Ind vs Nz : ਭਾਰਤ ਨੇ ਨਿਊਜ਼ੀਲੈਂਡ ਦੇ ਸਾਹਮਣੇ ਰੱਖਿਆ ਵੱਡਾ ਟੀਚਾ
– ਕੇਐਲ ਰਾਹੁਲ ਨੇ ਲਗਾਇਆ ਤੂਫਾਨੀ ਸੈਂਕੜਾ
ਨਵੀ ਦਿੱਲੀ,14 ਜਨਵਰੀ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਦੂਜਾ ਮੈਚ ਅੱਜ ਰਾਜਕੋਟ ਵਿੱਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਕੇਐਲ ਰਾਹੁਲ ਦੇ ਸੈਂਕੜੇ ਦੀ ਬਦੌਲਤ ਟੀਮ ਇੰਡੀਆ ਨੇ ਆਪਣੇ 50 ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ‘ਤੇ 284 ਦੌੜਾਂ ਬਣਾਈਆਂ। ਨਿਊਜ਼ੀਲੈਂਡ ਨੂੰ ਹੁਣ ਮੈਚ ਜਿੱਤਣ ਅਤੇ ਸੀਰੀਜ਼ ਬਰਾਬਰ ਕਰਨ ਲਈ 285 ਦੌੜਾਂ ਬਣਾਉਣ ਦੀ ਲੋੜ ਹੈ।
ਭਾਰਤ ਨੇ ਸੀਰੀਜ਼ ਦੇ ਦੂਜੇ ਵਨਡੇ ਮੈਚ ਵਿੱਚ ਨਿਊਜ਼ੀਲੈਂਡ ਨੂੰ 285 ਦੌੜਾਂ ਦਾ ਟੀਚਾ ਦਿੱਤਾ। ਕੇਐਲ ਰਾਹੁਲ ਨੇ 92 ਗੇਂਦਾਂ ‘ਤੇ ਅਜੇਤੂ 112 ਦੌੜਾਂ ਬਣਾਈਆਂ, ਜੋ ਉਨ੍ਹਾਂ ਦਾ ਅੱਠਵਾਂ ਇੱਕ ਰੋਜ਼ਾ ਸੈਂਕੜਾ ਸੀ। ਉਸਨੇ ਸਿਰਫ਼ 87 ਗੇਂਦਾਂ ਵਿੱਚ 100 ਦੌੜਾਂ ਬਣਾਈਆਂ।ਕਪਤਾਨ ਸ਼ੁਭਮਨ ਗਿੱਲ ਨੇ 56, ਰੋਹਿਤ ਸ਼ਰਮਾ ਨੇ 24 ਅਤੇ ਵਿਰਾਟ ਕੋਹਲੀ ਨੇ 23 ਦੌੜਾਂ ਬਣਾਈਆਂ। ਰਵਿੰਦਰ ਜਡੇਜਾ ਨੇ 27 ਦੌੜਾਂ ਦਾ ਮਹੱਤਵਪੂਰਨ ਯੋਗਦਾਨ ਪਾਇਆ। ਭਾਰਤੀ ਟੀਮ ਨੇ ਇੱਕ ਬਦਲਾਅ ਕੀਤਾ। ਸੁੰਦਰ ਦੀ ਜਗ੍ਹਾ ਨਿਤੀਸ਼ ਰੈੱਡੀ ਨੂੰ ਪਲੇਇੰਗ 11 ਵਿੱਚ ਸ਼ਾਮਲ ਕੀਤਾ ਗਿਆ ਹੈ।
ਨਿਊਜ਼ੀਲੈਂਡ ਵਿਰੁੱਧ ਸੈਂਕੜਾ ਲਗਾਉਣ ਤੋਂ ਬਾਅਦ, ਕੇਐਲ ਰਾਹੁਲ ਨੇ ਇੱਕ ਮਹੱਤਵਪੂਰਨ ਰਿਕਾਰਡ ਬਣਾਇਆ ਹੈ। ਉਹ ਦੁਨੀਆ ਦਾ ਇਕਲੌਤਾ ਬੱਲੇਬਾਜ਼ ਹੈ ਜਿਸਨੇ ਹਰ ਬੱਲੇਬਾਜ਼ੀ ਸਥਾਨ (ਨੰਬਰ 1 ਤੋਂ ਨੰਬਰ 6 ਤੱਕ) ‘ਤੇ ਸੈਂਕੜੇ ਲਗਾਏ ਹਨ।
ਇਸ ਦੇ ਨਾਲ ਕੇਐਲ ਰਾਹੁਲ ਰਾਜਕੋਟ ਦੇ ਨਿਰੰਜਨ ਸ਼ਾਹ ਸਟੇਡੀਅਮ ਵਿੱਚ ਇੱਕ ਰੋਜ਼ਾ ਸੈਂਕੜਾ ਲਗਾਉਣ ਵਾਲੇ ਪਹਿਲੇ ਭਾਰਤੀ ਬੱਲੇਬਾਜ਼ ਬਣ ਗਏ ਹਨ। ਕੇਐਲ ਰਾਹੁਲ ਤੋਂ ਪਹਿਲਾਂ, ਕਿਸੇ ਵੀ ਭਾਰਤੀ ਬੱਲੇਬਾਜ਼ ਨੇ ਉੱਥੇ ਤਿੰਨ ਅੰਕਾਂ ਦਾ ਇੱਕ ਰੋਜ਼ਾ ਸਕੋਰ ਨਹੀਂ ਬਣਾਇਆ ਸੀ।
ਭਾਰਤ: ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਰਵਿੰਦਰ ਜਡੇਜਾ, ਨਿਤੀਸ਼ ਕੁਮਾਰ ਰੈੱਡੀ, ਕੁਲਦੀਪ ਯਾਦਵ, ਹਰਸ਼ਿਤ ਰਾਣਾ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨ।
ਨਿਊਜ਼ੀਲੈਂਡ: ਮਾਈਕਲ ਬ੍ਰੇਸਵੈੱਲ (ਕਪਤਾਨ), ਡੇਵੋਨ ਕੌਨਵੇ, ਵਿਲ ਯੰਗ, ਹੈਨਰੀ ਨਿਕੋਲਸ, ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਮਿਚ ਹੇ (ਵਿਕਟਕੀਪਰ), ਜੈਕ ਫਾਕਸ, ਕਾਈਲ ਜੈਮੀਸਨ, ਕ੍ਰਿਸ਼ਚੀਅਨ ਕਲਾਰਕ, ਜੇਡੇਨ ਲੈਨੋਕਸ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























