• Latest
  • Trending
Hukamnama Sri Darbar Sahib Today – 25 July 2026 | Ang 688 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 July 2026 | Ang 688 I ਅੱਜ ਦਾ ਹੁਕਮਨਾਮਾ

2 months ago
 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

56 seconds ago
ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

25 minutes ago
Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

30 minutes ago
ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

31 minutes ago
MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ

MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ

32 minutes ago
ਅਹਿਮਦਾਬਾਦ ਹਵਾਈ ਅੱਡੇ ‘ਤੇ ਯੂਗਾਂਡਾ ਦਾ ਨਾਗਰਿਕ ਕੋਕੀਨ ਸਮੇਤ ਕਾਬੂ ; ਅਨੋਖੇ ਢੰਗ ਨਾਲ ਲੁਕਾਈ ਸੀ ਕੋਕੀਨ

ਅਹਿਮਦਾਬਾਦ ਹਵਾਈ ਅੱਡੇ ‘ਤੇ ਯੂਗਾਂਡਾ ਦਾ ਨਾਗਰਿਕ ਕੋਕੀਨ ਸਮੇਤ ਕਾਬੂ ; ਅਨੋਖੇ ਢੰਗ ਨਾਲ ਲੁਕਾਈ ਸੀ ਕੋਕੀਨ

33 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

56 minutes ago
Asian Games: ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਕਬੱਡੀ ਟੀਮਾਂ ਫਾਈਨਲ ‘ਚ

Asian Games: ਭਾਰਤ ਦੀਆਂ ਪੁਰਸ਼ ਅਤੇ ਮਹਿਲਾ ਕਬੱਡੀ ਟੀਮਾਂ ਫਾਈਨਲ ‘ਚ

1 hour ago
Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ

Punjab ਦੇ ਕਿਸਾਨਾਂ ਦੇ ਮਸਲੇ ਜਲਦ ਕੀਤੇ ਜਾਣਗੇ ਹੱਲ, ਪੰਜਾਬ ਸਰਕਾਰ ਦਾ ਵੱਡਾ ਐਲਾਨ

2 hours ago
Ludhiana ’ਚ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਉਡਾਇਆ

Ludhiana ’ਚ ਤੇਜ਼ ਰਫ਼ਤਾਰ ਕਾਰ ਨੇ 5 ਲੋਕਾਂ ਨੂੰ ਉਡਾਇਆ

2 hours ago
Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

Chandigarh ‘ਚ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

3 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ: ਮਾਨਸੂਨ ਦੀ ਵਾਪਸੀ ਜਾਰੀ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ: ਮਾਨਸੂਨ ਦੀ ਵਾਪਸੀ ਜਾਰੀ

3 hours ago
Hindi News
English News
Friday, September 25, 2026
No Result
View All Result
33 °c
Chandigarh
25 ° Sat
23 ° Sun
24 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 25 July 2026 | Ang 688 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | July | Date 25-07-2026 | Ang 688

July 25, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਪੰਜਾਬ, ਬ੍ਰੇਕਿੰਗ ਨਿਊਜ਼
Hukamnama Sri Darbar Sahib Today – 25 July 2026 | Ang 688 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | July | Date 25-07-2026 | Ang 688

 

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ।੪। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ।੫।੨।

धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥ तुम सरि अवरु न कोइ आइआ जाइसी जीउ ॥ हुकमी होइ निबेड़ु भरमु चुकाइसी जीउ ॥ गुरु भरमु चुकाए अकथु कहाए सच महि साचु समाणा ॥ आपि उपाए आपि समाए हुकमी हुकमु पछाणा ॥ सची वडिआई गुर ते पाई तू मनि अंति सखाई ॥ नानक साहिबु अवरु न दूजा नामि तेरै वडिआई ॥२॥ तू सचा सिरजणहारु अलख सिरंदिआ जीउ ॥ एकु साहिबु दुइ राह वाद वधंदिआ जीउ ॥ दुइ राह चलाए हुकमि सबाए जनमि मुआ संसारा ॥ नाम बिना नाही को बेली बिखु लादी सिरि भारा ॥ हुकमी आइआ हुकमु न बूझै हुकमि सवारणहारा ॥ नानक साहिबु सबदि सिञापै साचा सिरजणहारा ॥३॥ भगत सोहहि दरवारि सबदि सुहाइआ जीउ ॥ बोलहि अम्रित बाणि रसन रसाइआ जीउ ॥ रसन रसाए नामि तिसाए गुर कै सबदि विकाणे ॥ पारसि परसिऐ पारसु होए जा तेरै मनि भाणे ॥ अमरा पदु पाइआ आपु गवाइआ विरला गिआन वीचारी ॥ नानक भगत सोहनि दरि साचै साचे के वापारी ॥४॥ भूख पिआसो आथि किउ दरि जाइसा जीउ ॥ सतिगुर पूछउ जाइ नामु धिआइसा जीउ ॥ सचु नामु धिआई साचु चवाई गुरमुखि साचु पछाणा ॥ दीना नाथु दइआलु निरंजनु अनदिनु नामु वखाणा ॥ करणी कार धुरहु फुरमाई आपि मुआ मनु मारी ॥ नानक नामु महा रसु मीठा त्रिसना नामि निवारी ॥५॥२॥

