IND Vs NZ : ਭਾਰਤ-ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਥੋੜ੍ਹੀ ਦੇਰ ‘ਚ ; ਭਾਰਤ ਨੇ ਜਿੱਤਿਆ ਟਾਸ- ਲਿਆ ਇਹ ਫੈਸਲਾ

ਨਵੀ ਦਿੱਲੀ, 31 ਜਨਵਰੀ, 2026 (ਵਿਸ਼ਵ ਵਾਰਤਾ) : ਭਾਰਤ ਅਤੇ ਨਿਊਜ਼ੀਲੈਂਡ (IND Vs NZ ) ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤਿਆ ਅਤੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

ਦੱਸ ਦਈਏ ਕਿ ਇਹ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਦੋਵਾਂ ਟੀਮਾਂ ਵਿਚਕਾਰ ਆਖਰੀ ਟੀ-20Iਮੈਚ ਹੋਵੇਗਾ। ਟੀਮ ਇੰਡੀਆ ਲੜੀ ਵਿੱਚ 3-1 ਨਾਲ ਅੱਗੇ ਹੈ। ਪਰ ਦੋਵੇਂ ਟੀਮਾਂ ਵਿਸ਼ਵ ਕੱਪ ਤੋਂ ਪਹਿਲਾਂ ਆਪਣਾ ਆਖਰੀ ਮੈਚ ਜਿੱਤਣ ਦੀ ਕੋਸ਼ਿਸ਼ ਕਰਨਗੀਆਂ। ਭਾਰਤੀ ਟੀਮ ਵਿੱਚ ਤਿੰਨ ਬਦਲਾਅ ਕੀਤੇ ਗਏ ਹਨ। ਅਕਸ਼ਰ ਪਟੇਲ, ਈਸ਼ਾਨ ਕਿਸ਼ਨ ਅਤੇ ਵਰੁਣ ਚੱਕਰਵਰਤੀ ਦੀ ਵਾਪਸੀ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















