IND vs ENG : ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼; ਇਸ ਟੀਮ ਨੇ ਜਿੱਤਿਆ Toss
ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 20ਜੂਨ(ਵਿਸ਼ਵ ਵਾਰਤਾ): ਭਾਰਤ ਅਤੇ ਇੰਗਲੈਂਡ (IND vs ENG) ਵਿਚਕਾਰ ਪਹਿਲਾ ਟੈਸਟ ਲੀਡਜ਼ ਦੇ ਹੈਡਿੰਗਲੇ ਕ੍ਰਿਕਟ ਗਰਾਊਂਡ ‘ਤੇ ਖੇਡਿਆ ਜਾਣਾ ਹੈ। ਸਾਰੇ ਕ੍ਰਿਕਟ ਪ੍ਰਸ਼ੰਸਕ ਇਸ ਟੈਸਟ ਸੀਰੀਜ਼ ਦੀ ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਇੰਗਲੈਂਡ ਨੇ ਟਾਸ ਜਿੱਤ ਲਿਆ ਹੈ ਅਤੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਭਾਰਤੀ ਕਪਤਾਨ ਸ਼ੁਭਮਨ ਗਿੱਲ ਨੇ ਕਿਹਾ- ‘ਮੈਂ ਗੇਂਦਬਾਜ਼ੀ ਵੀ ਚੁਣਦਾ, ਪਹਿਲੇ ਸੈਸ਼ਨ ਤੋਂ ਬਾਅਦ ਪਿੱਚ ਬੱਲੇਬਾਜ਼ੀ ਲਈ ਚੰਗੀ ਹੋਵੇਗੀ। ਟੀਮ ਵੀ ਪੂਰੀ ਤਰ੍ਹਾਂ ਤਿਆਰ ਹੈ।’
ਦੱਸ ਦਈਏ ਕਿ ਭਾਰਤੀ ਟੀਮ ਨੇ ਇਸ ਮੈਚ ਵਿੱਚ ਦਿਲਚਸਪ ਪਲੇਇੰਗ ਇਲੈਵਨ ਨੂੰ ਮੈਦਾਨ ਵਿੱਚ ਉਤਾਰਿਆ ਹੈ। ਤਾਮਿਲਨਾਡੂ ਦੇ ਨੌਜਵਾਨ ਬੱਲੇਬਾਜ਼ ਸਾਈ ਸੁਦਰਸ਼ਨ ਇਸ ਮੈਚ ਤੋਂ ਆਪਣਾ ਟੈਸਟ ਡੈਬਿਊ ਕਰ ਰਹੇ ਹਨ। ਮੈਚ ਤੋਂ ਪਹਿਲਾਂ, ਚੇਤੇਸ਼ਵਰ ਪੁਜਾਰਾ ਨੇ ਡੈਬਿਊ ਕੈਪ ਦਿੱਤੀ। ਸੁਦਰਸ਼ਨ ਭਾਰਤ ਦੇ 317ਵੇਂ ਟੈਸਟ ਖਿਡਾਰੀ ਬਣੇ ਹਨ।
ਭਾਰਤ ਦੀ ਪਲੇਇੰਗ ਇਲੈਵਨ- ਯਸ਼ਸਵੀ ਜੈਸਵਾਲ, ਕੇਐਲ ਰਾਹੁਲ, ਸਾਈ ਸੁਦਰਸ਼ਨ, ਸ਼ੁਭਮਨ ਗਿੱਲ, ਰਿਸ਼ਭ ਪੰਤ, ਕਰੁਣ ਨਾਇਰ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ ਅਤੇ ਪ੍ਰਸਿਧ ਕ੍ਰਿਸ਼ਨ।
ਇੰਗਲੈਂਡ: ਬੇਨ ਸਟੋਕਸ (ਕਪਤਾਨ), ਜ਼ੈਕ ਕਰੌਲੀ, ਬੇਨ ਡਕੇਟ, ਓਲੀ ਪੋਪ, ਜੋ ਰੂਟ, ਹੈਰੀ ਬਰੂਕ, ਜੈਮੀ ਸਮਿਥ (ਵਿਕਟਕੀਪਰ), ਕ੍ਰਿਸ ਵੋਕਸ, ਬ੍ਰਾਈਡਨ ਕਾਰਸੇ, ਜੋਸ਼ ਟੰਗ ਅਤੇ ਸ਼ੋਏਬ ਬਸ਼ੀਰ।























