ICC ਨੇ ਜਾਰੀ ਕੀਤਾ ਟੀ-20 ਵਿਸ਼ਵ ਕੱਪ ਦਾ ਸ਼ਡਿਊਲ
ਭਾਰਤ-ਪਾਕਿ ਦਾ ਪਹਿਲਾ ਮੁਕਾਬਲਾ 24 ਅਕਤੂਬਰ ਨੂੰ
ਦੁਬਈ ਦੇ ਮੈਦਾਨ ਤੇ ਹੋਣਗੇ ਆਹਮੋ-ਸਾਹਮਣੇ
BIG NEWS
ਚੰਡੀਗੜ੍ਹ, 17ਅਗਸਤ(ਵਿਸ਼ਵ ਵਾਰਤਾ)- ICC ਨੇ ਇਸ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਦੇ ਸ਼ਡਿਊਲ ਦਾ ਐਲਾਨ ਕਰ ਦਿੱਤਾ ਹੈ । ਕੋਰੋਨਾ ਵਾਇਰਸ ਦੇ ਕਾਰਨ ਭਾਰਤ ਵਿੱਚ ਹੋਣ ਵਾਲਾ ਇਹ ਟੂਰਨਾਮੈਂਟ ਹੁਣ ਓਮਾਨ ਅਤੇ UAE ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।

ਦੱਸ ਦੱਈਏ ਕਿ ਟੀ-20 ਵਿਸ਼ਵ ਕੱਪ 17 ਅਕਤੂਬਰ ਤੋਂ ਸ਼ੁਰੂ ਹੋਵੇਗਾ। ਇਸ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ 14 ਨਵੰਬਰ ਨੂੰ ਖੇਡਿਆ ਜਾਵੇਗਾ। ਇਸ ਟੂਰਨਾਮੈਂਟ ਵਿੱਚ 24 ਅਕਤੂਬਰ ਨੂੰ ਭਾਰਤ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗਾ। ਭਾਰਤ ਦਾ ਪਹਿਲਾ ਮੈਚ 24 ਅਕਤੂਬਰ ਨੂੰ ਪਾਕਿਸਤਾਨ ਨਾਲ ਹੋਵੇਗਾ। ਭਾਰਤ ਦੇ ਸਾਰੇ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7.30 ਵਜੇ ਖੇਡੇ ਜਾਣਗੇ।ਇਸ ਦੇ ਨਾਲ ਹੀ ਸੁਪਰ 12 ਦੇ ਮੁਕਾਬਲੇ 23 ਅਕਤੂਬਰ ਤੋਂ ਸ਼ੁਰੂ ਹੋਣਗੇ। ਇਸ ਤੋਂ ਪਹਿਲਾਂ ਪਹਿਲੇ ਗੇੜ ਦੇ ਮੈਚ 17 ਅਕਤੂਬਰ ਤੋਂ ਖੇਡੇ ਜਾਣਗੇ। ਇਸ ਟੂਰਨਾਮੈਂਟ ਦਾ ਪਹਿਲਾ ਸੈਮੀਫਾਈਨਲ ਮੁਕਾਬਲਾ 10 ਨਵੰਬਰ ਨੂੰ ਅਬੂ ਧਾਬੀ ਵਿੱਚ ਖੇਡਿਆ ਜਾਵੇਗਾ ਅਤੇ ਦੂਜਾ ਸੈਮੀਫਾਈਨਲ 11 ਨਵੰਬਰ ਨੂੰ ਦੁਬਈ ਵਿੱਚ ਖੇਡਿਆ ਜਾਵੇਗਾ। ਦੋਵਾਂ ਸੈਮੀਫਾਈਨਲਸ ਲਈ ਇੱਕ ਰਿਜ਼ਰਵ ਡੇ ਵੀ ਰੱਖਿਆ ਗਿਆ ਹੈ।

ਇਸ ਤੋਂ ਬਾਅਦ ਇਸ ਟੂਰਨਾਮੈਂਟ ਦਾ ਫਾਈਨਲ ਮੈਚ 14 ਨਵੰਬਰ ਐਤਵਾਰ ਨੂੰ ਦੁਬਈ ਵਿੱਚ ਖੇਡਿਆ ਜਾਵੇਗਾ। ਗੌਰਤਲਬ ਹੈ ਟੀ-20 ਵਿਸ਼ਵ ਕੱਪ ਦੇ ਗਰੁੱਪ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ। ਇਸ ਟੂਰਨਾਮੈਂਟ ਦੇ ਸੁਪਰ 12 ਦਾ ਪਹਿਲਾ ਮੁਕਾਬਲਾ 23 ਅਕਤੂਬਰ ਨੂੰ ਦੁਬਈ ਵਿੱਚ ਆਸਟ੍ਰੇਲੀਆ ਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ। ਜਦਕਿ ਸੁਪਰ 12 ਵਿੱਚ ਗਰੁੱਪ 2 ਵਿੱਚ ਪਹਿਲਾਂ ਮੁਕਾਬਲਾ 24 ਅਕਤੂਬਰ ਨੂੰ ਦੁਬਈ ਦੇ ਮੈਦਾਨ ਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ।