अर्थ: हे प्रभू जी! तेरे नाम में (जुड़ के) मेरे अंदर आत्मिक जीवन पैदा होता है, मेरे मन में खुशी पैदा होती है। हे भाई! परमात्मा का नाम सदा स्थिर रहने वाला है, प्रभू गुणों (का खजाना) है और धरती के जीवों के दिलोंकी जानने वाला है। गुरू का बख्शा हुआ ज्ञान बताता है कि सृजनहार प्रभू बेअंत है, जिसने ये सृष्टि पैदा की है, वही इसका नाश करता है। जब उसके हुकम में भेजा हुआ आमंत्रण आता है तो कोई भी जीव (उसके बुलावे को) रोक नहीं सकता। परमात्मा स्वयं ही (जीवों को) पैदा करके आप ही संभाल करता है, आप ही हरेक जीव के सिर पर (उसके किए कर्मों के अनुसार) लेख लिखता है, खुद ही (जीव को सही जीवन-राह की) सूझ बख्शता है। मालिक-प्रभू अपहुँच है, जीवों की ज्ञानेन्द्रियों की उस तक पहुँच नहीं हो सकती। हे नानक! (उसके दर पर अरदास कर, और कह– हे प्रभू!) तेरी सदा कायम रहने वाली सिफत सालाह करके मेरे अंदर आत्मिक जीवन पैदा होता है (मुझे अपनी सिफत सालाह बख्श)।1। हे प्रभू जी! तेरे बराबर का और कोई नहीं है, (और जो भी जगत में) आया है, (वह यहाँ से आखिर) चला जाएगा (तू ही सदा कायम रहने वाला है)। जिस मनुष्य की भटकना (गुरू) दूर करता है, प्रभू के हुकम अनुसार उसके जनम-मरण के चक्कर का खात्मा हो जाता है। गुरू जिसकी भटकना दूर करता है, उससे उस परमात्मा की सिफत सालाह करवाता है जिसके गुण बयान से परे हैं। वह मनुष्य सदा-स्थिर प्रभू (की याद) में रहता है, सदा स्थिर प्रभू (उसके हृदय में) प्रगट हो जाता है। वह मनुष्य रजा के मालिक प्रभू का हुकम पहचान लेता है (और समझ लेता है कि) प्रभू खुद ही पैदा करता है और खुद ही (अपने में) लीन कर लेता है। हे प्रभू! जिस मनुष्य ने तेरी सिफत सालाह (की दाति) गुरू से प्राप्त कर ली है, तू उसके मन में आ बसता है और अंत के समय भी उसका साथी बनता है। हे नानक! मालिक प्रभू सदा कायम रहने वाला है, उस जैसा कोई और नहीं। (उसके दर पर अरदास कर और कह–) हे प्रभू! तेरे नाम में जुड़ने से (लोक-परलोक में) आदर मिलता है।2। हे अदृष्य रचनहार! तू सदा स्थिर रहने वाला है और सब जीवों को पैदा करने वाला है। एक ही सृजनहार (सारे जगत का) मालिक है, उसने (पैदा होना और मरना) दो रास्ते चलाए हैं। (उसीकी रजा के अनुसार जगत में) झगड़े बढ़ते हैं। दोनों रास्ते प्रभू ने ही चलाए हैं, सारे जीव उसी के हुकम में हैं, (उसी के हुकम अनुसार) जगत पैदा होता व मरता रहता है। (जीव नाम को भुला के माया के मोह का) जहर-रूपी भार अपने सिर पर इकट्ठा किए जाता है, (और ये नहीं समझता कि) परमात्मा के नाम के बिना और कोई भी साथी मित्र नहीं बन सकता। जीव (परमात्मा के) हुकम अनुसार (जगत में) आता है, (पर माया के मोह में फस के उस) हुकम को नहीं समझता। प्रभू आप ही जीवों को अपने हुकम अनुसार (सीधे रास्ते पर डाल के) सँवारने में समर्थ है। हे नानक! गुरू के शबद में जुड़ने से ये पहचान हो जाती है कि जगत का मालिक सदा-स्थिर रहने वाला है और सबको पैदा करने वाला है।3। हे भाई! परमात्मा की भक्ति करने वाले बंदे परमात्मा की हजूरी में शोभते हैं, क्योंकि गुरू के शबद की बरकति से वह अपने जीवन को सुंदर बना लेते हैं। वह लोग आत्मिक जीवन देने वाली बाणी अपनी जीभ से उचारते रहते हैं, जीव को उस बाणी के साथ एकरस कर लेते हैं। भक्त जन प्रभू के नाम के साथ जीभ को रसित कर लेते हैं, नाम में जुड़ के (नाम के वास्ते उनकी) प्यास बढ़ती है, गुरू के शबद से वह प्रभू-नाम से कुर्बान होते हैं, (नाम की खातिर और सब शारीरिक सुख कुर्बान करते हैं)। हे प्रभू! जब (भक्तजन) तेरे मन को प्यारे लगते हैं, तो वह गुरू पारस से छू के स्वयं भी पारस बन जाते हैं (औरों को पवित्र जीवन देने के लायक बन जाते हैं)। जो लोग स्वैभाव दूर करते हैं उन्हें वह आत्मिक दर्जा मिल जाता है जहाँ आत्मिक मौत असर नहीं कर सकती। पर ऐसा कोई विरला ही गुरू के दिए ज्ञान की विचार करने वाला सख्श होता है। हे नानक! परमात्मा की भक्ति करने वाले बंदे सदा-स्थिर प्रभू के दर पर शोभा पाते हैं, वह (अपने सारे जीवन में) सदा-स्थिर प्रभू के नाम का ही व्यापार करते हैं।4। जब तक मैं माया के वास्ते भूखा प्यासा रहता हूँ, तब तक मैं किसी भी तरह प्रभू के दर पर पहुँच नहीं सकता। (माया की तृष्णा दूर करने का इलाज) मैं जा के अपने गुरू से पूछता हूँ (और उसकी शिक्षा के अनुसार) मैं परमात्मा का नाम सिमरता हूँ (नाम ही तृष्णा दूर करता है)। गुरू की शरण पड़ कर मैं सदा-स्थिर नाम सिमरता हूँ सदा-स्थिर प्रभू (की सिफत सालाह) उचारता हूँ, और सदा स्थिर प्रभू से सांझ पाता हूँ। मैं हर रोज उस प्रभू का नाम मुँह से बोलता हूँ जो दीनों का सहारा है जो दया का श्रोत है और जिस पर माया का प्रभाव नहीं पड़ सकता। परमात्मा ने जिस मनुष्य को अपनी हजूरी से ही नाम-सिमरन का करणीय कार्य करने का हुकम दे दिया, वह मनुष्य अपने मन को (माया की ओर से) मार के तृष्णा के प्रभाव से बच जाता है। हे नानक! उस मनुष्य को प्रभू का नाम ही मीठा व सभी रसों से श्रेष्ठ लगता है, उसने नाम-सिमरन की बरकति से माया की तृष्णा (अपने अंदर से) दूर कर ली होती है।5।2।

