IND Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ
ਟੀਮ ਇੰਡੀਆ ਲੜੀ ਵਿੱਚ 1-0 ਨਾਲ ਹੈ ਅੱਗੇ

ਚੰਡੀਗੜ੍ਹ, 23ਜਨਵਰੀ(ਵਿਸ਼ਵ ਵਾਰਤਾ) IND Vs NZ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਰਾਏਪੁਰ ਦੇ ਸ਼ਹੀਦ ਵੀਰ ਨਾਰਾਇਣ ਸਿੰਘ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਟਾਸ ਸ਼ਾਮ 6:30 ਵਜੇ ਹੋਵੇਗਾ, ਅਤੇ ਮੈਚ ਸ਼ਾਮ 7:00 ਵਜੇ ਸ਼ੁਰੂ ਹੋਵੇਗਾ। ਪਹਿਲਾ ਟੀ-20 ਜਿੱਤਣ ਤੋਂ ਬਾਅਦ ਟੀਮ ਇੰਡੀਆ ਸੀਰੀਜ਼ ਵਿੱਚ 1-0 ਨਾਲ ਅੱਗੇ ਹੈ।

ਦੱਸਣਯੋਗ ਹੈ ਕਿ ਭਾਰਤ ਨੇ ਪਹਿਲੇ ਟੀ-20 ਮੈਚ ਵਿੱਚ ਨਿਊਜ਼ੀਲੈਂਡ ਨੂੰ 48 ਦੌੜਾਂ ਨਾਲ ਹਰਾਇਆ ਸੀ। ਬੁੱਧਵਾਰ ਨੂੰ ਨਾਗਪੁਰ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਭਾਰਤ ਨੇ 238 ਦੌੜਾਂ ਬਣਾਈਆਂ। ਜਵਾਬ ਵਿੱਚ, ਕੀਵੀ ਸਿਰਫ਼ 190 ਦੌੜਾਂ ਹੀ ਬਣਾ ਸਕੇ ਸਨ।

ਪਹਿਲੇ ਮੈਚ ਵਿੱਚ ਅਭਿਸ਼ੇਕ ਸ਼ਰਮਾ ਨੇ 84 ਦੌੜਾਂ ਬਣਾਈਆਂ ਸਨ ਜਦੋਂ ਕਿ ਵਰੁਣ ਚੱਕਰਵਰਤੀ ਅਤੇ ਸ਼ਿਵਮ ਦੂਬੇ ਨੇ ਦੋ-ਦੋ ਵਿਕਟਾਂ ਲਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























