ਕ੍ਰਿਕਟ ਦੇ ਮੈਦਾਨ ‘ਤੇ ਮੁੜ ਹੋਵੇਗਾ ਮਹਾ-ਮੁਕਾਬਲਾ:ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ
ਜਾਣੋ ਕਦੋਂ ਤੇ ਕਿੱਥੇ ਹੋਵੇਗਾ ਮੁਕਾਬਲਾ
ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ) : ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਇੱਕ ਵਾਰ ਫਿਰ ਕ੍ਰਿਕਟ ਦੇ ਮੈਦਾਨ ਵਿੱਚ ਆਹਮੋ-ਸਾਹਮਣੇ ਹੋਣ ਜਾ ਰਹੀਆਂ ਹਨ। ਇਸ ਵਿੱਚ ਹੁਣ ਬਹੁਤ ਹੀ ਘੱਟ ਸਮਾਂ ਬਚਿਆ ਹੈ। ਇਹ ਮੁਕਾਬਲਾ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਹੋਵੇਗਾ, ਜੋ ਹੁਣ ਤੋਂ ਕੁਝ ਹੀ ਦਿਨਾਂ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ।
ਦੱਸ ਦਈਏ ਕਿ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਦਾ ਆਗਾਜ਼ 12 ਜੂਨ ਤੋਂ ਹੋਣ ਜਾ ਰਿਹਾ ਹੈ। ਇਸ ਵਾਰ ਇਹ ਟੂਰਨਾਮੈਂਟ ਇੰਗਲੈਂਡ ਵਿੱਚ ਹੋ ਰਿਹਾ ਹੈ। ਪਹਿਲੇ ਦਿਨ ਮੇਜ਼ਬਾਨ ਇੰਗਲੈਂਡ ਅਤੇ ਸ੍ਰੀਲੰਕਾ ਵਿਚਾਲੇ ਮੈਚ ਖੇਡਿਆ ਜਾਵੇਗਾ। ਭਾਰਤੀ ਟੀਮ ਆਪਣੇ ਸਫ਼ਰ ਦਾ ਆਗਾਜ਼ 14 ਜੂਨ ਤੋਂ ਕਰੇਗੀ, ਜਦੋਂ ਹਰਮਨਪ੍ਰੀਤ ਕੌਰ ਦੀ ਕਪਤਾਨੀ ਵਾਲੀ ਭਾਰਤੀ ਟੀਮ ਪਾਕਿਸਤਾਨ ਖ਼ਿਲਾਫ਼ ਖੇਡਣ ਉਤਰੇਗੀ। ਇਸ ਦਿਨ ਐਤਵਾਰ ਵੀ ਹੈ। ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ ਸੱਤ ਵਜੇ ਤੋਂ ਸ਼ੁਰੂ ਹੋਵੇਗਾ। 12 ਜੂਨ ਤੋਂ ਸ਼ੁਰੂ ਹੋਣ ਵਾਲਾ ਇਹ ਟੂਰਨਾਮੈਂਟ 5 ਜੁਲਾਈ ਤੱਕ ਚੱਲੇਗਾ।
ਨੀਦਰਲੈਂਡਸ ਇਸ ਟੂਰਨਾਮੈਂਟ ਵਿੱਚ ਡੈਬਿਊ ਕਰੇਗਾ ਅਤੇ ਆਪਣੇ ਸਫ਼ਰ ਦੀ ਸ਼ੁਰੂਆਤ ਬੰਗਲਾਦੇਸ਼ ਦੇ ਖ਼ਿਲਾਫ਼ ਕਰੇਗਾ। ਟੂਰਨਾਮੈਂਟ ਦਾ ਫਾਈਨਲ 5 ਜੁਲਾਈ ਨੂੰ ਲਾਰਡਸ ਵਿੱਚ ਹੋਵੇਗਾ।
12 ਜੂਨ (ਸ਼ੁੱਕਰਵਾਰ): ਇੰਗਲੈਂਡ ਬਨਾਮ ਸ਼੍ਰੀਲੰਕਾ
13 ਜੂਨ (ਸ਼ਨੀਵਾਰ): ਸਕਾਟਲੈਂਡ ਬਨਾਮ ਆਇਰਲੈਂਡ, ਆਸਟ੍ਰੇਲੀਆ ਬਨਾਮ ਦੱਖਣੀ ਅਫਰੀਕਾ, ਵੈਸਟਇੰਡੀਜ਼ ਬਨਾਮ ਨਿਊਜ਼ੀਲੈਂਡ
14 ਜੂਨ (ਐਤਵਾਰ): ਭਾਰਤ ਬਨਾਮ ਪਾਕਿਸਤਾਨ, ਬੰਗਲਾਦੇਸ਼ ਬਨਾਮ ਨੀਦਰਲੈਂਡ
16 ਜੂਨ (ਮੰਗਲਵਾਰ): ਨਿਊਜ਼ੀਲੈਂਡ ਬਨਾਮ ਸ਼੍ਰੀਲੰਕਾ, ਇੰਗਲੈਂਡ ਬਨਾਮ ਆਇਰਲੈਂਡ
17 ਜੂਨ (ਬੁੱਧਵਾਰ): ਭਾਰਤ ਬਨਾਮ ਨੀਦਰਲੈਂਡ, ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਦੱਖਣੀ ਅਫਰੀਕਾ ਬਨਾਮ ਪਾਕਿਸਤਾਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























