Ind Vs NZ ਦੂਜਾ ਟੀ-20: ਟੀਮ ਇੰਡੀਆ ਨੇ ਜਿੱਤਿਆ ਟਾਸ
ਨਵੀ ਦਿੱਲੀ, 23 ਜਨਵਰੀ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਰਾਏਪੁਰ ਦੇ ਸ਼ਹੀਦ ਵੀਰ ਨਾਰਾਇਣ ਸਿੰਘ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਭਾਰਤੀ ਟੀਮ ਦੇ ਕਪਤਾਨ ਸੂਰਿਆਕੁਮਾਰ ਯਾਦਵ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਵਿੱਚ ਦੋ ਬਦਲਾਅ ਕੀਤੇ ਗਏ ਹਨ। ਜਸਪ੍ਰੀਤ ਬੁਮਰਾਹ ਨੂੰ ਆਰਾਮ ਦਿੱਤਾ ਗਿਆ ਹੈ। ਅਕਸ਼ਰ ਪਟੇਲ ਸੱਟ ਕਾਰਨ ਨਹੀਂ ਖੇਡ ਰਹੇ ਹਨ। ਹਰਸ਼ਿਤ ਰਾਣਾ ਅਤੇ ਕੁਲਦੀਪ ਯਾਦਵ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਿਊਜ਼ੀਲੈਂਡ ਨੇ ਤਿੰਨ ਬਦਲਾਅ ਕੀਤੇ ਹਨ। ਟਿਮ ਸੀਫਰਟ, ਜੇਮਸ ਫੋਕਸ ਅਤੇ ਮੈਟ ਹੈਨਰੀ ਦੀ ਵਾਪਸੀ ਹੋਈ ਹੈ।
ਟੀਮ ਇੰਡੀਆ ਨੇ ਇਸ ਸੀਰੀਜ਼ ਦੀ ਸ਼ੁਰੂਆਤ ਸ਼ਾਨਦਾਰ ਢੰਗ ਨਾਲ ਕੀਤੀ, ਜਿਸ ਵਿੱਚ ਉਨ੍ਹਾਂ ਨੇ ਨਾਗਪੁਰ ਵਿੱਚ ਖੇਡੇ ਗਏ ਮੈਚ ਨੂੰ 48 ਦੌੜਾਂ ਨਾਲ ਜਿੱਤ ਕੇ ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾ ਲਈ। ਭਾਰਤ ਪੰਜ ਮੈਚਾਂ ਦੀ ਲੜੀ ਵਿੱਚ 1-0 ਨਾਲ ਅੱਗੇ ਹੈ।
ਦੋਵੇ ਟੀਮਾਂ
ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਰਿੰਕੂ ਸਿੰਘ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਹਰਸ਼ਿਤ ਰਾਣਾ, ਅਤੇ ਵਰੁਣ ਚੱਕਰਵਰਤੀ।
ਨਿਊਜ਼ੀਲੈਂਡ: ਮਿਸ਼ੇਲ ਸੈਂਟਨਰ (ਕਪਤਾਨ), ਟਿਮ ਸੀਫਰਟ, ਡੇਵੋਨ ਕੌਨਵੇ (ਵਿਕਟਕੀਪਰ), ਰਚਿਨ ਰਵਿੰਦਰ, ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਮਾਰਕ ਚੈਪਮੈਨ, ਜੈਕ ਫੋਕਸ, ਮੈਟ ਹੈਨਰੀ, ਈਸ਼ ਸੋਢੀ ਅਤੇ ਜੈਕਬ ਡਫੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























