• Latest
  • Trending
Hukamnama Sri Darbar Sahib Today – 27 November 2025 | Ang 843 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 November 2025 | Ang 843 I ਅੱਜ ਦਾ ਹੁਕਮਨਾਮਾ

5 months ago
Raghav Chaddha 5 ਮਈ ਨੂੰ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ; ਸਿਆਸੀ ਹਲਚਲ ਤੇਜ਼!

Raghav Chaddha 5 ਮਈ ਨੂੰ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ; ਸਿਆਸੀ ਹਲਚਲ ਤੇਜ਼!

10 minutes ago
Chennai ਹਵਾਈ ਅੱਡੇ ‘ਤੇ ਹੜਕੰਪ! ਚੱਲਦੇ ਜਹਾਜ਼ ਦਾ ਐਮਰਜੈਂਸੀ ਗੇਟ ਖੋਲ੍ਹ ਕੇ ਯਾਤਰੀ ਨੇ ਮਾਰੀ ਛਾਲ

Chennai ਹਵਾਈ ਅੱਡੇ ‘ਤੇ ਹੜਕੰਪ! ਚੱਲਦੇ ਜਹਾਜ਼ ਦਾ ਐਮਰਜੈਂਸੀ ਗੇਟ ਖੋਲ੍ਹ ਕੇ ਯਾਤਰੀ ਨੇ ਮਾਰੀ ਛਾਲ

1 hour ago
Amritsar ਵਿਖੇ ਹੋਈ ਪੰਥਕ ਇਕੱਤਰਤਾ ‘ਚ ਵੱਡਾ ਫੈਸਲਾ: ਨਵਾਂ ਬੇਅਦਬੀ ਕਾਨੂੰਨ ਨਾਮਨਜ਼ੂਰ!

Amritsar ਵਿਖੇ ਹੋਈ ਪੰਥਕ ਇਕੱਤਰਤਾ ‘ਚ ਵੱਡਾ ਫੈਸਲਾ: ਨਵਾਂ ਬੇਅਦਬੀ ਕਾਨੂੰਨ ਨਾਮਨਜ਼ੂਰ!

2 hours ago
IPL 2026 SRH vs KKR :ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

IPL 2026 SRH vs KKR :ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ Toss

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਦਿੱਲੀ ਵਿੱਚ ਚਾਰ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ: 9 ਮੌਤਾਂ

National: ਦਿੱਲੀ ਵਿੱਚ ਚਾਰ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ: 9 ਮੌਤਾਂ

4 hours ago
Punjab: ਹਾਦਸੇ ਤੋਂ ਬਾਅਦ ਲੱਗੀ ਅੱਗ, ਨੌਜਵਾਨ ਜ਼ਿੰਦਾ ਸੜਿਆ

Punjab: ਹਾਦਸੇ ਤੋਂ ਬਾਅਦ ਲੱਗੀ ਅੱਗ, ਨੌਜਵਾਨ ਜ਼ਿੰਦਾ ਸੜਿਆ

4 hours ago
National: ਵੰਦੇ ਭਾਰਤ ਸਮੇਤ ਕਈ ਵੱਡੀਆਂ ਰੇਲਗੱਡੀਆਂ ਦਾ ਬਦਲਿਆ ਰੂਟ, ਪੜ੍ਹੋ ਵੇਰਵਾ

National: ਵੰਦੇ ਭਾਰਤ ਸਮੇਤ ਕਈ ਵੱਡੀਆਂ ਰੇਲਗੱਡੀਆਂ ਦਾ ਬਦਲਿਆ ਰੂਟ, ਪੜ੍ਹੋ ਵੇਰਵਾ

4 hours ago
National: ਐਲਪੀਜੀ ਬੁਕਿੰਗ ਅਤੇ ਵੰਡ ਲਈ ਦੇਸ਼ਭਰ ‘ਚ ਨਵੇਂ ਨਿਯਮ ਲਾਗੂ, ਪੜ੍ਹੋ ਪੂਰੀ ਖਬਰ

National: ਐਲਪੀਜੀ ਬੁਕਿੰਗ ਅਤੇ ਵੰਡ ਲਈ ਦੇਸ਼ਭਰ ‘ਚ ਨਵੇਂ ਨਿਯਮ ਲਾਗੂ, ਪੜ੍ਹੋ ਪੂਰੀ ਖਬਰ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਕੀ BCCI ਨੇ ਬਦਲਿਆ T20 ਟੀਮ ਦਾ ਕਪਤਾਨ ?

