IND vs ENG ਪਹਿਲਾ ਟੈਸਟ: ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ ‘ਚ ਉਤਰੇ ਭਾਰਤ ਅਤੇ ਇੰਗਲੈਂਡ ਦੇ ਖਿਡਾਰੀ
ਸਾਹਮਣੇ ਆਇਆ ਇਹ ਵੱਡਾ ਕਾਰਨ

ਇੰਗਲੈਂਡ, 20 ਜੂਨ (ਵਿਸ਼ਵ ਵਾਰਤਾ): ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਲੀਡਜ਼ ਦੇ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਮੇਜ਼ਬਾਨ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਜਦੋਂ ਦੋਵਾਂ ਟੀਮਾਂ ਦੇ ਖਿਡਾਰੀ ਮੈਦਾਨ ‘ਤੇ ਖੇਡਣ ਲਈ ਆਏ ਤਾਂ ਉਨ੍ਹਾਂ ਦੀਆਂ ਬਾਹਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ।

ਦੱਸ ਦਈਏ ਕੀ ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਦੇ ਖਿਡਾਰੀਆਂ ਨੇ 12 ਜੂਨ ਨੂੰ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਮੈਚ ਦੇ ਪਹਿਲੇ ਦਿਨ ਕਾਲੀਆਂ ਪੱਟੀਆਂ ਬੰਨ੍ਹਣ ਦਾ ਫੈਸਲਾ ਕੀਤਾ ਹੈ। ਇੰਗਲੈਂਡ ਅਤੇ ਭਾਰਤ ਵਿਚਾਲੇ ਲੀਡਜ਼ ਟੈਸਟ ਮੈਚ ਵਿੱਚ ਟਾਸ ਤੋਂ ਬਾਅਦ, ਜਦੋਂ ਦੋਵਾਂ ਟੀਮਾਂ ਦੇ ਖਿਡਾਰੀ ਮੈਚ ਅਧਿਕਾਰੀਆਂ ਦੇ ਨਾਲ ਰਾਸ਼ਟਰੀ ਗੀਤ ਲਈ ਮੈਦਾਨ ‘ਤੇ ਆਏ, ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਮਿੰਟ ਦਾ ਮੌਨ ਵੀ ਰੱਖਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























