Ind vs Aus ਮੈਚ ‘ਚ ਮੀਂਹ ਨੇ ਪਾਇਆ ਵਿਘਨ, ਖੇਡ ਰੁਕੀ
– ਬਿਜਲੀ ਗਰਜਣ ਕਾਰਨ ਅਗਲੀਆਂ ਸੀਟਾਂ ਕਰਵਾਈਆਂ ਖਾਲੀ
ਆਸਟ੍ਰੇਲੀਆ, 8 ਨਵੰਬਰ 2025 (ਵਿਸ਼ਵ ਵਾਰਤਾ): ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਟੀ-20 ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ ਅੱਜ ਬ੍ਰਿਸਬੇਨ ਦੇ ਗਾਬਾ ਸਟੇਡੀਅਮ ਵਿੱਚ ਹੈ। ਇਹ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 1:45 ਵਜੇ ਸ਼ੁਰੂ ਆਇਆ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਭਾਰਤ ਨੂੰ ਬੱਲੇਬਾਜ਼ੀ ਲਈ ਸੱਦਾ ਦਿੱਤਾ। ਮੀਂਹ ਕਾਰਨ ਖੇਡ ਰੋਕ ਦਿੱਤੀ ਗਈ ਹੈ। ਬਿਜਲੀ ਡਿੱਗਣ ਕਾਰਨ ਅਗਲੀਆਂ ਸੀਟਾਂ ਖਾਲੀ ਕਰਵਾਈਆਂ ਗਈਆਂ ਹਨ। ਭਾਰਤ ਨੇ 4.5 ਓਵਰਾਂ ਵਿੱਚ 52-0 ਦੌੜਾਂ ਬਣਾਈਆਂ ਹਨ। ਸ਼ੁਭਮਨ ਗਿੱਲ 29 ਦੌੜਾਂ ਅਤੇ ਅਭਿਸ਼ੇਕ ਸ਼ਰਮਾ 23 ਦੌੜਾਂ ਬਣਾ ਕੇ ਨਾਬਾਦ ਹਨ।
ਦੱਸ ਦਈਏ ਕਿ ਆਸਟ੍ਰੇਲੀਆ ਨੇ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਹੈ ਜਦੋਂ ਕਿ ਭਾਰਤ ਨੇ ਆਪਣੀ ਪਲੇਇੰਗ ਇਲੈਵਨ ਵਿੱਚ ਇੱਕ ਬਦਲਾਅ ਕੀਤਾ ਹੈ। ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਤਿਲਕ ਵਰਮਾ ਨੂੰ ਆਰਾਮ ਦਿੱਤਾ ਹੈ ਅਤੇ ਉਨ੍ਹਾਂ ਦੀ ਜਗ੍ਹਾ ਰਿੰਕੂ ਸਿੰਘ ਨੂੰ ਮੌਕਾ ਦਿੱਤਾ ਗਿਆ ਹੈ। ਸੂਰਿਆਕੁਮਾਰ ਯਾਦਵ ਦੀ ਅਗਵਾਈ ਵਾਲੀ ਟੀਮ ਲੜੀ ‘ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਮੈਦਾਨ ਚ ਉਤਰੀ ਹੈ।
ਦੋਵਾਂ ਟੀਮਾਂ ਦੀ ਪਲੇਇੰਗ 11
ਭਾਰਤ: ਅਭਿਸ਼ੇਕ ਸ਼ਰਮਾ, ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ (ਕਪਤਾਨ), ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਸ਼ਿਵਮ ਦੂਬੇ, ਅਕਸ਼ਰ ਪਟੇਲ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ।
ਆਸਟ੍ਰੇਲੀਆ: ਮਿਸ਼ੇਲ ਮਾਰਸ਼ (ਕਪਤਾਨ), ਮੈਥਿਊ ਸ਼ਾਰਟ, ਜੋਸ਼ ਇੰਗਲਿਸ (ਵਿਕਟਕੀਪਰ), ਟਿਮ ਡੇਵਿਡ, ਮਿਸ਼ੇਲ ਓਵਨ, ਮਾਰਕਸ ਸਟੋਇਨਿਸ, ਗਲੇਨ ਮੈਕਸਵੈੱਲ, ਜ਼ੇਵੀਅਰ ਬਾਰਟਲੇਟ, ਬੇਨ ਦੁਆਰਸ਼ਿਸ, ਨਾਥਨ ਐਲਿਸ ਅਤੇ ਐਡਮ ਜ਼ਾਂਪਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























