Ind Vs SA T20I ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਸੀਰੀਜ਼ ਦਾ ਆਖਰੀ ਮੈਚ ਜਾਰੀ
– ਹਾਰਦਿਕ ਪੰਡਯਾ ਨੇ 16 ਗੇਂਦਾਂ ‘ਚ ਹੀ ਜੜਿਆ ਅਰਧ ਸੈਂਕੜਾ
ਦੱਖਣੀ ਅਫਰੀਕਾ ਨੂੰ ਦਿੱਤਾ ਇਨ੍ਹੀਆਂ ਦੌੜਾਂ ਦਾ ਟੀਚਾ
ਨਵੀ ਦਿੱਲੀ, 19 ਦਸੰਬਰ 2025 (ਵਿਸ਼ਵ ਵਾਰਤਾ): ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪੰਜਵਾਂ ਅਤੇ ਆਖਰੀ ਮੈਚ ਅੱਜ (ਸ਼ੁੱਕਰਵਾਰ) ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਦੱਖਣੀ ਅਫਰੀਕਾ ਨੂੰ ਜਿੱਤ ਲਈ 232 ਦੌੜਾਂ ਦਾ ਟੀਚਾ ਦਿੱਤਾ ਹੈ।
ਭਾਰਤ ਲਈ ਹਾਰਦਿਕ ਪੰਡਯਾ ਨੇ 63 ਅਤੇ ਤਿਲਕ ਵਰਮਾ ਨੇ 73 ਦੌੜਾਂ ਬਣਾਈਆਂ। ਪੰਡਯਾ ਨੇ 16 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ ਅਤੇ 25 ਗੇਂਦਾਂ ‘ਤੇ 63 ਦੌੜਾਂ ਦੀ ਪਾਰੀ ਖੇਡੀ। ਭਾਰਤੀ ਟੀਮ ਇਸ ਟੀ-20 ਸੀਰੀਜ਼ ਵਿੱਚ 2-1 ਨਾਲ ਅੱਗੇ ਹੈ ਅਤੇ ਉਹ ਇਸ ਮੈਚ ਨੂੰ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਅੱਜ ਦੇ ਮੈਚ ‘ਚ ਸੰਜੂ ਸੈਮਸਨ ਨੇ 37 ਅਤੇ ਅਭਿਸ਼ੇਕ ਸ਼ਰਮਾ ਨੇ 34 ਦੌੜਾਂ ਬਣਾਈਆਂ। ਕਪਤਾਨ ਸੂਰਿਆਕੁਮਾਰ ਯਾਦਵ ਫਿਰ ਕੁਝ ਜ਼ਿਆਦਾ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੇ, ਉਨ੍ਹਾਂ ਨੇ ਸਿਰਫ਼ 5 ਦੌੜਾਂ ਹੀ ਬਣਾਈਆਂ।
ਦੋਵਾਂ ਟੀਮਾਂ ਦੀ ਪਲੇਇੰਗ 11
ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ, ਤਿਲਕ ਵਰਮਾ, ਹਾਰਦਿਕ ਪੰਡਯਾ, ਸ਼ਿਵਮ ਦੁਬੇ, ਜਿਤੇਸ਼ ਸ਼ਰਮਾ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ ਅਤੇ ਅਰਸ਼ਦੀਪ ਸਿੰਘ।
ਦੱਖਣੀ ਅਫਰੀਕਾ: ਏਡੇਨ ਮਾਰਕਰਾਮ (ਕਪਤਾਨ), ਰੀਜ਼ਾ ਹੈਂਡਰਿਕਸ, ਕੁਇੰਟਨ ਡੀ ਕੌਕ (ਵਿਕਟਕੀਪਰ), ਡੇਵਾਲਡ ਬ੍ਰੂਵਿਸ, ਡੇਵਿਡ ਮਿਲਰ, ਡੋਨੋਵਨ ਫੇਰੇਰਾ, ਜਾਰਜ ਲਿੰਡੇ, ਮਾਰਕੋ ਜੈਨਸਨ, ਕੋਰਬਿਨ ਬੋਸ਼, ਲੁੰਗੀ ਐਨਗੀਡੀ ਅਤੇ ਓਰਟਨੀਲ ਬਾਰਟਮੈਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