Cricket: ਕੀ BCCI ਨੇ ਬਦਲਿਆ T20 ਟੀਮ ਦਾ ਕਪਤਾਨ ?

6 hours ago
Breaking: ਗੁਰਦੁਆਰਾ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਹਾਈਕਰੋਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Breaking: ਗੁਰਦੁਆਰਾ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਹਾਈਕਰੋਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

6 hours ago
Hindi News
English News
Sunday, May 3, 2026
No Result
View All Result
33 °c
Chandigarh
28 ° Mon
28 ° Tue
29 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 27 November 2025 | Ang 843 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | November | Date 27-11-2025 | Ang 843

November 27, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
Hukamnama Sri Darbar Sahib Today – 27 November 2025 | Ang 843 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | November | Date 27-11-2025 | Ang 843

 

ਬਿਲਾਵਲੁ ਮਹਲਾ ੧ ਛੰਤ ਦਖਣੀ ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥ ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥ ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥

बिलावलु महला १ छंत दखणी ੴ सतिगुर प्रसादि ॥ मुंध नवेलड़ीआ गोइलि आई राम ॥ मटुकी डारि धरी हरि लिव लाई राम ॥ लिव लाइ हरि सिउ रही गोइलि सहजि सबदि सीगारीआ ॥ कर जोड़ि गुर पहि करि बिनंती मिलहु साचि पिआरीआ ॥ धन भाइ भगती देखि प्रीतम काम क्रोधु निवारिआ ॥ नानक मुंध नवेल सुंदरि देखि पिरु साधारिआ ॥१॥ सचि नवेलड़ीए जोबनि बाली राम ॥ आउ न जाउ कही अपने सह नाली राम ॥ नाह अपने संगि दासी मै भगति हरि की भावए ॥ अगाधि बोधि अकथु कथीऐ सहजि प्रभ गुण गावए ॥ राम नाम रसाल रसीआ रवै साचि पिआरीआ ॥ गुरि सबदु दीआ दानु कीआ नानका वीचारीआ ॥२॥ स्रीधर मोहिअड़ी पिर संगि सूती राम ॥ गुर कै भाइ चलो साचि संगूती राम ॥ धन साचि संगूती हरि संगि सूती संगि सखी सहेलीआ ॥ इक भाइ इक मनि नामु वसिआ सतिगुरू हम मेलीआ ॥ दिनु रैणि घड़ी न चसा विसरै सासि सासि निरंजनो ॥ सबदि जोति जगाइ दीपकु नानका भउ भंजनो ॥३॥ जोति सबाइड़ीए त्रिभवण सारे राम ॥ घटि घटि रवि रहिआ अलख अपारे राम ॥ अलख अपार अपारु साचा आपु मारि मिलाईऐ ॥ हउमै ममता लोभु जालहु सबदि मैलु चुकाईऐ ॥ दरि जाइ दरसनु करी भाणै तारि तारणहारिआ ॥ हरि नामु अम्रितु चाखि त्रिपती नानका उर धारिआ ॥४॥१॥

