IND vs ENG: ਅੱਜ ਦੇ ਮੈਚ ਤੋਂ ਪਹਿਲਾ ਭਾਰਤ ਨੂੰ ਵੱਡਾ ਝਟਕਾ
- ਨਿਤੀਸ਼ ਰੈੱਡੀ ਟੀ-20 ਸੀਰੀਜ਼ ਤੋਂ ਬਾਹਰ
- ਇਕ ਹੋਰ ਖਿਡਾਰੀ ਵੀ ਹੋਇਆ ਜ਼ਖ਼ਮੀ, ਥੋੜੀ ਦੇਰ ‘ਚ Toss
- ਭਾਰਤ ਦੀ ਪਲੇਇੰਗ ਇਲੈਵਨ ‘ਚ ਬਦਲਾਅ ਸੰਭਵ
ਨਵੀ ਦਿੱਲੀ,25 ਜਨਵਰੀ : ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਸ਼ਨੀਵਾਰ ਨੂੰ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾ ਭਾਰਤ ਨੇ ਬੁੱਧਵਾਰ ਨੂੰ ਸੀਰੀਜ਼ ਦਾ ਪਹਿਲਾ ਮੈਚ ਸੱਤ ਵਿਕਟਾਂ ਨਾਲ ਜਿੱਤਿਆ ਸੀ। ਕੋਲਕਾਤਾ ‘ਚ ਭਾਰਤ ਦਾ ਦਬਦਬਾ ਦੇਖਣ ਨੂੰ ਮਿਲਿਆ।
ਅੱਜ ਦੇ ਮੈਚ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਪਹਿਲੇ ਟੀ-20 ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਜ਼ਖ਼ਮੀ ਹੋ ਗਏ। ਉਨ੍ਹਾਂ ਦਾ ਗਿੱਟਾ ਮੁੜ ਗਿਆ। ਇਸ ਤੋਂ ਇਲਾਵਾ ਮੈਚ ਤੋਂ ਪਹਿਲਾਂ ਨਿਤੀਸ਼ ਕੁਮਾਰ ਰੈੱਡੀ ਅਤੇ ਰਿੰਕੂ ਸਿੰਘ ਦੇ ਜ਼ਖਮੀ ਹੋਣ ਦੀ ਖਬਰ ਵੀ ਸਾਹਮਣੇ ਆਈ ਹੈ। ਰੈੱਡੀ ਇੰਗਲੈਂਡ ਖਿਲਾਫ ਇਸ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਜਦਕਿ ਰਿੰਕੂ ਦੂਜੇ ਅਤੇ ਤੀਜੇ ਟੀ-20 ‘ਚ ਨਹੀਂ ਖੇਡਣਗੇ।
ਦੱਸ ਦਈਏ ਕਿ ਭਾਰਤ ਬਨਾਮ ਇੰਗਲੈਂਡ ਦੇ ਦੂਜੇ ਟੀ-20 ਮੈਚ ਦਾ ਭਾਰਤ ਵਿੱਚ ਸਟਾਰ ਸਪੋਰਟਸ ਨੈੱਟਵਰਕ ‘ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਤੂ ਇਲਾਵਾ ਜੇਕਰ ਮੌਸਮ ਦੀ ਗੱਲ ਕਰੀਏ ਤਾਂ Accuweather ਦੇ ਅਨੁਸਾਰ ਸ਼ਾਮ ਨੂੰ ਚੇਨਈ ਵਿੱਚ ਤਾਪਮਾਨ 22 ਡਿਗਰੀ ਸੈਂਟੀਗਰੇਡ ਤੱਕ ਰਹਿਣ ਦੀ ਸੰਭਾਵਨਾ ਹੈ। ਪ੍ਰਸ਼ੰਸਕਾਂ ਲਈ ਚੰਗੀ ਗੱਲ ਇਹ ਹੈ ਕਿ ਮੀਂਹ ਕਾਰਨ ਕੋਈ ਪਰੇਸ਼ਾਨੀ ਨਹੀਂ ਦੇਖਣ ਨੂੰ ਮਿਲੇਗੀ।
ਭਾਰਤ ਦੀ ਸੰਭਾਵਿਤ ਪਲੇਇੰਗ-11: ਸੂਰਿਆਕੁਮਾਰ ਯਾਦਵ (ਕਪਤਾਨ), ਅਕਸ਼ਰ ਪਟੇਲ (ਉਪ ਕਪਤਾਨ), ਸੰਜੂ ਸੈਮਸਨ, ਵਾਸ਼ਿੰਗਟਨ ਸੁੰਦਰ, ਤਿਲਕ ਵਰਮਾ, ਸ਼ਿਵਮ ਦੂਬੇ, ਰਮਨਦੀਪ, ਹਾਰਦਿਕ ਪੰਡਯਾ, ਵਰੁਣ ਚੱਕਰਵਰਤੀ, ਅਰਸ਼ਦੀਪ ਸਿੰਘ ਅਤੇ ਰਵੀ ਬਿਸ਼ਨੋਈ
ਇੰਗਲੈਂਡ ਦੀ ਪਲੇਇੰਗ-11: ਜੋਸ ਬਟਲਰ (ਕਪਤਾਨ), ਬੇਨ ਡਕੇਟ, ਫਿਲ ਸਾਲਟ (ਵਿਕਟ-ਕੀਪਰ), ਹੈਰੀ ਬਰੂਕ, ਲਿਆਮ ਲਿਵਿੰਗਸਟਨ, ਜੈਕਬ ਬੈਥਲ, ਜੈਮੀ ਓਵਰਟਨ, ਬ੍ਰਾਈਡਨ ਕਾਰਸੇ, ਜੋਫਰਾ ਆਰਚਰ, ਆਦਿਲ ਰਾਸ਼ਿਦ ਅਤੇ ਮਾਰਕ ਵੁੱਡ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/