ਦਿੱਲੀ,13 ਜੂਨ (ਵਿਸ਼ਵ ਵਾਰਤਾ ) ਸ਼ੁਰੂਆਤੀ ਝਟਕਿਆਂ ਤੋਂ ਉਭਰਦੀ ਹੋਈ ਭਾਰਤੀ ਟੀਮ ਨੇ ਸੂਰਿਆਕੁਮਾਰ ਯਾਦਵ ਅਤੇ ਸ਼ਿਵਮ ਦੂਬੇ ਦੀ ਜ਼ਬਰਦਸਤ ਸਾਂਝੇਦਾਰੀ ਨਾਲ ਟੀ-20 ਵਿਸ਼ਵ ਕੱਪ ਦੇ ਗਰੁੱਪ-ਏ ਮੈਚ ‘ਚ ਅਮਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਸੁਪਰ ਅੱਠ ਪੜਾਅ ਲਈ ਕੁਆਲੀਫਾਈ ਕਰ ਲਿਆ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਅਮਰੀਕਾ ਨੇ 20 ਓਵਰਾਂ ਵਿੱਚ ਅੱਠ ਵਿਕਟਾਂ ’ਤੇ 110 ਦੌੜਾਂ ਬਣਾਈਆਂ। ਜਵਾਬ ‘ਚ ਸੌਰਭ ਨੇਤਰਵਾਲਕਰ ਨੇ ਸ਼ੁਰੂਆਤ ‘ਚ ਭਾਰਤ ਨੂੰ ਦੋ ਝਟਕੇ ਦਿੱਤੇ ਪਰ ਸੂਰਿਆਕੁਮਾਰ ਯਾਦਵ ਨੇ ਸ਼ਾਨਦਾਰ ਅਰਧ ਸੈਂਕੜਾ ਲਗਾ ਕੇ ਟੀਮ ਨੂੰ ਬਚਾਇਆ ਅਤੇ ਦੂਜੇ ਸਿਰੇ ‘ਤੇ ਸ਼ਿਵਮ ਦੂਬੇ ਦਾ ਚੰਗਾ ਸਾਥ ਦਿੱਤਾ। ਇਨ੍ਹਾਂ ਦੋਵਾਂ ਬੱਲੇਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ 18.2 ਓਵਰਾਂ ‘ਚ ਤਿੰਨ ਵਿਕਟਾਂ ‘ਤੇ 111 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਇਸ ਟੂਰਨਾਮੈਂਟ ਵਿੱਚ ਭਾਰਤ ਦੀ ਇਹ ਲਗਾਤਾਰ ਤੀਜੀ ਜਿੱਤ ਹੈ ਅਤੇ ਉਸ ਨੇ ਛੇ ਅੰਕ ਲੈ ਕੇ ਸੁਪਰ ਅੱਠ ਵਿੱਚ ਥਾਂ ਪੱਕੀ ਕਰ ਲਈ ਹੈ। ਇਸ ਤੋਂ ਪਹਿਲਾਂ ਭਾਰਤ ਨੇ ਟਾਸ ਜਿੱਤ ਕੇ ਅਮਰੀਕਾ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਪਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਪਹਿਲੇ ਹੀ ਓਵਰ ਵਿੱਚ ਅਮਰੀਕਾ ਨੂੰ ਦੋਹਰਾ ਝਟਕਾ ਦਿੱਤਾ ਜਿਸ ਤੋਂ ਟੀਮ ਅੰਤ ਤੱਕ ਉਭਰ ਨਹੀਂ ਸਕੀ। ਅਮਰੀਕਾ ਲਈ ਨਿਤੀਸ਼ ਕੁਮਾਰ ਨੇ ਸਭ ਤੋਂ ਵੱਧ 27 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤ ਦੀ ਸ਼ੁਰੂਆਤ ਵੀ ਚੰਗੀ ਨਹੀਂ ਰਹੀ ਅਤੇ ਟੀਮ ਨੇ ਵਿਰਾਟ ਕੋਹਲੀ ਦੇ ਰੂਪ ਵਿਚ ਪਹਿਲੀ ਵਿਕਟ ਗਵਾ ਦਿੱਤੀ। ਕੋਹਲੀ ਬਿਨਾਂ ਖਾਤਾ ਖੋਲ੍ਹੇ ਆਊਟ ਹੋ ਗਏ। ਇਸ ਤੋਂ ਬਾਅਦ ਸੌਰਭ ਨੇ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੂੰ ਵੀ ਪੈਵੇਲੀਅਨ ਦਾ ਰਸਤਾ ਦਿਖਾਇਆ। ਇੱਕ ਸਮੇਂ ਟੀਮ ਮੁਸ਼ਕਲ ਵਿੱਚ ਨਜ਼ਰ ਆ ਰਹੀ ਸੀ, ਪਰ ਸੂਰਿਆਕੁਮਾਰ ਅਤੇ ਸ਼ਿਵਮ ਨੇ ਸੰਭਾਲਿਆ ਅਤੇ ਭਾਰਤ ਨੂੰ ਜਿੱਤ ਵੱਲ ਲੈ ਗਿਆ। ਸੂਰਿਆਕੁਮਾਰ ਯਾਦਵ 49 ਗੇਂਦਾਂ ‘ਤੇ ਦੋ ਚੌਕਿਆਂ ਅਤੇ ਦੋ ਛੱਕਿਆਂ ਦੀ ਮਦਦ ਨਾਲ 50 ਦੌੜਾਂ ਬਣਾ ਕੇ ਨਾਬਾਦ ਰਹੇ ਅਤੇ ਸ਼ਿਵਮ ਦੂਬੇ 35 ਗੇਂਦਾਂ ‘ਤੇ ਇਕ ਚੌਕੇ ਅਤੇ ਇਕ ਛੱਕੇ ਦੀ ਮਦਦ ਨਾਲ 31 ਦੌੜਾਂ ਬਣਾ ਕੇ ਨਾਬਾਦ ਰਹੇ।
Latest News: ਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਪੰਥਕ ਜਾਹੋ – ਜਲਾਲ ਨਾਲ ਮਨਾਈ
Latest News: ਮਾਤਾ ਗੁਜਰ ਕੌਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਪੰਥਕ ਜਾਹੋ - ਜਲਾਲ ਨਾਲ ਮਨਾਈ ਬੁਲਾਰਿਆਂ ਨੇ ਸਿੱਖ...