IND vs ENG ਤੀਸਰਾ ਟੈਸਟ: ਇੰਗਲੈਂਡ ਦੀ ਪਹਿਲੀ ਪਾਰੀ ਜਾਰੀ
– ਮੇਜ਼ਬਾਨ ਟੀਮ ਨੇ ਟਾਸ ਜਿੱਤ ਕੇ ਚੁਣੀ ਬੱਲੇਬਾਜ਼ੀ, ਭਾਰਤ ਨੇ Playing XI ‘ਚ ਕੀਤਾ ਇੱਕ ਵੱਡਾ ਬਦਲਾਅ

ਇੰਗਲੈਂਡ, 10 ਜੁਲਾਈ (ਵਿਸ਼ਵ ਵਾਰਤਾ): ਭਾਰਤ ਅਤੇ ਇੰਗਲੈਂਡ (IND vs ENG) ਵਿਚਕਾਰ 5 ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਲੰਡਨ ਦੇ ਲਾਰਡਜ਼ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਸਮੇਂ ਤੇਂਦੁਲਕਰ-ਐਂਡਰਸਨ ਟਰਾਫੀ 1-1 ਨਾਲ ਬਰਾਬਰ ‘ਤੇ ਹੈ। ਇੰਗਲੈਂਡ ਨੇ 24 ਘੰਟੇ ਪਹਿਲਾਂ ਹੀ ਪਲੇਇੰਗ 11 ਦਾ ਐਲਾਨ ਕਰ ਦਿੱਤਾ ਸੀ। ਟੀਮ ‘ਚ ਜੋਫਰਾ ਆਰਚਰ ਦੀ ਵਾਪਸੀ ਹੋਈ ਹੈ। ਭਾਰਤ ਦੇ ਪਲੇਇੰਗ 11 ਵਿੱਚ ਵੀ 1 ਬਦਲਾਅ ਕੀਤਾ ਗਿਆ। ਜਸਪ੍ਰੀਤ ਬੁਮਰਾਹ ਪ੍ਰਸਿਧ ਕ੍ਰਿਸ਼ਨਾ ਦੀ ਜਗ੍ਹਾ ਵਾਪਸ ਆਏ ਹਨ।
ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਤੀਜੇ ਟੈਸਟ ਲਈ ਲਾਰਡਜ਼ ਦੇ ਮੈਦਾਨ ‘ਤੇ ਮੌਜੂਦ ਹਨ। ਉਨ੍ਹਾਂ ਨੇ ਘੰਟੀ ਵਜਾ ਕੇ ਮੈਚ ਦੀ ਸ਼ੁਰੂਆਤ krwai। ਇਸ ਤੋਂ ਬਾਅਦ, ਦੋਵਾਂ ਟੀਮਾਂ ਦੇ ਖਿਡਾਰੀ ਰਾਸ਼ਟਰੀ ਗੀਤ ਲਈ ਲਾਈਨ ਵਿੱਚ ਖੜ੍ਹੇ ਹੋ ਗਏ। ਪਹਿਲਾਂ ਭਾਰਤ ਦਾ ਰਾਸ਼ਟਰੀ ਗੀਤ ਵਜਾਇਆ ਗਿਆ, ਫਿਰ ਇੰਗਲੈਂਡ ਦਾ ਰਾਸ਼ਟਰੀ ਗੀਤ ਵਜਾਇਆ ਗਿਆ। ਫਿਲਹਾਲ ਬੇਨ ਡਕੇਟ ਅਤੇ ਜੈਕ ਕ੍ਰਾਉਲੀ ਦੀ ਸਲਾਮੀ ਜੋੜੀ ਭਾਰਤੀ ਗੇਂਦਬਾਜ਼ਾਂ ਦਾ ਸਾਹਮਣਾ ਕਰ ਰਿਹਾ ਹੈ।
ਦੋਵਾਂ ਟੀਮਾਂ ਦੇ ਪਲੇਇੰਗ-11
ਭਾਰਤ: ਸ਼ੁਭਮਨ ਗਿੱਲ (ਕਪਤਾਨ), ਯਸ਼ਸਵੀ ਜੈਸਵਾਲ, ਕੇਐਲ ਰਾਹੁਲ, ਕਰੁਣ ਨਾਇਰ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਨਿਤੀਸ਼ ਕੁਮਾਰ ਰੈਡੀ, ਵਾਸ਼ਿੰਗਟਨ ਸੁੰਦਰ, ਆਕਾਸ਼ ਦੀਪ, ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ।
ਇੰਗਲੈਂਡ: ਬੇਨ ਸਟੋਕਸ (ਕਪਤਾਨ), ਜ਼ੈਕ ਕਰੌਲੀ, ਬੇਨ ਡਕੇਟ, ਓਲੀ ਪੋਪ, ਜੋ ਰੂਟ, ਹੈਰੀ ਬਰੂਕ, ਜੈਮੀ ਸਮਿਥ (ਵਿਕਟਕੀਪਰ), ਕ੍ਰਿਸ ਵੋਕਸ, ਬ੍ਰਾਈਡਨ ਕਾਰਸੇ, ਜੋਫਰਾ ਆਰਚਰ ਅਤੇ ਸ਼ੋਏਬ ਬਸ਼ੀਰ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























