IND Vs NZ : ਭਾਰਤ ਨੇ 4-1 ਨਾਲ ਜਿੱਤੀ ਟੀ-20 ਸੀਰੀਜ਼ ; ਆਖਰੀ ਮੈਚ ਵਿੱਚ ਨਿਊਜ਼ੀਲੈਂਡ ਨੂੰ 46 ਦੌੜਾਂ ਨਾਲ ਹਰਾਇਆ
ਅਰਸ਼ਦੀਪ ਸਿੰਘ ਨੇ ਲਈਆਂ 5 ਵਿਕਟਾਂ

ਚੰਡੀਗੜ੍ਹ , 31 ਜਨਵਰੀ(ਵਿਸ਼ਵ ਵਾਰਤਾ)IND Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ ਤਿਰੂਵਨੰਤਪੁਰਮ ਦੇ ਗ੍ਰੀਨਫੀਲਡ ਸਟੇਡੀਅਮ ਵਿੱਚ ਖੇਡਿਆ ਗਿਆ। ਜਿਸ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ 46 ਦੌੜਾਂ ਨਾਲ ਹਰਾਇਆ ਤੇ ਸੀਰੀਜ਼ ਨੂੰ 4-1 ਨਾਲ ਆਪਣੇ ਨਾਮ ਕੀਤਾ।

ਅੱਜ ਭਾਰਤ ਨੇ ਟੀ-20 ਸੀਰੀਜ਼ ਦੇ 5ਵੇਂ ਅਤੇ ਆਖਰੀ ਮੈਚ ਵਿੱਚ ਨਿਊਜ਼ੀਲੈਂਡ ਨੂੰ 272 ਦੌੜਾਂ ਦਾ ਟੀਚਾ ਦਿੱਤਾ ਸੀ। ਜਿਸਦੇ ਜਵਾਬ ਵਿੱਚ ਨਿਊਜ਼ੀਲੈਂਡ ਦੀ ਟੀਮ ਸਿਰਫ 225 ਦੌੜਾਂ ਹੀ ਬਣਾ ਸਕੀ। ਫਿਨ ਐਲਨ ਨੇ 38 ਗੇਂਦਾਂ ‘ਤੇ 80 ਦੌੜਾਂ ਬਣਾਈਆਂ। ਭਾਰਤ ਲਈ ਅਰਸ਼ਦੀਪ ਸਿੰਘ ਨੇ ਪੰਜ ਵਿਕਟਾਂ ਲਈਆਂ, ਜਦੋਂ ਕਿ ਅਕਸ਼ਰ ਪਟੇਲ ਨੇ ਤਿੰਨ, ਵਰੁਣ ਚੱਕਰਵਰਤੀ ਤੇ ਰਿੰਕੂ ਸਿੰਘ ਨੇ ਇੱਕ-ਇੱਕ ਵਿਕਟ ਲਈ।

ਗੱਲ ਕਰੀਏ ਭਾਰਤੀ ਟੀਮ ਦੀ ਤਾਂ ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਟੀਮ ਇੰਡੀਆ ਨੇ 20 ਓਵਰਾਂ ਵਿੱਚ 5 ਵਿਕਟਾਂ ‘ਤੇ 271 ਦੌੜਾਂ ਬਣਾਈਆਂ ਸਨ। ਕਪਤਾਨ ਸੂਰਿਆਕੁਮਾਰ ਯਾਦਵ ਨੇ 30 ਗੇਂਦਾਂ ‘ਤੇ 63 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਈਸ਼ਾਨ ਕਿਸ਼ਨ ਨੇ 43 ਗੇਂਦਾਂ ਵਿੱਚ 103 ਦੌੜਾਂ ਦੀ ਸੈਂਕੜਾ ਪਾਰੀ ਖੇਡੀ।
Maiden T20I HUNDRED! 💯
Ishan Kishan gets there with a MAXIMUM 🥳
He also completes 1000 T20I runs 🔥
Updates ▶️ https://t.co/AwZfWUTBGi#TeamIndia | #INDvNZ | @IDFCFIRSTBank pic.twitter.com/sxtzixQIYq
— BCCI (@BCCI) January 31, 2026
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















