• Latest
  • Trending
Hukamnama Sri Darbar Sahib Today – 16 September 2025 | Ang 704 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 September 2025 | Ang 704 I ਅੱਜ ਦਾ ਹੁਕਮਨਾਮਾ

9 months ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

6 minutes ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

11 minutes ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

33 minutes ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

40 minutes ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

48 minutes ago
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

53 minutes ago
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

59 minutes ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

1 hour ago
ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

ਜਰਮਨੀ ‘ਚ ਕਪੂਰਥਲਾ ਦੇ ਨੌਜਵਾਨ ਦੀ ਮੌਤ

1 hour ago
ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

ਉਦਯੋਗ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹੈ ਪੰਜਾਬ: ਅਮਨ ਅਰੋੜਾ

1 hour ago
’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

1 hour ago
IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

2 hours ago
Hindi News
English News
Monday, June 8, 2026
No Result
View All Result
42 °c
Chandigarh
38 ° Tue
39 ° Wed
35 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 16 September 2025 | Ang 704 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | Amritsar | Date 16-09-2025 | Ang 704

September 16, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 16 September 2025 | Ang 704 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | Amritsar | Date 16-09-2025 | Ang 704

 

🙏🙏🌸🌸🌸🌸🌸🙏🙏
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥

☬ ਵਿਆਖਿਆ ☬

ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ‘ਛੰਤ’ (ਛੰਦ)।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ ।
ਹੇ ਨਾਨਕ ਜੀ! (ਆਖੋ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ॥੧॥ ਛੰਤੁ ॥ ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਜੀ ਬੇਨਤੀ ਕਰਦੇ ਹਨ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥ ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਣ) ਸਭ ਤੋਂ ਉੱਚਾ ਹੈ। ਨਾਨਕ ਜੀ ਦੀ (ਉਸੇ ਦੇ ਦਰ ਤੇ ਹੀ) ਅਰਦਾਸ ਹੈ ਕਿ (ਮੈਨੂੰ) ਨਿਆਸਰੇ ਨੂੰ (ਉਸ ਦੇ ਚਰਨਾਂ ਵਿਚ) ਥਾਂ ਮਿਲ ਜਾਏ ॥੨॥ ਛੰਤੁ ॥ ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, (ਪਰਮਾਤਮਾ ਦਾ ਦਰ ਛੱਡ ਕੇ) ਅਸੀਂ ਹੋਰ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੂ ਦਾ ਧਿਆਨ ਧਰ ਕੇ (ਉਸ ਦੇ ਦਰ ਤੋਂ) ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। (ਆਪਣੇ ਅੰਦਰੋਂ) ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ (ਆਪਣੇ ਅੰਦਰੋਂ) ਸਾਰਾ ਆਪਾ-ਭਾਵ ਮਿਟਾ ਦੇਣਾ ਚਾਹੀਦਾ ਹੈ। ਨਾਨਕ ਜੀ (ਤਾਂ ਪ੍ਰਭੂ ਦੇ ਦਰ ਤੇ ਹੀ) ਬੇਨਤੀ ਕਰਦੇ ਹਨ (ਤੇ ਆਖਦੇ ਹਨ – ਹੇ ਪ੍ਰਭੂ!) ਮੇਹਰ ਕਰ (ਤੇਰੀ ਮੇਹਰ ਨਾਲ ਹੀ ਤੇਰੇ) ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ॥੨॥ ਹੇ (ਮੇਰੇ) ਮਨ! ਜਿਸ ਪਰਮਾਤਮਾ ਦੇ ਹੱਥ ਵਿਚ (ਸਾਡੀ) ਹਰੇਕ (ਜੀਵਨ-) ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, (ਇਹੀ ਧਨ) ਸਾਡੇ ਨਾਲ ਸਾਥ ਕਰਦਾ ਹੈ ॥੩॥ ਛੰਤੁ ॥ ਹੇ ਭਾਈ! ਸਿਰਫ਼ ਪਰਮਾਤਮਾ ਹੀ (ਸਦਾ ਨਾਲ ਨਿਭਣ ਵਾਲਾ) ਸਾਥੀ ਹੈ, ਉਸ ਤੋਂ ਬਿਨਾ ਹੋਰ ਕੋਈ (ਸਾਥੀ) ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀਹ ਗਿਣ ਸਕਦਾ ਹਾਂ ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ (ਅਸਾਂ ਜੀਵਾਂ ਦਾ) ਹੋਰ ਕੋਈ (ਸਹਾਰਾ) ਨਹੀਂ ਹੈ। ਨਾਨਕ ਜੀ ਬੇਨਤੀ ਕਰਦੇ ਹਨ – ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ, ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ॥੩॥ ਹੇ ਨਾਨਕ ਜੀ! (ਆਖੋ – ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਉਸ ਦੇ ਦਰ ਤੋਂ) ਸਾਰੇ ਸੁਖ (ਮਿਲ ਜਾਂਦੇ ਹਨ), ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ (ਉਸ ਪਾਸੋਂ) ਮੰਗੀ ਹੈ, ਉਹ ਮੈਨੂੰ (ਸਦਾ) ਮਿਲ ਗਈ ਹੈ ॥੪॥ ਛੰਤੁ ॥ ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ (ਮੇਰਾ) ਮਨ (ਮਾਇਆ ਦੇ ਮੋਹ ਤੋਂ) ਸੁਤੰਤਰ ਹੋ ਗਿਆ ਹੈ। (ਜਿਨ੍ਹਾਂ ਨੇ ਭੀ) ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, (ਵਿਕਾਰਾਂ ਦੀ) ਸੜਨ ਮੁੱਕ ਜਾਂਦੀ ਹੈ, (ਮਨ ਮਾਇਆ ਵਲੋਂ) ਰੱਜ ਜਾਂਦਾ ਹੈ। ਜਿਨ੍ਹਾਂ ਉਤੇ ਪ੍ਰਭੂ ਦਇਆ ਕਰਦਾ ਹੈ, ਜਿਨ੍ਹਾਂ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ। ਜਿਨ੍ਹਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ (ਕੇ ਸੁਆਹ ਹੋ) ਜਾਂਦੇ ਹਨ। ਨਾਨਕ ਜੀ ਬੇਨਤੀ ਕਰਦੇ ਹਨ – (ਹੇ ਭਾਈ! ਜਿਨ੍ਹਾਂ ਉਤੇ ਪ੍ਰਭੂ) ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ॥੪॥੨॥

जैतसरी महला ५ घरु २ छंत
ੴ सतिगुर प्रसादि ॥ सलोकु ॥
ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूलीऐ ॥ लूक करत बिकार बिखड़े प्रभ नेर हू ते नेरिआ ॥ बिनवंति नानक दइआ धारहु काढि भवजल फेरिआ ॥१॥ सलोकु ॥ निरति न पवै असंख गुण ऊचा प्रभ का नाउ ॥ नानक की बेनंतीआ मिलै निथावे थाउ ॥२॥ छंतु ॥ दूसर नाही ठाउ का पहि जाईऐ ॥ आठ पहर कर जोड़ि सो प्रभु धिआईऐ ॥ धिआइ सो प्रभु सदा अपुना मनहि चिंदिआ पाईऐ ॥ तजि मान मोहु विकारु दूजा एक सिउ लिव लाईऐ ॥ अरपि मनु तनु प्रभू आगै आपु सगल मिटाईऐ ॥ बिनवंति नानकु धारि किरपा साचि नामि समाईऐ ॥२॥ सलोकु ॥ रे मन ता कउ धिआईऐ सभ बिधि जा कै हाथि ॥ राम नाम धनु संचीऐ नानक निबहै साथि ॥३॥ छंतु ॥ साथीअड़ा प्रभु एकु दूसर नाहि कोइ ॥ थान थनंतरि आपि जलि थलि पूर सोइ ॥ जलि थलि महीअलि पूरि रहिआ सरब दाता प्रभु धनी ॥ गोपाल गोबिंद अंतु नाही बेअंत गुण ता के किआ गनी ॥ भजु सरणि सुआमी सुखह गामी तिसु बिना अन नाहि कोइ ॥ बिनवंति नानक दइआ धारहु तिसु परापति नामु होइ ॥३॥ सलोकु ॥ चिति जि चितविआ सो मै पाइआ ॥ नानक नामु धिआइ सुख सबाइआ ॥४॥ छंतु ॥ अब मनु छूटि गइआ साधू संगि मिले ॥ गुरमुखि नामु लइआ जोती जोति रले ॥ हरि नामु सिमरत मिटे किलबिख बुझी तपति अघानिआ ॥ गहि भुजा लीने दइआ कीने आपने करि मानिआ ॥ लै अंकि लाए हरि मिलाए जनम मरणा दुख जले ॥ बिनवंति नानक दइआ धारी मेलि लीने इक पले ॥४॥२॥