Bilaaval, First Mehl, Chhant, Dakhnee: One Universal Creator God. By The Grace Of The True Guru: The young, innocent soul-bride has come to the pasture lands of the world. Laying aside her pitcher of worldly concern, she lovingly attunes herself to her Lord. She remains lovingly absorbed in the pasture of the Lord, automatically embellished with the Word of the Shabad.
With her palms pressed together, she prays to the Guru, to unite her with her True Beloved Lord. Seeing His bride’s loving devotion, the Beloved Lord eradicates unfulfilled sexual desire and unresolved anger. O Nanak, the young, innocent bride is so beautiful; seeing her Husband Lord, she is comforted. ||1|| Truthfully, O young soul-bride, your youth keeps you innocent. Do not come and go anywhere; stay with your Husband Lord. I will stay with my Husband Lord; I am His hand-maiden. Devotional worship to the Lord is pleasing to me. I know the unknowable, and speak the unspoken; I sing the Glorious Praises of the Celestial Lord God. She who chants and savors the taste of the Lord’s Name is loved by the True Lord. The Guru grants her the gift of the Shabad; O Nanak, she contemplates and reflects upon it. ||2|| She who is fascinated by the Supreme Lord, sleeps with her Husband Lord. She walks in harmony with the Guru’s Will, attuned to the Lord. The soul-bride is attuned to the Truth, and sleeps with the Lord, along with her companions and sister soul-brides. Loving the One Lord, with one-pointed mind, the Naam dwells within; I am united with the True Guru. Day and night, with each and every breath, I do not forget the Immaculate Lord, for a moment, even for an instant. So light the lamp of the Shabad, O Nanak, and burn away your fear. ||3|| O soul-bride, the Lord’s Light pervades all the three worlds. He is pervading each and every heart, the Invisible and Infinite Lord. He is Invisible and Infinite, Infinite and True; subduing his self-conceit, one meets Him. So burn away your egotistical pride, attachment and greed, with the Word of the Shabad; wash away your filth. When you go to the Lord’s Door, you shall receive the Blessed Vision of His Darshan; by His Will, the Savior will carry you across and save you. Tasting the Ambrosial Nectar of the Lord’s Name, the soul-bride is satisfied; O Nanak, she enshrines Him in her heart. ||4||1||

