IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ
ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵੱਲੋਂ ਦਿੱਤੇ ਗਏ 334 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀ ਸ਼ੁਰੂਆਤ ਬਹੁਤ ਖਰਾਬ ਰਹੀ ਹੈ। ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਮੈਟ ਹੈਨਰੀ ਨੇ ਪਹਿਲੇ ਹੀ ਓਵਰ ਵਿੱਚ ਭਾਰਤ ਨੂੰ ਤਿੰਨ ਵੱਡੇ ਝਟਕੇ ਦਿੱਤੇ ਹਨ। ਉਨ੍ਹਾਂ ਨੇ ਰੋਹਿਤ ਸ਼ਰਮਾ ਮੈਚ ਦੀ ਪਹਿਲੀ, ਵਿਰਾਟ ਕੋਹਲੀ ਨੂੰ ਪੰਜਵੀਂ ਅਤੇ ਕਪਤਾਨ ਸ਼੍ਰੇਅਸ ਅਈਅਰ ਨੂੰ ਆਖਰੀ ਗੇਂਦ ‘ਤੇ ਆਊਟ ਕਰ ਦਿੱਤਾ। ਤਿੰਨੇ ਹੀ ਪਲੇਅਰ ਖਾਤਾ ਵੀ ਨਹੀਂ ਖੋਲ੍ਹ ਸਕੇ। ਭਾਰਤ ਨੇ ਬਿਨਾਂ ਕੋਈ ਦੌੜ ਬਣਾਏ ਤਿੰਨ ਵਿਕਟਾਂ ਗੁਆ ਦਿੱਤੀਆਂ।
ਭਾਰਤ ਵਿਰੁੱਧ ਚੌਥੇ ਵਨਡੇ ਮੈਚ ਵਿੱਚ ਨਿਊਜ਼ੀਲੈਂਡ ਨੇ ਟਾਸ ਹਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 333 ਦੌੜਾਂ ਬਣਾ ਲਈਆਂ ਹਨ ਅਤੇ ਭਾਰਤ ਨੂੰ ਜਿੱਤ ਲਈ 334 ਦੌੜਾਂ ਦਾ ਟੀਚਾ ਦਿੱਤਾ ਹੈ। ਇਸ ਵੇਲੇ 4 ਓਵਰਾਂ ਤੋਂ ਬਾਅਦ ਭਾਰਤ ਨੇ 7 ਦੌੜਾਂ ਬਣਾ ਲਈਆਂ ਹਨ। ਇਸ਼ਾਨ ਕਿਸ਼ਨ ਅਤੇ ਰੁਤੂਰਾਜ ਗਾਇਕਵਾੜ ਕ੍ਰੀਜ਼ ‘ਤੇ ਮੌਜੂਦ ਹਨ।