Dhanaasaree, First Mehl: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. ||1|| No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind‟s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord‟s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord‟s Command, he comes, but he does not understand this Hukam; the Lord‟s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru‟s Shabad. Touching the philosopher‟s stone, they become the philosopher‟s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord‟s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||

 

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

 
 

 

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

by Navjot
September 25, 2026
0

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅੱਜ, 25 ਸਤੰਬਰ...

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ

by Navjot
September 25, 2026
0

ਭਾਰਤ ਅਤੇ ਨੀਦਰਲੈਂਡ ਵਿਚਾਲੇ ਜਲ ਖੇਤਰ ਵਿੱਚ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​​​ਕਰਨ ‘ਤੇ ਚਰਚਾ   ਨਵੀਂ ਦਿੱਲੀ, 25ਸਤੰਬਰ (ਵਿਸ਼ਵ ਵਾਰਤਾ):...

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ

by Navjot
September 25, 2026
0

Pakistan : PTI ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ 150 ਤੋਂ ਵੱਧ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ...

ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ

by Navjot
September 25, 2026
0

ਭਾਰਤ ਨੇ ਗੰਨੇ ਦੇ ਉਤਪਾਦਨ ਵਿੱਚ ਸਹਾਇਤਾ ਲਈ ਫਿਜੀ ਨੂੰ 12 ਖੇਤੀਬਾੜੀ ਡਰੋਨ ਦਿੱਤੇ ਸੁਵਾ, 25 ਸਤੰਬਰ (ਵਿਸ਼ਵ ਵਾਰਤਾ): ਫਿਜੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

by Navjot
September 25, 2026
0

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅੱਜ, 25 ਸਤੰਬਰ...

Most Popular

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ ‘ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼

by Ranjit Singh
1 week ago
0

Breaking: ਅਰਬ ਸਾਗਰ ’ਚ ਭਾਰਤੀ ਜੰਗੀ ਬੇੜੇ 'ਚ ਆ ਕੇ ਵੱਜਿਆ ਪਾਕਿਸਤਾਨੀ ਜਹਾਜ਼ - ਭਾਰਤ ਨੇ ਪਾਕਿਸਤਾਨ ਦੇ ਹਾਈ ਕਮਿਸ਼ਨਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA