• Latest
  • Trending
Hukamnama Sri Darbar Sahib Today – 10 August 2025 | Ang  I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 August 2025 | Ang I ਅੱਜ ਦਾ ਹੁਕਮਨਾਮਾ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

21 minutes ago
National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

National: CM ਤੋਂ PM ਤੱਕ ਨਰਿੰਦਰ ਮੋਦੀ ਦੇ 25 ਸਾਲ ਪੂਰੇ, ਕਿਹਾ- ‘ਇਹ ਆਰਾਮ ਕਰਨ ਦਾ ਸਮਾਂ ਨਹੀਂ’

27 minutes ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਮੀਂਹ ਲਈ ਅਲਰਟ ਜਾਰੀ

38 minutes ago
Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

Punjab: ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਚੋਹਲਾ ਸਾਹਿਬ ਨੇੜੇ ਮਿਲੀਆਂ ਲਾਸ਼ਾਂ

1 hour ago
National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

National: ਲੋਨ ਹੋਰ ਮਹਿੰਗੇ ਹੋਣਗੇ, EMI ਵਧੇਗੀ: RBI ਨੇ 4 ਸਾਲਾਂ ਵਿੱਚ ਪਹਿਲੀ ਵਾਰ ਵਧਾਈ ਵਿਆਜ ਦਰ

2 hours ago
National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

2 hours ago
International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

2 hours ago
Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

Punjab: ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ’ਤੇ ਸੁਪਰੀਮ ਕੋਰਟ ’ਚ ਅੱਜ ਅਹਿਮ ਸੁਣਵਾਈ

3 hours ago
Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

Haryana ’ਚ ਭਾਜਪਾ ਦਾ ਸ਼ਕਤੀ ਪ੍ਰਦਰਸ਼ਨ !, ਅਮਿਤ ਸ਼ਾਹ ਸਮੇਤ ਕਈ ਕੇਂਦਰੀ ਆਗੂ ਅੱਜ ਦੌਰੇ ’ਤੇ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

4 hours ago
Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

5 hours ago
Hindi News
English News
Wednesday, October 7, 2026
No Result
View All Result
30 °c
Chandigarh
27 ° Thu
25 ° Fri
26 ° Sat
26 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 10 August 2025 | Ang I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | Amritsar | Date 10-08-2025 | Ang738

August 10, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 10 August 2025 | Ang  I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 August 2025 | Ang  I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | Amritsar | Date 10-08-2025 | Ang738

ੴ ਸਤਿਗੁਰ ਪ੍ਰਸਾਦਿ ॥

ਆਸਾ ਮਹਲਾ ੧ ਛੰਤ ਘਰੁ ੩ ॥

ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥ ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥ ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥ ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥ ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥ ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥ ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ ॥ ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ ॥ ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ ॥ ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ ॥ ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥੩॥ ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ ॥ ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ ॥ ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ ਜਿਨਿ ਚੇਤਿਆ ॥ ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ ॥ ਹਰਿ ਨਾਮੁ ਭਗਤਿ ਨ ਰਿਦੈ ਸਾਚਾ ਸੇ ਅੰਤਿ ਧਾਹੀ ਰੁੰਨਿਆ ॥ ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥੪॥੧॥੫॥

(ਅੰਗ ੪੩੮-੪੩੯)

