• Latest
  • Trending
Hukamnama Sri Darbar Sahib Today – 23 February 2026 | Ang 773 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 February 2026 | Ang 773 I ਅੱਜ ਦਾ ਹੁਕਮਨਾਮਾ

2 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

39 minutes ago
National: ਕੇਂਦਰ ਨੇ ਨਾਗਰਿਕਤਾ ਨਿਯਮਾਂ ਵਿੱਚ ਕੀਤੀ ਸੋਧ

National: ਕੇਂਦਰ ਨੇ ਨਾਗਰਿਕਤਾ ਨਿਯਮਾਂ ਵਿੱਚ ਕੀਤੀ ਸੋਧ

52 minutes ago
Ludhiana : ਰੋਜ਼ੀ-ਰੋਟੀ ਦੀ ਭਾਲ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

Ludhiana : ਰੋਜ਼ੀ-ਰੋਟੀ ਦੀ ਭਾਲ ‘ਚ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

1 hour ago
Punjab: ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦੁਪਹਿਰ 3 ਵਜੇ ਤੱਕ ਮੁਲਤਵੀ

Punjab: ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦੁਪਹਿਰ 3 ਵਜੇ ਤੱਕ ਮੁਲਤਵੀ

2 hours ago
Punjab: ਵਿਦੇਸ਼ੀ-ਅਧਾਰਤ ਗੈਂਗਸਟਰਾਂ ਦਾ ਮੁੱਖ ਸੰਚਾਲਕ ਗ੍ਰਿਫ਼ਤਾਰ, ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ

Punjab: ਵਿਦੇਸ਼ੀ-ਅਧਾਰਤ ਗੈਂਗਸਟਰਾਂ ਦਾ ਮੁੱਖ ਸੰਚਾਲਕ ਗ੍ਰਿਫ਼ਤਾਰ, ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ

2 hours ago
Punjab: ਗੈਂਗਸਟਰ ਸੁੱਖਾ ਕਾਹਲਵਾਂ ਦੇ ਕਰੀਬੀ ਸਾਥੀ ਦਾ ਕਤਲ

Punjab: ਗੈਂਗਸਟਰ ਸੁੱਖਾ ਕਾਹਲਵਾਂ ਦੇ ਕਰੀਬੀ ਸਾਥੀ ਦਾ ਕਤਲ

3 hours ago
Punjab: ਇੰਟਰਨੈਸ਼ਨਲ ਰੈਸਲਰ ਇੰਦਰਪ੍ਰੀਤ ਸਿੰਘ ‘ਆਪ’ ‘ਚ ਸ਼ਾਮਿਲ

Punjab: ਇੰਟਰਨੈਸ਼ਨਲ ਰੈਸਲਰ ਇੰਦਰਪ੍ਰੀਤ ਸਿੰਘ ‘ਆਪ’ ‘ਚ ਸ਼ਾਮਿਲ

3 hours ago
Punjab: ਮੰਤਰੀ ਤਰੁਣਪ੍ਰੀਤ ਸੌਂਧ ਵੱਲੋਂ ਉਜਰਤ ਵਿੱਚ ਵਾਧੇ ਦਾ ਪ੍ਰਸਤਾਵ ਪੇਸ਼

Punjab: ਮੰਤਰੀ ਤਰੁਣਪ੍ਰੀਤ ਸੌਂਧ ਵੱਲੋਂ ਉਜਰਤ ਵਿੱਚ ਵਾਧੇ ਦਾ ਪ੍ਰਸਤਾਵ ਪੇਸ਼

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

4 hours ago
Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੀ ਕਾਰਵਾਈ ਸ਼ੁਰੂ

5 hours ago
Entertainment: ਬਾਲੀਵੁੱਡ ਅਦਾਕਾਰਾ ਪਲਕ ਤਿਵਾੜੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

Entertainment: ਬਾਲੀਵੁੱਡ ਅਦਾਕਾਰਾ ਪਲਕ ਤਿਵਾੜੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

5 hours ago
Hindi News
English News
Friday, May 1, 2026
No Result
View All Result
34 °c
Chandigarh
33 ° Sat
33 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 23 February 2026 | Ang 773 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | February | Date 23-02-2026 | Ang 773

February 23, 2026
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 23 February 2026 | Ang 773 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | February | Date 23-02-2026 | Ang 773

 

🙏🙏🌸🌸🌸🌸🌸🙏🙏
ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥

रागु सूही महला ४ छंत घरु १
ੴ सतिगुर प्रसादि ॥
सतिगुरु पुरखु मिलाइ अवगण विकणा गुण रवा बलि राम जीउ ॥ हरि हरि नामु धिआइ गुरबाणी नित नित चवा बलि राम जीउ ॥ गुरबाणी सद मीठी लागी पाप विकार गवाइआ ॥ हउमै रोगु गइआ भउ भागा सहजे सहजि मिलाइआ ॥ काइआ सेज गुर सबदि सुखाली गिआन तति करि भोगो ॥ अनदिनु सुखि माणे नित रलीआ नानक धुरि संजोगो ॥१॥ सतु संतोखु करि भाउ कुड़मु कुड़माई आइआ बलि राम जीउ ॥ संत जना करि मेलु गुरबाणी गावाईआ बलि राम जीउ ॥ बाणी गुर गाई परम गति पाई पंच मिले सोहाइआ ॥ गइआ करोधु ममता तनि नाठी पाखंडु भरमु गवाइआ ॥ हउमै पीर गई सुखु पाइआ आरोगत भए सरीरा ॥ गुर परसादी ब्रहमु पछाता नानक गुणी गहीरा ॥२॥ मनमुखि विछुड़ी दूरि महलु न पाए बलि गई बलि राम जीउ ॥ अंतरि ममता कूरि कूड़ु विहाझे कूड़ि लई बलि राम जीउ ॥ कूड़ु कपटु कमावै महा दुखु पावै विणु सतिगुर मगु न पाइआ ॥ उझड़ पंथि भ्रमै गावारी खिनु खिनु धके खाइआ ॥ आपे दइआ करे प्रभु दाता सतिगुरु पुरखु मिलाए ॥ जनम जनम के विछुड़े जन मेले नानक सहजि सुभाए ॥३॥ आइआ लगनु गणाइ हिरदै धन ओमाहीआ बलि राम जीउ ॥ पंडित पाधे आणि पती बहि वाचाईआ बलि राम जीउ* *॥ पती वाचाई मनि वजी वधाई जब साजन सुणे घरि आए ॥ गुणी गिआनी बहि मता पकाइआ फेरे ततु दिवाए ॥ वरु पाइआ पुरखु अगमु अगोचरु सद नवतनु बाल सखाई ॥ नानक किरपा करि कै मेले विछुड़ि कदे न जाई ॥४॥१॥

ਰਾਗ ਸੂਹੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)।
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ। ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ। ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ। ਹੇ ਨਾਨਕ ਜੀ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ॥੧॥ ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਵਿਚੋਲਾ-ਗੁਰੂ ਆ ਕੇ ਮਿਲ ਪਿਆ (ਉਸ ਦੇ ਹਿਰਦੇ ਵਿਚ) ਸੇਵਾ ਸੰਤੋਖ ਪ੍ਰੇਮ ਆਦਿਕ ਗੁਣ ਪੈਦਾ ਕਰ ਕੇ, ਸਾਧਸੰਗਤਿ ਦਾ (ਉਸ ਨਾਲ) ਮੇਲ ਕਰ ਕੇ ਗੁਰੂ ਨੇ (ਉਸ ਨੂੰ) ਸਿਫ਼ਤਿ-ਸਾਲਾਹ ਦੀ ਬਾਣੀ ਗਾਵਣ ਦੀ ਪ੍ਰੇਰਨਾ ਕੀਤੀ। ਜਦੋਂ ਜੀਵ-ਇਸਤ੍ਰੀ ਨੇ ਗੁਰੂ ਦੀ ਉਚਾਰੀ ਹੋਈ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗਾਣੀ ਸ਼ੁਰੂ ਕੀਤੀ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ। ਉਸ ਦੇ ਗਿਆਨ-ਇੰਦ੍ਰੇ (ਵਿਕਾਰਾਂ ਵਲ ਦੌੜਨ ਦੇ ਥਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਿਚ) ਮਿਲ ਬੈਠੇ, ਤੇ ਸੋਹਣੇ* *ਲੱਗਣ ਲੱਗ ਪਏ। ਉਸ ਦੇ ਅੰਦਰੋਂ ਕ੍ਰੋਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵੱਸਦੀ ਮਮਤਾ ਨੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ। (ਉਸ ਦੇ ਅੰਦਰੋਂ) ਹਉਮੈ ਦੀ ਪੀੜ ਚਲੀ ਗਈ, ਉਸ ਦਾ ਸਾਰਾ ਸਰੀਰ ਨਿਰੋਆ ਹੋ ਗਿਆ, ਤੇ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ। ਹੇ ਨਾਨਕ ਜੀ! ਗੁਰੂ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੇ ਗੁਣਾਂ ਦੇ ਮਾਲਕ ਡੂੰਘੇ ਜਿਗਰੇ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ ॥੨॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲੋਂ ਵਿਛੁੜੀ ਰਹਿੰਦੀ ਹੈ, (ਉਸ ਦੇ ਚਰਨਾਂ ਤੋਂ) ਦੂਰ ਰਹਿੰਦੀ ਹੈ, ਉਸ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦੀ, (ਤ੍ਰਿਸ਼ਨਾ ਦੀ ਅੱਗ ਵਿਚ) ਸੜੀ ਰਹਿੰਦੀ ਹੈ। ਉਸ ਦੇ ਅੰਦਰ ਝੂਠੀ ਮਮਤਾ ਬਣੀ ਰਹਿੰਦੀ ਹੈ, ਉਹ ਸਦਾ ਨਾਸਵੰਤ ਮਾਇਆ ਹੀ ਇਕੱਠੀ ਕਰਦੀ ਹੈ, ਮਾਇਆ ਉਸ ਨੂੰ ਸਦਾ ਗ੍ਰਸੀ ਰੱਖਦੀ ਹੈ। ਉਹ ਜੀਵ-ਇਸਤ੍ਰੀ (ਮਾਇਆ ਦੀ ਖ਼ਾਤਰ ਸਦਾ) ਝੂਠ ਠੱਗੀ (ਆਦਿਕ ਦੀ) ਕਾਰ ਕਰਦੀ ਹੈ, ਬੜਾ ਦੁੱਖ ਸਹਾਰਦੀ ਰਹਿੰਦੀ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਨਹੀਂ ਲੱਭਦਾ। ਉਹ ਮੂਰਖ ਜੀਵ-ਇਸਤ੍ਰੀ ਉਜਾੜ ਦੇ ਰਸਤੇ ਵਿਚ (ਜਿਥੇ ਕਾਮਾਦਿਕ ਲੁਟੇਰੇ ਲੁੱਟ ਲੈਂਦੇ ਹਨ) ਭਟਕਦੀ ਫਿਰਦੀ ਹੈ, ਤੇ ਹਰ ਵੇਲੇ ਧੱਕੇ ਖਾਂਦੀ ਹੈ। ਹੇ ਨਾਨਕ ਜੀ! ਜਿਨ੍ਹਾਂ ਮਨੁੱਖਾਂ ਉਤੇ ਦਾਤਾਰ ਪ੍ਰਭੂ ਆਪ ਹੀ ਦਇਆ ਕਰਦਾ ਹੈ, ਉਹਨਾਂ ਨੂੰ ਸਮਰੱਥ ਗੁਰੂ ਮਿਲਾ ਦੇਂਦਾ ਹੈ। ਗੁਰੂ ਉਹਨਾਂ ਅਨੇਕਾਂ ਜਨਮਾਂ ਦੇ ਵਿਛੁੜੇ ਹੋਇਆਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ ॥੩॥ (ਜਿਵੇਂ ਜਦੋਂ ਲਾੜਾ) ਮੁਹੂਰਤ ਕਢਾ ਕੇ (ਜੰਞ ਲੈ ਕੇ) ਆਉਂਦਾ ਹੈ (ਤਾਂ,) ਇਸਤ੍ਰੀ ਆਪਣੇ ਹਿਰਦੇ ਵਿਚ ਖ਼ੁਸ਼ ਹੁੰਦੀ ਹੈ, ਪਾਂਧੇ ਪੰਡਿਤ ਪੱਤ੍ਰੀ ਲਿਆ ਕੇ ਬੈਠ ਕੇ (ਫੇਰੇ ਦੇਣ ਦਾ ਵੇਲਾ) ਵਿਚਾਰਦੇ ਹਨ। (ਪਾਂਧੇ ਪੰਡਿਤ) ਪੱਤ੍ਰੀ ਵਿਚਾਰਦੇ ਹਨ (ਉਧਰ) ਜਦੋਂ (ਵਿਆਹ ਵਾਲੀ ਕੰਨਿਆ) ਸੱਜਣ ਘਰ ਵਿਚ ਆਏ ਸੁਣਦੀ ਹੈ, ਤਾਂ ਉਸ ਦੇ ਮਨ ਵਿਚ ਖ਼ੁਸ਼ੀ ਦੀ ਲਹਿਰ ਚੱਲ ਪੈਂਦੀ ਹੈ। ਗੁਣਵਾਨ ਬੈਠ ਕੇ ਫ਼ੈਸਲਾ ਕਰਦੇ ਹਨ, ਤੇ, ਤੁਰਤ ਫੇਰੇ ਦੇ ਦੇਂਦੇ ਹਨ (ਤਿਵੇਂ, ਗੁਰੂ ਦੀ ਕਿਰਪਾ ਨਾਲ ਪ੍ਰਭੂ ਜੀਵ-ਇਸਤ੍ਰੀ ਦੇ ਅੰਦਰ ਪਰਗਟ ਹੁੰਦਾ ਹੈ, ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਤਮਕ ਆਨੰਦ ਦੀ ਲਹਿਰ ਚੱਲ ਪੈਂਦੀ ਹੈ। ਗੁਰਮੁਖ ਬਾਣੀ ਦੇ ਰਸੀਏ ਸਾਧ ਸੰਗਤਿ ਵਿਚ ਮਿਲ ਕੇ ਗੁਰੂ ਦੀ ਬਾਣੀ ਪੜ੍ਹਦੇ ਵਿਚਾਰਦੇ ਹਨ। ਜਿਉਂ ਜਿਉਂ ਗੁਰਬਾਣੀ ਵਿਚਾਰਦੇ ਹਨ, ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਦਾ ਪਰਕਾਸ਼ ਹੁੰਦਾ ਹੈ, ਉਸ ਦੇ ਮਨ ਵਿਚ ਆਨੰਦ ਦੇ, ਮਾਨੋ, ਵਾਜੇ ਵੱਜਦੇ ਹਨ। ਗੁਰਮੁਖ ਸਤਸੰਗੀ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਕਰਾ ਦੇਂਦੇ ਹਨ)। ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਮਿਲ ਪੈਂਦਾ ਹੈ ਜੋ (ਸਾਧਾਰਨ ਉੱਦਮ ਨਾਲ) ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਜੋ ਸਦਾ ਨਵੇਂ ਪਿਆਰ ਵਾਲਾ ਹੈ, ਜੋ ਬਚਪਨ ਤੋਂ ਹੀ ਮਿੱਤਰ ਚਲਾ ਆਉਂਦਾ ਹੈ। ਹੇ ਨਾਨਕ ਜੀ! ਜਿਸ ਜੀਵ-ਇਸਤ੍ਰੀ ਨੂੰ ਉਹ ਪ੍ਰਭੂ ਕਿਰਪਾ ਕਰ ਕੇ ਆਪਣੇ ਨਾਲ ਮਿਲਾਂਦਾ ਹੈ, ਉਹ ਮੁੜ ਕਦੇ ਉਸ ਤੋਂ ਨਹੀਂ ਵਿਛੁੜਦੀ ॥੪॥੧॥

🙏🙏🌸🌸🌸🌸🌸🙏🙏

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

 

White

Tags: AMRIT VELE DA HUKAMNAMA SRI DARBAR SAHIBBREAKING NEWSHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

by Ankit
May 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 01-05-2026 |...

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

by Ankit
April 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 30-04-2026 |...

Hukamnama Sri Darbar Sahib Today – 29 April 2026 | Ang 634 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 April 2026 | Ang 634 I ਅੱਜ ਦਾ ਹੁਕਮਨਾਮਾ

by Ankit
April 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 29-04-2026 |...

Hukamnama Sri Darbar Sahib Today – 28 April 2026 | Ang 647 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 April 2026 | Ang 647 I ਅੱਜ ਦਾ ਹੁਕਮਨਾਮਾ

by Ankit
April 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 28-04-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 1, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab Breaking: ‘ਰੁਸਤਮ-ਏ-ਹਿੰਦ’ ਜੱਸਾ ਭੱਟੀ ‘ਆਪ’ ‘ਚ ਸ਼ਾਮਲ

Punjab Breaking: ‘ਰੁਸਤਮ-ਏ-ਹਿੰਦ’ ਜੱਸਾ ਭੱਟੀ ‘ਆਪ’ ‘ਚ ਸ਼ਾਮਲ

by Ranjit Singh
3 days ago
0

Punjab Breaking: 'ਰੁਸਤਮ-ਏ-ਹਿੰਦ' ਜੱਸਾ ਭੱਟੀ 'ਆਪ' 'ਚ ਸ਼ਾਮਲ ਚੰਡੀਗੜ੍ਹ, 28 ਅਪ੍ਰੈਲ 2026 – ਕੁਸ਼ਤੀ ਦੇ ਦਿੱਗਜ ਖਿਡਾਰੀ ਜੱਸਾ ਪੱਟੀ ਆਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA