ਗੁਰਬਾਣੀ – Hukamnama Sri Darbar Sahib Today
Amrit Vele Da Hukamnama Sri Darbar Sahib | January | Date 28-01-2026 | Ang 845
ਬਿਲਾਵਲੁ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥
बिलावलु महला ५ छंत
ੴ सतिगुर प्रसादि ॥
मंगल साजु भइआ प्रभु अपना गाइआ राम ॥ अबिनासी वरु सुणिआ मनि उपजिआ चाइआ राम ॥ मनि प्रीति लागै वडै भागै कब मिलीऐ पूरन पते ॥ सहजे समाईऐ गोविंदु पाईऐ देहु सखीए मोहि मते ॥ दिनु रैणि ठाढी करउ सेवा प्रभु कवन जुगती पाइआ ॥ बिनवंति नानक करहु किरपा लैहु मोहि लड़ि लाइआ ॥१॥
Bilaaval, Fifth Mehl, Chhant:One Universal Creator God. By The Grace Of The True Guru:The time of rejoicing has come; I sing of my Lord God.I have heard of my Imperishable Husband Lord, and happiness fills my mind.My mind is in love with Him; when shall I realize my great good fortune, and meet with my Perfect Husband?If only I could meet the Lord of the Universe, and be automatically absorbed into Him; tell me how, O my companions!Day and night, I stand and serve my God; how can I attain Him?Prays Nanak, have mercy on me, and attach me to the hem of Your robe, O Lord. 1
ਪਦਅਰਥ: ਮੰਗਲ ਸਾਜੁ = ਖ਼ੁਸ਼ੀ ਦਾ ਸਾਮਾਨ, ਖ਼ੁਸ਼ੀ ਦਾ ਰੰਗ = ਢੰਗ। ਅਬਿਨਾਸੀ = ਨਾਹ ਨਾਸ ਹੋਣ ਵਾਲਾ। ਵਰੁ = (ਪ੍ਰਭੂ) ਪਤੀ। ਮਨਿ = ਮਨ ਵਿਚ। ਚਾਇਆ = ਚਾਉ। ਵਡੈ ਭਾਗੈ = ਵੱਡੀ ਕਿਸਮਤ ਨਾਲ। ਪਤੇ = ਪਤੀ ਨੂੰ। ਸਹਜੇ = ਆਤਮਕ ਅਡੋਲਤਾ ਵਿਚ। ਪਾਈਐ = ਮਿਲ ਪੈਂਦਾ ਹੈ। ਸਖੀਏ = ਹੇ ਸਹੇਲੀਏ! ਮੋਹਿ = ਮੈਨੂੰ। ਮਤੇ = ਮਤਿ, ਉਪਦੇਸ਼। ਰੈਣਿ = ਰਾਤ। ਠਾਢੀ = ਖਲੋਤੀ। ਕਰਉ = ਕਰਉਂ, ਮੈਂ ਕਰਾਂ। ਕਵਨ ਜੁਗਤੀ = ਕਿਸ ਤਰੀਕੇ ਨਾਲ? ਲੈਹੁ ਲਾਇਆ = ਲਾ ਲਵੋ। ਲੜਿ = ਲੜ ਨਾਲ, ਪੱਲੇ ਨਾਲ।੧।
ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ।
(ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।
ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧।
अर्थ: हे सहेलिए! प्यारे प्रभु की महिमा का गीत गाने से (मन में) खुशी का रंग-ढंग बन जाता है। उस कभी ना मरने वाले पति-प्रभु (का नाम) सुनने से मन में चाव पैदा हो जाता है।
(जब) बहुत किस्मत से (किसी जीव-स्त्री के) मन में परमात्मा-पति का प्यार पैदा होता है, (तब वह उतावली हो-हो पड़ती है उस) सारे गुणों के मालिक प्रभु-पति को कब मिला जा सकेगा। (उसके आगे यह उक्तर मिलता है: अगर) आत्मिक अडोलता में लीन रहें तो परमात्मा पति मिल जाता है। (वह भाग्यशाली जीव-स्त्री बार-बार पूछती है:) हे सहेलिए! मुझे बुद्धि दे कि किस तरीके से प्रभु-पति मिल सकता है (हे सहेलिए! बता) मैं दिन-रात खड़ी हुई तेरी सेवा करूँगी।
नानक (भी) विनती करता है: (हे प्रभु! मेरे ऊपर) मेहर कर, (मुझे अपने) पल्ले से लगाए रख।1।
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Read all Previous Hukamnamas
Learn more at the official Shiromani Gurdwara Parbandhak Committee (SGPC) 🡥
![]()
![]()



















