵਾ ਲਿਆ ਹੁੰਦਾ ਹੈ। ਜਿਹੜੇ ਮਨੁੱਖ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਹਜ਼ੂਰੀ ਟਿਕੇ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਨੇ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ।੧। (ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ, ਉਸ ਨੂੰ ਗੁਰੂ ਦੀ ਦੱਸੀ ਕਾਰ (ਸਦਾ) ਭੁੱਲੀ ਰਹਿੰਦੀ ਹੈ, (ਇਸ ਵਾਸਤੇ ਉਸ ਦਾ) ਮਨ (ਪਰਮਾਤਮਾ ਦੀ) ਹਜ਼ੂਰੀ ਵਿਚ (ਕਦੇ) ਨਹੀਂ ਟਿਕਦਾ।ਹੇ ਭਾਈ! ਹਰੀ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੀ) ਸਿਫ਼ਤਿ-ਸਾਲਾਹ ਦਾ ਗੀਤ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ (ਮਿਲਦਾ ਹੈ) । (ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ) ਹਰ ਵੇਲੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪਰਮਾਤਮਾ ਦਾ ਨਾਮ ਸਿਮਰਦਿਆਂ (ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ। ਹੇ ਨਾਨਕ! ਆਖ-ਜਿਨ੍ਹਾਂ) ਦਾਸਾਂ ਨੇ (ਪਰਮਾਤਮਾ ਦਾ) ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਮੁੜ ਕਦੇ (ਪਰਮਾਤਮਾ ਨਾਲੋਂ) ਵਿੱਥ ਨਹੀਂ ਬਣਦੀ।੨।ਜੇ) ਕੋਈ ਮਨੁੱਖ (ਪਹਿਲਾਂ) ਗੁਰੂ ਦੀ ਨਿੰਦਾ ਕਰਨ ਵਾਲਾ ਹੋਵੇ (ਪਰ) ਫਿਰ ਗੁਰੂ ਦੀ ਸਰਨ ਆ ਜਾਏ, ਤਾਂ ਸਤਿਗੁਰੂ (ਉਸ ਦੇ) ਪਿਛਲੇ ਔਗੁਣ ਬਖ਼ਸ਼ ਲੈਂਦਾ ਹੈ (ਤੇ ਉਸ ਨੂੰ) ਸਾਧ ਸੰਗਤਿ ਵਿਚ ਰਲਾ ਦੇਂਦਾ ਹੈ।ਹੇ ਭਾਈ! ਜਿਵੇਂ ਮੀਂਹ ਪਿਆਂ ਗਲੀਆਂ ਨਾਲਿਆਂ ਟੋਭਿਆਂ ਦਾ ਪਾਣੀ (ਜਦੋਂ) ਗੰਗਾ ਵਿਚ ਜਾ ਪੈਂਦਾ ਹੈ (ਤਾਂ) ਗੰਗਾ ਵਿਚ ਮਿਲਦਿਆਂ (ਹੀ ਉਹ ਪਾਣੀ) ਪੂਰਨ ਤੌਰ ਤੇ ਪਵਿੱਤਰ ਹੋ ਜਾਂਦਾ ਹੈ, (ਤਿਵੇਂ) ਨਿਰਵੈਰ ਸਤਿਗੁਰੂ ਵਿਚ (ਭੀ) ਇਹ ਗੁਣ ਹੈ ਕਿ ਉਸ (ਗੁਰੂ) ਨੂੰ ਮਿਲਿਆਂ (ਮਨੁੱਖ ਦੀ ਮਾਇਆ ਦੀ) ਤ੍ਰਿਹ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ (ਤੇ ਉਸ ਦੇ ਅੰਦਰ) ਪਰਮਾਤਮਾ (ਦੇ ਮਿਲਾਪ) ਦੀ ਠੰਢ ਤੁਰਤ ਪੈ ਜਾਂਦੀ ਹੈ।ਹੇ ਨਾਨਕ! ਆਖ-ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਸ਼ਾਹ ਪਰਮਾਤਮਾ ਦਾ ਇਹ ਅਚਰਜ ਤਮਾਸ਼ਾ ਵੇਖੋ ਕਿ ਜਿਹੜਾ ਮਨੁੱਖ ਗੁਰੂ ਉਤੇ ਸਰਧਾ ਲਿਆਉਂਦਾ ਹੈ ਉਹ ਮਨੁੱਖ ਸਭਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ।੧੩।੧।ਸੁਧੁ।

हे भाई! अपने मन के पीछे चलने वाला मनुष्य) अपने आत्मिक जीवन को (कभी) परखता नहीं, वह परमात्मा को (कहीं) दूर बसता समझता है, उसको गुरू द्वारा बताए हुए काम (सदा) भूले रहते हैं, (इस वास्ते उसका) मन (परमात्मा की) हजूरी में (कभी) नहीं टिकता।हे नानक! अपने मन के पीछे चलने वाले मनुष्य ने झूठे लालच में (लग के) माया के मोह में (फस के ही अपना) जीवन गवा लिया होता है। जो मनुष्य सिफत-सालाह वाले गुरू शबद के द्वारा (परमात्मा की) हजूरी में टिके रहते हैं, उनको परमात्मा ने मेहर करके (अपने चरणों में) मिला लिया होता है।1।हे भाई! हरी प्रभू गोविंद सदा कायम रहने वाला है, (उसकी) सिफत-सालाह का गीत (उसका) नाम गुरू की शरण पड़ने से (मिलता है)। (जिस मनुष्य को हरी-नाम मिलता है, वह) हर वक्त ही नाम सिमरता रहता है, और परमात्मा का नाम सिमरते हुए (उसके) मन में आत्मिक आनंद बना रहता है। पर, हे भाई! परम-आनंद का मालिक पूर्ण प्रभू परमात्मा बहुत भाग्यों से ही मिलता है। हे नानक! (कह- जिन) दासों ने (परमात्मा का) नाम सिमरा, उनके मन में उनके तन में फिर कभी (परमातमा से) दूरी पैदा नहीं होती।2।(अगर) कोई मनुष्य (पहले) गुरू की निंदा करने वाला हो (पर) फिर गुरू की शरण में आ जाए, तो सतिगुरू (उसके) पिछले अवगुण बख्श लेता है और (उसको) साध-संगति में मिला लेता है।हे भाई! जैसे बरसात होने से गली-नाली-टोभों का पानी (जब) गंगा में जा पड़ता है (और) गंगा में मिलते ही (वह पानी) पूरी तौर से पवित्र हो जाता है, (वैसे ही) निरवैर सतिगुरू में (भी) ये गुण हैं कि उस (गुरू) को मिलने से (मनुष्य को माया की) प्यास (माया की) भूख दूर हो जाती है (और, उसके अंदर) परमात्मा (के मिलाप) की ठंड तुरंत पड़ जाती है।हे नानक! (कह- हे भाई!) सदा कायम रहने वाले शाह परमात्मा का ये आश्चर्यजनक तमाशा देखो कि जो मनुष्य गुरू पर श्रद्धा रखता है वह मनुष्य सभी को प्यारा लगने लग जाता है।13।1। सुधु।

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: Ajj Da Amrit Vele Da HUKAMNAMA jiAMRIT VELE DA HUKAMNAMA SRI DARBAR SAHIBamritsarHukamnama Sri Darbar Sahib TodayPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

by Ankit
September 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 27-09-2026 |...

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

by Ankit
September 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 26-09-2026 |...

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

by Ankit
September 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 25-09-2026 |...

Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 24, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 24-09-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 September 2026 | Ang 678 I ਅੱਜ ਦਾ ਹੁਕਮਨਾਮਾ

by Ankit
September 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 27-09-2026 |...

Most Popular

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

by Navjot
4 weeks ago
0

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ   ਚੰਡੀਗੜ੍ਹ, 31ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 