☬ अर्थ ☬

राग जैतसरी, घर २ में गुरू अर्जन देव जी की बाणी ‘छंत’ (छंद)।
अकाल पुरख एक है और सतिगुरू की कृपा द्वारा मिलता है। सलोक
हे नानक जी! (कहो-) हे प्रभू! मैं तेरी श़रण आया हूँ, तूँ (श़रण आए की) रक्षा करने की ताकत रखता हैं। हे सब से ऊंचे! हे अपहुँच! हे बेअंत! तूँ सब का मालिक हैं, तेरा स्वरूप बयान नहीं किया जा सकता, बयान से परे है ॥१॥ छंत ॥ हे हरी! हे प्रभू! मैं तेरा हूँ, जैसे जानों वैसे (माया के मोह से) मेरी रक्षा कर। मैं (अपने) कितने अवगुण गिना ? मेरे अंदर अनगिनत अवगुण हैं। हे प्रभू! मेरे अनगिनत ही अवगुण हैं, पापों के घेरे में फंसा रहता हूँ, रोज ही सदा ही उकाई खा जाते हैं। भयानक माया के मोह में मस्त रहते हैं, तेरी कृपा से ही बच पाते हैं। हम जीव दुखदाई विकार (अपने तरफ़ से) परदे में करते हैं, परन्तु, हे प्रभू! तूँ हमारे पास से पास (हमारे साथ ही) वसता हैं। नानक जी बेनती करते हैं हे प्रभू! हमारे ऊपर मेहर कर, हम जीवों को संसार-समुँद्र के (विकारों के) घेरे से निकल लो ॥१॥ हे भाई! परमात्मा के अनगिनत गुणों का निर्णय नहीं हो सकता, उस की प्रतिष्ठा सब से ऊंची है। नानक जी की (उसके दर पर ही) अरदास है कि (मुझे) निआसरे को (उसके चरणों में) जगह मिल जाए ॥२॥ छंत ॥ हे भाई! हम जीवों के लिए परमात्मा के बिना कोई अन्य जगह नहीं है, (परमात्मा का दर छोड़ कर) हम अन्य किस के पास जा सकते हैं ? दोनों हाथ जोड़ कर आठों पहर (हर समय) प्रभू का ध्यान धरना चाहिए। हे भाई! अपने उस प्रभू का ध्यान धर कर (उस के दर से) मन-इच्छित मुराद हासिल कर लई दी है। (अपने अंदर से) अहंकार, मोह, और कोई अन्य आसरा ढूंढ़ने की आदत त्याग कर एक परमात्मा के चरणों के साथ ही सुरत जोड़नी चाहिए। हे भाई! प्रभू की हज़ूरी में अपना मन अपना शरीर भेंटा कर के (अपने अंदर से) सारा आपा-भाव मिटा देना चाहिए। नानक जी (तो प्रभू के दर पर ही) बेनती करते हैं (और कहते हैं – हे प्रभू!) मेहर कर (तेरी मेहर के साथ ही तेरे) सदा-थिर रहने वाले नाम में लीन हो सकते हैं ॥२॥ हे (मेरे) मन! जिस परमात्मा के हाथ में (हमारी) प्रत्येक (जीवन-) जुगत है, उस का नाम सिमरना चाहिए। हे नानक जी! परमात्मा का नाम-धन इकठ्ठा करना चाहिए, (यही धन) हमारा साथ देने वाला है ॥३॥ छंत ॥ हे भाई! सिर्फ़ परमात्मा ही (सदा साथ देने वाला) साथी है, उस के बिना अन्य कोई (साथी) नहीं। वही परमात्मा पानी में धरती में प्रत्येक जगह वस रहा है। हे भाई! वह मालिक-प्रभू पानी में धरती में आकाश में वस रहा है, सब जीवों को दाताँ देने वाला है। उस गोपाल गोबिंद (के गुणों) का अंत नहीं पै सकता, उस के गुण बेअंत हैं, मैं उस के गुण क्या गिन सकता हूँ ? हे भाई! उस मालिक की श़रण पड़े रहो, वह ही सारे सुख देने वाला है। उस के बिना (हम जीवों का) अन्य कोई (सहारा) नहीं है। नानक जी बेनती करते हैं – हे प्रभू! जिस ऊपर तूँ मेहर करता है, उस को तेरा नाम हासिल हो जाता है ॥३॥ हे नानक जी! (कहो – हे भाई!) परमात्मा का नाम सिमरिया कर, (उसके दर से) सारे सुख (मिल जाते हैं), मैं तो जो भी माँग अपने मन में (उस से) माँगी है, वह मुझे (सदा) मिल गई है ॥४॥ छंत ॥ हे भाई! गुरू की संगत में मिल कर अब (मेरा) मन (माया के मोह से) स्वतंत्र हो गया है। (जिन्होनें भी) गुरू की श़रण पड़ कर परमात्मा का नाम सिमरिया है, उनकी जिंद परमात्मा की ज्योती में लीन रहती है। हे भाई! परमात्मा का नाम सिमरने से सारे पाप मिट जाते हैं, (विकारों की) जलन ख़त्म हो जाती है, (मन माया की तरफ़ से) रज जाता है। जिन ऊपर प्रभू दया करता है, जिन की बाजू पकड़ कर अपना बना लेता है, और, आदर देता है। जिन को अपने चरणों में जोड़ लेता है अपने साथ मिला लेता है, उनके जन्म मरण के सारे दुःख जल (कर सवाह हो) जाते हैं। नानक जी बेनती करते हैं – (हे भाई! जिन ऊपर प्रभू) मेहर करता है, उनको एक पल में अपने साथ मिला लेता है ॥४॥२॥