☬ ਪੰਜਾਬੀ ਵਿਚ ਵਿਆਖਿਆ :- ☬

ਹੇ ਕਾਲੇ ਹਰਣ! (ਹੇ ਕਾਲੇ ਹਰਣ ਵਾਂਗ ਸੰਸਾਰ-ਬਨ ਵਿਚ ਬੇ-ਪਰਵਾਹ ਹੋ ਕੇ ਚੁੰਗੀਆਂ ਮਾਰਨ ਵਾਲੇ ਮਨ!) ਤੂੰ (ਮੇਰੀ ਗੱਲ) ਸੁਣ! ਤੂੰ ਇਸ (ਜਗਤ-) ਫੁਲਵਾੜੀ ਵਿਚ ਕਿਉਂ ਮਸਤ ਹੋ ਰਿਹਾ ਹੈਂ? (ਇਸ ਫੁਲਵਾੜੀ ਦਾ) ਫਲ ਜ਼ਹਰ ਹੈ, (ਭਾਵ, ਆਤਮਕ ਮੌਤ ਪੈਦਾ ਕਰਦਾ ਹੈ) ਇਹ ਥੋੜੇ ਦਿਨ ਹੀ ਸੁਆਦਲਾ ਲੱਗਦਾ ਹੈ, ਫਿਰ ਇਹ ਦੁਖਦਾਈ ਬਣ ਜਾਂਦਾ ਹੈ। ਜਿਸ ਵਿਚ ਤੂੰ ਇਤਨਾ ਮਸਤ ਹੈਂ ਇਹ ਆਖ਼ਰ ਦੁੱਖਦਾਈ ਹੋ ਜਾਂਦਾ ਹੈ। ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਬਹੁਤ ਦੁੱਖ ਦੇਂਦਾ ਹੈ। (ਉਂਝ ਹੈ ਭੀ ਇਹ ਥੋੜਾ ਸਮਾ ਰਹਿਣ ਵਾਲਾ) ਜਿਵੇਂ ਸਮੁੰਦਰ ਲਹਿਰਾਂ ਮਾਰਦਾ ਹੈ ਜਾਂ ਜਿਵੇਂ ਬਿਜਲੀ ਲਿਸ਼ਕ ਮਾਰਦੀ ਹੈ। ਪਰਮਾਤਮਾ (ਦੇ ਨਾਮ) ਤੋਂ ਬਿਨਾ ਹੋਰ ਕੋਈ (ਸਦਾ ਨਾਲ ਨਿਭਣ ਵਾਲਾ) ਰਾਖਾ ਨਹੀਂ (ਹੇ ਹਰਨ ਵਾਂਗ ਚੁੰਗੀਆਂ ਮਾਰਨ ਵਾਲੇ ਮਨ!) ਉਸ ਨੂੰ ਤੂੰ ਭੁਲਾਈ ਬੈਠਾ ਹੈਂ।ਨਾਨਕ ਆਖਦਾ ਹੈ-ਹੇ ਕਾਲੇ ਹਰਨ! ਹੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ, ਨਹੀਂ ਤਾਂ (ਇਸ ਜਗਤ-ਫੁਲਵਾੜੀ ਵਿਚ ਮਸਤ ਹੋ ਕੇ) ਤੂੰ ਆਪਣੀ ਆਤਮਕ ਮੌਤ ਸਹੇੜ ਲਏਂਗਾ ॥੧॥ ਹੇ (ਹਰੇਕ) ਫੁੱਲ ਉੱਤੇ ਉੱਡਣ ਵਾਲੇ ਭੌਰੇ (ਮਨ!) (ਫੁੱਲ ਫੁੱਲ ਦੀ ਸੁਗੰਧੀ ਲੈਂਦੇ ਫਿਰਨ ਵਿਚੋਂ) ਬੜਾ ਭਾਰੀ ਦੁੱਖ ਨਿਕਲਦਾ ਹੈ। ਮੈਂ ਆਪਣੇ ਗੁਰੂ ਪਾਸੋਂ ਪੁੱਛਿਆ ਹੈ ਜੇਹੜਾ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਵਿਚਾਰ-ਮੰਡਲ ਵਿਚ ਟਿਕਾਈ ਰੱਖਦਾ ਹੈ। (ਹੇ ਭੌਰੇ ਮਨ! ਤੇਰੀ ਇਹ ਹਾਲਤ) ਵਿਚਾਰ ਕੇ ਮੈਂ ਗੁਰੂ ਤੋਂ ਪੁੱਛਿਆ ਹੈ ਕਿ ਇਹ ਮਨ-ਭੌਰਾ ਤਾਂ ਵੇਲਾਂ ਫੁੱਲਾਂ ਉਤੇ (ਦੁਨੀਆ ਦੇ ਸੁੰਦਰ ਪਦਾਰਥਾਂ ਦੇ ਰਸਾਂ ਵਿਚ) ਮਸਤ ਹੋ ਰਿਹਾ ਹੈ (ਇਸ ਦਾ ਕੀਹ ਬਣੇਗਾ? ਮੈਨੂੰ ਗੁਰੂ ਨੇ ਮੱਤ ਦਿੱਤੀ ਹੈ ਕਿ) ਜਦੋਂ ਜ਼ਿੰਦਗੀ ਦੀ ਰਾਤ ਮੁੱਕ ਜਾਂਦੀ ਹੈ (ਜਦੋਂ ਦਿਨ ਚੜ੍ਹ ਪੈਂਦਾ ਹੈ) ਇਹ ਸਰੀਰ ਢਹਿ ਢੇਰੀ ਹੋ ਜਾਂਦਾ ਹੈ (ਵਿਕਾਰਾਂ ਵਿਚ ਫਸੇ ਰਹਿਣ ਕਰਕੇ ਜੀਵ ਇਉਂ ਦੁਖੀ ਹੁੰਦਾ ਹੈਂ ਜਿਵੇਂ) ਤੇਲ ਤਾਉੜੀ ਵਿਚ ਪਾ ਕੇ ਡਾਇਆ ਜਾਂਦਾ ਹੈ। ਹੇ (ਦੁਨੀਆ ਦੇ ਪਦਾਰਥਾਂ ਵਿਚ ਮਸਤ ਹੋਏ) ਭੂਤ! ਸਤਿਗੁਰੂ ਦੇ ਸ਼ਬਦ ਤੋਂ ਖੁੰਝ ਕੇ ਤੂੰ ਜਮਰਾਜ ਦੇ ਰਸਤੇ ਵਿਚ ਬੱਝਾ ਹੋਇਆ ਚੋਟਾਂ ਖਾਵੇਂਗਾ। ਨਾਨਕ ਆਖਦਾ ਹੈ-ਹੇ ਮੇਰੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ, ਨਹੀਂ ਤਾਂ ਭੌਰੇ (ਵਾਂਗ ਫੁੱਲਾਂ ਦੇ ਮਸਤ ਹੋਏ ਮਨ!) ਆਤਮਕ ਮੌਤ ਸਹੇੜ ਲਏਂਗਾ ॥੨॥ ਹੇ ਮੇਰੇ ਪਰਦੇਸੀ ਜੀਵਾਤਮਾ! ਤੂੰ ਕਿਉਂ (ਮਾਇਆ ਦੇ) ਜੰਜਾਲ ਵਿਚ ਫਸ ਰਿਹਾ ਹੈਂ? ਜੇ ਸਦਾ-ਥਿਰ ਰਹਿਣ ਵਾਲਾ ਮਾਲਕ ਤੇਰੇ ਮਨ ਵਿਚ ਵੱਸਦਾ ਹੋਵੇ ਤਾਂ ਤੂੰ (ਮਾਇਆ ਦੇ ਮੋਹ-ਰੂਪ) ਜਮ ਦੇ ਖਿਲਾਰੇ ਹੋਏ ਜਾਲ ਵਿਚ ਕਿਉਂ ਫਸੇਂ ? (ਹੇ ਮੇਰੀ ਜਿੰਦੇ! ਵੇਖ) ਜਦੋਂ ਸ਼ਿਕਾਰੀ ਨੇ (ਪਾਣੀ ਵਿਚ) ਜਾਲ ਪਾਇਆ ਹੁੰਦਾ ਹੈ ਤੇ ਮੱਛੀ (ਭਿੱਤੀ ਦੇ ਲੱਬ ਵਿਚ ਫਸ ਕੇ ਜਾਲ ਵਿਚ ਫਸ ਜਾਂਦੀ ਹੈ ਤੇ ਪਾਣੀ ਤੋਂ) ਵਿਛੁੜ ਜਾਂਦੀ ਹੈ ਤਦੋਂ ਅੱਖਾਂ ਭਰ ਕੇ ਰੋਂਦੀ ਹੈ, (ਇਸੇ ਤਰ੍ਹਾਂ ਜੀਵ ਨੂੰ) ਇਹ ਜਗਤ ਮਿੱਠਾ ਲੱਗਦਾ ਹੈ, ਮਾਇਆ ਦਾ ਮੋਹ ਮਿੱਠਾ ਲੱਗਦਾ ਹੈ, ਪਰ (ਫਸ ਕੇ) ਅੰਤ ਵੇਲੇ ਇਹ ਭੁਲੇਖਾ ਦੂਰ ਹੁੰਦਾ ਹੈ (ਜਦੋਂ ਜਿੰਦ ਦੁੱਖਾਂ ਦੇ ਮੂੰਹ ਆਉਂਦੀ ਹੈ ਤੇ ਮਾਇਕ ਪਦਾਰਥ ਭੀ ਸਾਥ ਛੱਡ ਜਾਂਦੇ ਹਨ)। ਹੇ ਮੇਰੀ ਜਿੰਦੇ! ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜ ਕੇ ਭਗਤੀ ਕਰ ਕੇ ਇਸ ਤਰ੍ਹਾਂ ਆਪਣੇ ਮਨ ਵਿਚੋਂ ਫ਼ਿਕਰ-ਅੰਦੇਸ਼ੇ ਦੂਰ ਕਰ ਲੈ। ਨਾਨਕ ਆਖਦਾ ਹੈ-ਹੇ ਮੇਰੇ ਪਰਦੇਸੀ ਜੀਊੜੇ! ਹੇ ਮੇਰੇ ਮਨ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਸਿਮਰ ॥੩॥ ਨਦੀਆਂ ਤੋਂ ਵਿਛੁੜੇ ਹੋਏ ਵਹਣਾਂ ਦਾ (ਨਦੀਆਂ ਨਾਲ ਮੁੜ) ਮੇਲ ਭਾਗਾਂ ਨਾਲ ਹੀ ਹੁੰਦਾ ਹੈ (ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਨਾਲੋਂ ਵਿਛੁੜੇ ਜੀਵ ਮੁੜ ਭਾਗਾਂ ਨਾਲ ਹੀ ਮਿਲਦੇ ਹਨ)। ਜੇਹੜਾ ਕੋਈ ਵਿਰਲਾ ਮਨੁੱਖ ਪ੍ਰਭੂ-ਚਰਨਾਂ ਵਿਚ ਜੁੜਦਾ ਹੈ ਉਹ ਸਮਝ ਲੈਂਦਾ ਹੈ ਕਿ ਮਾਇਆ ਦਾ ਮੋਹ ਹੈ ਤਾਂ ਮਿੱਠਾ ਪਰ ਸਦਾ ਜ਼ਹਰ ਨਾਲ ਭਰਿਆ ਰਹਿੰਦਾ ਹੈ (ਤੇ ਜੀਵ ਨੂੰ ਆਤਮਕ ਮੌਤੇ ਮਾਰ ਦੇਂਦਾ ਹੈ)। ਅਜੇਹਾ ਕੋਈ ਵਿਰਲਾ ਬੰਦਾ ਜਿਸ ਨੇ ਆਪਣੇ ਗੁਰੂ ਨੂੰ ਚੇਤੇ ਰੱਖਿਆ ਹੈ ਆਤਮਕ ਅਡੋਲਤਾ ਵਿਚ ਟਿਕ ਕੇ ਇਸੇ ਅਸਲੀਅਤ ਨੂੰ ਸਮਝਦਾ ਹੈ ਤੇ ਪਰਮਾਤਮਾ ਨਾਲ ਸਾਂਝ ਪਾਂਦਾ ਹੈ। ਪਰਮਾਤਮਾ ਦੇ ਨਾਮ ਤੋਂ ਬਿਨਾ ਮਾਇਆ ਦੇ ਮੋਹ ਦੀ ਭਟਕਣਾ ਵਿਚ ਕੁਰਾਹੇ ਪੈ ਕੇ ਅਨੇਕਾਂ ਮੂਰਖ ਗ਼ਾਫ਼ਿਲ ਜੀਵ ਖ਼ੁਆਰ ਹੁੰਦੇ ਹਨ। ਜੇਹੜੇ ਬੰਦੇ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ, ਪ੍ਰਭੂ ਦੀ ਭਗਤੀ ਨਹੀਂ ਕਰਦੇ, ਆਪਣੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਨੂੰ ਨਹੀਂ ਵਸਾਂਦੇ, ਉਹ ਆਖ਼ਰ ਢਾਹਾਂ ਮਾਰ ਮਾਰ ਕੇ ਰੋਂਦੇ ਹਨ। ਨਾਨਕ ਆਖਦਾ ਹੈ-ਸਦਾ-ਥਿਰ ਪ੍ਰਭੂ ਆਪਣੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੋੜ ਕੇ ਚਿਰਾਂ ਤੋਂ ਵਿਛੁੜੇ ਜੀਵਾਂ ਨੂੰ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ ॥੪॥੧॥੫॥

☬ English Translation :- ☬

AASAA, FIRST MEHL, CHHANT, THIRD HOUSE:

Listen, O black deer: why are you so attached to the orchard of passion? The fruit of sin is sweet for only a few days, and then it grows hot and bitter. That fruit which intoxicated you has now become bitter and painful, without the Naam. It is temporary, like the waves on the sea, and the flash of lightning. Without the Lord, there is no other protector, but you have forgotten Him. Nanak speaks the Truth. Reflect upon it, O mind; you shall die, O black deer. || 1 || O bumble bee, you wander among the flowers, but terrible pain awaits you. I have asked my Guru for true understanding. I have asked my True Guru for understanding about the bumble bee, who is so involved with the flowers of the garden. When the sun rises, the body will fall, and it will be cooked in hot oil. You shall be bound and beaten on the road of Death, without the Word of the Shabad, O madman. Nanak speaks the Truth. Reflect upon it, O mind; you shall die, O bumble bee. || 2 || O my stranger soul, why do you fall into entanglements? The True Lord abides within your mind; why are you trapped by the noose of Death? The fish leaves the water with tearful eyes, when the fisherman casts his net. The love of Maya is sweet to the world, but in the end, this delusion is dispelled. So perform devotional worship, link your consciousness to the Lord, and dispel anxiety from your mind. Nanak speaks the Truth; focus your consciousness on the Lord, O my stranger soul. || 3 || The rivers and streams which separate may sometime be united again. In age after age, that which is sweet, is full of poison; how rare is the Yogi who understands this. That rare person who centers his consciousness on the True Guru, knows intuitively and realizes the Lord. Without the Naam, the Name of the Lord, the thoughtless fools wander in doubt, and are ruined. Those whose hearts are not touched by devotional worship and the Name of the True Lord, shall weep and wail loudly in the end. Nanak speaks the Truth; through the True Word of the Shabad, those long separated from the Lord, are united once again. || 4 || 1 || 5 ||

 

ਵਾਹਿਗੁਰੂ ਜੀ ਕਾ ਖਾਲਸਾ

ਵਾਹਿਗੁਰੂ ਜੀ ਕੀ ਫਤਹਿ ਜੀ..

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Read all Previous Hukamnamashttp://Hukamnama Sri Darbar Sahib Today – 9 August 2025 | Ang 708 I ਅੱਜ ਦਾ ਹੁਕਮਨਾਮਾ

 

Learn more at the official Shiromani Gurdwara Parbandhak Committee (SGPC) 🡥

Tags: Aj Da HukamnamaAmrit vele da Hukamnama Sri Darbar Sahib Sri Amritsardarbar sahibGlobal Sikh CouncilGoogle search Punjabi newsHukamnama Sri Darbar Sahib TodayLatest Punjab News in punjabPUNJABtoday
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

by Ankit
October 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 07-10-2026 |...

Hukamnama Sri Darbar Sahib Today – 06 October 2026 | Ang 608 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 October 2026 | Ang 608 I ਅੱਜ ਦਾ ਹੁਕਮਨਾਮਾ

by Ankit
October 6, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 06-10-2026 |...

Hukamnama Sri Darbar Sahib Today – 05 October 2026 | Ang 577 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 October 2026 | Ang 577 I ਅੱਜ ਦਾ ਹੁਕਮਨਾਮਾ

by Ankit
October 5, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 05-10-2026 |...

Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 October 2026 | Ang 628 I ਅੱਜ ਦਾ ਹੁਕਮਨਾਮਾ

by Ankit
October 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 04-10-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ – ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ

by Navjot
7 days ago
0

ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ - ਭਾਰਤ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ ਇਸ ਜਿੱਤ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA