Ind Vs NZ : ਵਿਰਾਟ ਕੋਹਲੀ ਨੇ ਲਗਾਇਆ 54ਵਾਂ ਵਨਡੇ ਸੈਂਕੜਾ
– ਜਾਣੋ 43 ਓਵਰਾਂ ਬਾਅਦ ਟੀਮ ਇੰਡੀਆ ਦਾ ਸਕੋਰ
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਆਖਰੀ ਮੈਚ ਅੱਜ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਹੋਲਕਰ ਸਟੇਡੀਅਮ ਵਿੱਚ ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 8 ਵਿਕਟਾਂ ‘ਤੇ 337 ਦੌੜਾਂ ਬਣਾਈਆਂ। ਇਸ ਮੈਚ ਵਿੱਚ ਭਾਰਤੀ ਟੀਮ ਨੂੰ ਜਿੱਤਣ ਲਈ 338 ਦੌੜਾਂ ਦਾ ਟੀਚਾ ਮਿਲਿਆ ਹੈ। ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦਾ ਸਕੋਰ 41 ਓਵਰਾਂ ਬਾਅਦ 240-6 ਹੈ। ਵਿਰਾਟ ਕੋਹਲੀ ਅਤੇ ਹਰਸ਼ਿਤ ਰਾਣਾ ਕ੍ਰੀਜ਼ ‘ਤੇ ਹਨ। ਕੋਹਲੀ ਨੇ ਆਪਣਾ ਸੈਂਕੜਾ ਪੂਰਾ ਕਰ ਲਿਆ ਹੈ।
ਦੱਸ ਦਈਏ ਕਿ ਇੰਦੌਰ ਵਿੱਚ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਵਿਰਾਟ ਕੋਹਲੀ ਨੇ ਆਪਣਾ 54ਵਾਂ ਇੱਕ ਰੋਜ਼ਾ ਸੈਂਕੜਾ ਪੂਰਾ ਕੀਤਾ। ਵਿਰਾਟ ਕੋਹਲੀ ਨੇ 40ਵੇਂ ਓਵਰ ਵਿੱਚ ਆਪਣਾ 54ਵਾਂ ਵਨਡੇ ਸੈਂਕੜਾ ਲਗਾਇਆ। ਉਸਨੇ ਇਸ ਪਾਰੀ ਦੌਰਾਨ ਅੱਠ ਚੌਕੇ ਅਤੇ ਦੋ ਛੱਕੇ ਮਾਰੇ। ਇਹ ਵਿਰਾਟ ਦਾ ਆਪਣੇ ਅੰਤਰਰਾਸ਼ਟਰੀ ਕਰੀਅਰ ਦਾ 85ਵਾਂ ਸੈਂਕੜਾ ਸੀ। ਫਿਲਹਾਲ ਟੀਮ ਇੰਡੀਆ ਨੇ 43ਵੇਂ ਓਵਰ ਵਿੱਚ 250 ਦੌੜਾਂ ਦਾ ਅੰਕੜਾ ਪਾਰ ਕਰ ਲਿਆ ਹੈ।
ਭਾਰਤ: ਸ਼ੁਭਮਨ ਗਿੱਲ (ਕਪਤਾਨ), ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਰਵਿੰਦਰ ਜਡੇਜਾ, ਨਿਤੀਸ਼ ਕੁਮਾਰ ਰੈਡੀ, ਕੁਲਦੀਪ ਯਾਦਵ, ਹਰਸ਼ਿਤ ਰਾਣਾ, ਮੁਹੰਮਦ ਸਿਰਾਜ, ਅਰਸ਼ਦੀਪ ਸਿੰਘ।
ਨਿਊਜ਼ੀਲੈਂਡ: ਮਾਈਕਲ ਬ੍ਰੇਸਵੈੱਲ (ਕਪਤਾਨ), ਡੇਵੋਨ ਕੌਨਵੇ, ਵਿਲ ਯੰਗ, ਹੈਨਰੀ ਨਿਕੋਲਸ, ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਮਿਚ ਹੇ (ਵਿਕਟਕੀਪਰ), ਜੈਕ ਫਾਕਸ, ਕਾਈਲ ਜੈਮੀਸਨ, ਕ੍ਰਿਸ਼ਚੀਅਨ ਕਲਾਰਕ, ਜੇਡੇਨ ਲੈਨੋਕਸ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