ਮੁੰਧ = {मुग्धा = A young girl attractive by her youthful simplicity} ਜਵਾਨ ਲੜਕੀ ਜਿਸ ਨੂੰ ਅਜੇ ਆਪਣੀ ਜਵਾਨੀ ਦਾ ਅਹਿਸਾਸ ਨਹੀਂ ਹੈ, ਭਲੋ ਸੁਭਾਉ ਵਾਲੀ ਜੀਵ-ਇਸਤ੍ਰੀ। ਨਵੇਲੜੀਆ = ਨਵੀਂ, ਵਿਕਾਰਾਂ ਤੋਂ ਬਚੀ ਹੋਈ। ਗੋਇਲਿ = ਗੋਇਲ ਵਿਚ {ਗੋਇਲ = ਆਮ ਤੌਰ ਤੇ ਦਰਿਆਵਾਂ ਕੰਢੇ ਉਹ ਥਾਂ ਜਿੱਥੇ ਔੜ ਸਮੇ ਰਤਾ ਦੂਰ ਥਾਵਾਂ ਦੇ ਲੋਕ ਆਪਣਾ ਮਾਲ ਡੰਗਰ ਚਾਰਨ ਲਈ ਥੋੜੇ ਸਮੇ ਲਈ ਆ ਟਿਕਦੇ ਹਨ}, ਚਾਰ ਦਿਨ ਦੇ ਵਸੇਬੇ ਵਾਲੇ ਜਗਤ ਵਿਚ। ਮਟੁਕੀ = ਚਾਟੀ {ਲਫ਼ਜ਼ ‘ਮੱਟ’ ਤੋਂ ‘ਮਟੁਕੀ’ ਅਲਪਾਰਥਕ ਨਾਂਵ ਹੈ}। ਮਟੁਕੀ ਡਾਰਿ ਧਰੀ = ਚਾਟੀ ਸਿਰੋਂ ਲਾਹ ਕੇ ਲਾਂਭੇ ਰੱਖ ਦਿੱਤੀ ਹੈ, ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਦੇਹ-ਅਧਿਆਸ ਛੱਡ ਦਿੱਤਾ ਹੈ। ਸਹਜਿ = ਸਹਿਜ ਵਿਚ, ਆਤਮਕ ਅਡੋਲਤਾ ਵਿਚ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਸੀਗਾਰੀਆ = ਸਿੰਗਾਰ ਕੀਤਾ ਹੈ, ਆਪਣਾ ਜੀਵਨ ਸੋਹਣਾ ਬਣਾਇਆ ਹੈ। ਕਰ ਜੋੜਿ = (ਦੋਵੇਂ) ਹੱਥ ਜੋੜ ਕੇ। {ਵੇਖੋ ਸੂਹੀ ਮ: ੧, ਛੰਤ ਨੰ: ੫, ਅੰਕ ਨੰ: ੬}। ਕਰਿ = ਕਰੇ, ਕਰਦੀ ਹੈ। ਸਾਚਿ = ਸਦਾ-ਥਿਰ ਪ੍ਰਭੂ ਦੇ ਨਾਮ ਵਿਚ (ਜੁੜ ਕੇ)। ਪਿਆਰੀਆ = ਮੈਂ ਪ੍ਰਭੂ ਨੂੰ ਪਿਆਰ ਕਰ ਸਕਾਂ। ਧਨ = ਇਸਤ੍ਰੀ, ਜੀਵ-ਇਸਤ੍ਰੀ। ਭਾਇ = ਭਾਉ ਦੀ ਰਾਹੀਂ, ਪ੍ਰੇਮ ਵਿਚ ਜੁੜ ਕੇ। ਭਾਉ = ਪ੍ਰੇਮ। ਨਵੇਲ = ਨਵੀਂ, ਵਿਕਾਰਾਂ ਤੋਂ ਬਚੀ ਹੋਈ। ਸੁੰਦਰੀ = ਸੁੰਦਰਿ, ਸੋਹਣੇ ਜੀਵਨ ਵਾਲੀ। ਦੇਖਿ ਪਿਰੁ = ਪ੍ਰਭੂ-ਪਤੀ ਨੂੰ ਵੇਖ ਕੇ। ਸਾਧਾਰਿਆ = ਆਧਾਰ-ਸਹਿਤ ਹੋ ਜਾਂਦੀ ਹੈ ਪ੍ਰਭੂ ਦਾ ਆਸਰਾ ਹਿਰਦੇ ਵਿਚ ਬਣਾਂਦੀ ਹੈ ॥੧॥ ਸਚਿ = ਸਦਾ-ਥਿਰ ਪ੍ਰਭੂ ਵਿਚ ਜੁੜ ਕੇ। ਨਵੇਲੜੀਏ = ਹੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜੋਬਨਿ = ਜੋਬਨ ਵਿਚ, ਜਵਾਨੀ ਵਿਚ। ਬਾਲੀ = ਬਾਲ ਸੁਭਾਵ ਵਾਲੀ, ਭੋਲੇ ਸੁਭਾਉ ਵਾਲੀ। ਕਹੀ = ਕਿਸੇ ਹੋਰ ਥਾਂ। ਆਉ ਨ ਜਾਉ = ਨਾਹ ਆ, ਨਾਹ ਜਾਹ। ਨਾਲੀ = ਨਾਲਿ। ਸਹ ਨਾਲੀ = ਸਹ ਨਾਲਿ, ਖਸਮ-ਪ੍ਰਭੂ ਨਾਲ (ਜੁੜੀ ਰਹੁ)। ਨਾਹ ਸੰਗਿ = ਖਸਮ ਦੇ ਨਾਲ। ਮੈ = ਮੈਨੂੰ। ਭਾਵਏ = ਭਾਵੈ, ਪਿਆਰੀ ਲੱਗਦੀ ਹੈ। ਅਗਾਧਿ = ਅਗਾਧ (ਪ੍ਰਭੂ) ਵਿਚ। ਅਗਾਧ = {अगाध = Unfathomable} ਅਥਾਹ। ਬੋਧਿ = ਬੋਧ ਦੀ ਰਾਹੀਂ, (ਗੁਰੂ ਦੇ ਬਖ਼ਸ਼ੇ) ਗਿਆਨ ਦੀ ਬਰਕਤਿ ਨਾਲ। ਅਕਥੁ = ਉਹ ਪ੍ਰਭੂ ਜਿਸ ਦੇ ਸਾਰੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ। ਕਥੀਐ = ਕਥਨਾ ਚਾਹੀਦਾ ਹੈ, ਗੁਣਾਨੁਵਾਦ ਕਰਨਾ ਚਾਹੀਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ (ਟਿਕ ਕੇ)। ਗਾਵਏ = ਗਾਵੈ, (ਜੋ) ਗਾਂਦੀ ਹੈ। ਰਸਾਲ = {ਰਸ-ਆਲਯ} ਰਸਾਂ ਦਾ ਘਰ, ਰਸਾਂ ਦਾ ਸੋਮਾ। ਰਸੀਆ = ਰਸਾਂ ਦਾ ਮਾਲਕ। ਸਾਚਿ = ਸਦਾ-ਥਿਰ ਪ੍ਰਭੂ-ਨਾਮ ਵਿਚ। ਪਿਆਰੀਆ = ਪਿਆਰ ਕਰਨ ਵਾਲੀਆਂ ਨੂੰ। ਗੁਰਿ = ਗੁਰੂ ਨੇ। ਵੀਚਾਰੀਆ = ਵਿਚਾਰਵਾਨ ॥੨॥

ਰਾਗ ਬਿਲਾਵਲੁ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਛੰਤ-ਦਖਣੀ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ। ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ। ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ ॥੧॥ ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ) (ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ। ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ। (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ)। (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ। ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ। ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ ॥੨॥

राग बिलावल में गुरु नानक देव जी की वाणी। शंत दखनी। अकाल एक है और सतगुरु की कृपा द्वारा मिलता है। थोड़े दिनों के वसावे वाले इस जगत में आकर जो जीव स्त्री विकारों से बची रहती है, जिसने परमात्मा के चरणों में अपने सुरत जोड़ी हुई होती है, और शरीर का मोह त्याग देती है। जो प्रभु चरणों में प्रीत जोड़कर इस जगत में जीवन व्यतीत करती है। वह आत्मिक अडोलता में रहकर सतगुरु के शब्द की बरकत के साथ अपना जीवन सुंदर बना लेती है। वह सदा दोनों हाथ जोड़कर गुरु के पास विनती करती रहती है, कि हे गुरू मुझे मिल ताकि मैं तेरी कृपा से सदा थीर प्रभु के नाम में जुड़ कर उसको प्यार कर सकूं। ऐसी जीव स्त्री प्रीतम प्रभु की भक्ति के द्वारा प्रीतम प्रभु के प्रेम में रहकर, टिक् कर, उसका दर्शन करके काम क्रोध आदि विकारों को अपने अंदर से दूर कर लेती है।१।

 

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

WhiteWhiteWhite

Tags: AMRIT VELE DA HUKAMNAMA SRI DARBAR SAHIBamritsarHukamnama Sri Darbar Sahib TodayPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 03 May 2026 | Ang 752 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 May 2026 | Ang 752 I ਅੱਜ ਦਾ ਹੁਕਮਨਾਮਾ

by Ankit
May 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 03-05-2026 |...

Hukamnama Sri Darbar Sahib Today – 02 May 2026 | Ang 630 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 May 2026 | Ang 630 I ਅੱਜ ਦਾ ਹੁਕਮਨਾਮਾ

by Ankit
May 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 02-05-2026 |...

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 May 2026 | Ang 658 I ਅੱਜ ਦਾ ਹੁਕਮਨਾਮਾ

by Ankit
May 1, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 01-05-2026 |...

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

by Ankit
April 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 30-04-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Raghav Chaddha 5 ਮਈ ਨੂੰ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ; ਸਿਆਸੀ ਹਲਚਲ ਤੇਜ਼!

Raghav Chaddha 5 ਮਈ ਨੂੰ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ; ਸਿਆਸੀ ਹਲਚਲ ਤੇਜ਼!

by Jaspreet Kaur
May 3, 2026
0

Raghav Chaddha 5 ਮਈ ਨੂੰ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ; ਸਿਆਸੀ ਹਲਚਲ ਤੇਜ਼! ਨਵੀ ਦਿੱਲੀ, 3 ਮਈ 2026 (ਵਿਸ਼ਵ ਵਾਰਤਾ): ਹਾਲ...

Most Popular

IG Gautam Cheema ਨੂੰ ਮੋਹਾਲੀ ਦੀ ਸਪੈਸ਼ਲ CBI ਅਦਾਲਤ ਤੋਂ ਵੱਡੀ ਰਾਹਤ

IG Gautam Cheema ਨੂੰ ਮੋਹਾਲੀ ਦੀ ਸਪੈਸ਼ਲ CBI ਅਦਾਲਤ ਤੋਂ ਵੱਡੀ ਰਾਹਤ

by Jaspreet Kaur
2 weeks ago
0

IG Gautam Cheema ਨੂੰ ਮੋਹਾਲੀ ਦੀ ਸਪੈਸ਼ਲ CBI ਅਦਾਲਤ ਤੋਂ ਵੱਡੀ ਰਾਹਤ ਚੰਡੀਗੜ੍ਹ, 21 ਅਪ੍ਰੈਲ (ਵਿਸ਼ਵ ਵਾਰਤਾ) – ਆਈਜੀ ਗੌਤਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA