IND vs ENG ਦੂਜਾ ਟੈਸਟ: ਇਸ ਟੀਮ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ

ਨਵੀ ਦਿੱਲੀ, 2 ਜੁਲਾਈ (ਵਿਸ਼ਵ ਵਾਰਤਾ): ਭਾਰਤ ਅਤੇ ਇੰਗਲੈਂਡ (IND vs ENG) ਵਿਚਕਾਰ ਐਂਡਰਸਨ-ਤੇਂਦੁਲਕਰ ਟਰਾਫੀ ਦਾ ਦੂਜਾ ਟੈਸਟ ਅੱਜ ਬਰਮਿੰਘਮ ਦੇ ਐਜਬੈਸਟਨ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਟਾਸ ਦੁਪਹਿਰ 3:00 ਵਜੇ ਹੋਇਆ। ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਭਾਰਤੀ ਟੀਮ 5 ਮੈਚਾਂ ਦੀ ਲੜੀ ਵਿੱਚ 0-1 ਨਾਲ ਪਿੱਛੇ ਹੈ। ਟੀਮ ਨੂੰ ਪਹਿਲੇ ਟੈਸਟ ਵਿੱਚ 5 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇੰਗਲੈਂਡ ਦੇ ਪਲੇਇੰਗ-11 ਵਿੱਚ ਕੋਈ ਬਦਲਾਅ ਨਹੀਂ ਜਦਕਿ ਭਾਰਤੀ ਟੀਮ ਨੇ 3 ਬਦਲਾਅ ਕੀਤੇ ਹਨ। ਅੱਜ ਦੇ ਮੈਚ ਚ ਨਿਤੀਸ਼ ਰੈੱਡੀ, ਵਾਸ਼ਿੰਗਟਨ ਸੁੰਦਰ ਅਤੇ ਆਕਾਸ਼ ਦੀਪ ਖੇਡ ਰਹੇ ਹਨ। ਬੁਮਰਾਹ ਇਸ ਮੈਚ ਵਿੱਚ ਨਹੀਂ ਖੇਡਣਗੇ।
ਇੰਗਲੈਂਡ ਦੇ ਪਲੇਇੰਗ-11 : ਬੇਨ ਸਟੋਕਸ (ਕਪਤਾਨ), ਜੈਕ ਕਰੌਲੀ, ਬੇਨ ਡਕੇਟ, ਓਲੀ ਪੋਪ, ਜੋ ਰੂਟ, ਹੈਰੀ ਬਰੂਕ, ਜੈਮੀ ਸਮਿਥ (ਵਿਕਟਕੀਪਰ), ਕ੍ਰਿਸ ਵੋਕਸ, ਬ੍ਰਾਈਡਨ ਕਾਰਸੇ, ਜੋਸ਼ ਟੰਗ ਅਤੇ ਸ਼ੋਏਬ ਬਸ਼ੀਰ।
ਭਾਰਤ: ਸ਼ੁਭਮਨ ਗਿੱਲ (ਕਪਤਾਨ), ਯਸ਼ਸਵੀ ਜੈਸਵਾਲ, ਕੇਐਲ ਰਾਹੁਲ, ਕਰੁਣ ਨਾਇਰ, ਰਿਸ਼ਭ ਪੰਤ (ਵਿਕਟਕੀਪਰ), ਨਿਤੀਸ਼ ਕੁਮਾਰ ਰੈੱਡੀ, ਰਵਿੰਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਆਕਾਸ਼ ਦੀਪ, ਮੁਹੰਮਦ ਸਿਰਾਜ, ਪ੍ਰਸਿਧ ਕ੍ਰਿਸ਼ਨਾ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