☬ Meaning ☬

God is lofty, unapproachable and infinite. He is indescribable – He cannot be described. Nanak Ji seeks the Sanctuary of God, who is all-powerful to save us. ||1|| Shhant: Save me, any way You can; O Lord God, I am Yours. My demerits are uncountable; how many of them should I count ? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak Ji, shower me with Your Mercy, Lord, and lift me up, out of the whirlpool of the terrifying world-ocean. ||1|| Shalok: Countless are His virtues; they cannot be enumerated. God’s Name is lofty and exalted. This is Nanak Ji’s humble prayer, to bless the homeless with a home. ||2|| Shhant: There is no other place at all – where else should I go ? Twenty-four hours a day, with my palms pressed together, I meditate on God. Meditating forever on my God, I receive the fruits of my mind’s desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak Ji, shower me with Your mercy, Lord, that I may be absorbed in Your True Name. ||2|| Shalok: O mind, meditate on the One, who holds everything in His hands. Gather the wealth of the Lord’s Name; O Nanak Ji, it shall always be with You. ||3|| Shhant: God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited – how can I count them ? I have hurried to the Sanctuary of the Lord Master, the Bringer of peace; without Him, there is no other at all. Prays Nanak Ji, that being, unto whom the Lord shows mercy – he alone obtains the Naam. ||3|| Shalok: Whatever I wish for, that I receive. Meditating on the Naam, the Name of the Lord, Nanak Ji has found total peace. ||4|| Shhant: My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lord’s Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy; He has accepted me His own. The Lord has hugged me in His embrace, and merged me with Himself; the pains of birth and death have been burnt away. Prays Nanak Ji, He has blessed me with His kind mercy; in an instant, He unites me with Himself. ||4||2||
🙏🙏🌸🌸🌸🌸🌸🙏🙏
“नानक नाम चडड़ी कला तेरे भाणे सरबत दा भला”
“वाहिगुरू जी आप नूं हमेशा चड़दी कला विच रखन जी”

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

White

Tags: amritsarBREAKING NEWSDaily HukamnamaHUKAMNAMAHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 June 2026 | Ang 621 I ਅੱਜ ਦਾ ਹੁਕਮਨਾਮਾ

by Ankit
June 8, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 08-06-2026 |...

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

by Ankit
June 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 07-06-2026 |...

Hukamnama Sri Darbar Sahib Today – 06 June 2026 | Ang 957 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 June 2026 | Ang 957 I ਅੱਜ ਦਾ ਹੁਕਮਨਾਮਾ

by Ankit
June 6, 2026
0

ਗੁਰਬਾਣੀ – Hukamnama Sri Darbar Sahib Today   🙏*ੴ ਸ੍ਰੀ ਵਾਹਿਗੁਰੂ ਜੀ ਕੀ ਫ਼ਤਿਹ * *ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*...

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 June 2026 | Ang 670 I ਅੱਜ ਦਾ ਹੁਕਮਨਾਮਾ

by Ankit
June 5, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 05-06-2026 |...

 

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

by Jaspreet Kaur
June 8, 2026
0

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ...

Most Popular

ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

by Jaspreet Kaur
4 days ago
0

ਪੰਜਾਬ 'ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ 'ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) : ਪੰਜਾਬ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA