ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ
ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਅੱਜ ਹਰਾਰੇ ਸਪੋਰਟਸ ਕਲੱਬ ਵਿੱਚ ਖੇਡਿਆ ਗਿਆ, ਜਿਸ ਨੂੰ ਟੀਮ ਇੰਡੀਆ ਨੇ 35 ਦੌੜਾਂ ਨਾਲ ਆਪਣੇ ਨਾਂ ਕੀਤਾ। ਇਸ ਦੇ ਨਾਲ ਹੀ ਇਸ ਟੀ-20 ਸੀਰੀਜ਼ ਵਿੱਚ ਟੀਮ ਇੰਡੀਆ ਨੇ ਜ਼ਿੰਬਾਬਵੇ ਦਾ 3-0 ਨਾਲ ਕਲੀਨ ਸਵੀਪ ਕੀਤਾ ਹੈ।
ਇਸ ਮੈਚ ਵਿੱਚ ਟੀਮ ਇੰਡੀਆ ਦੇ ਕਪਤਾਨ ਸ਼੍ਰੇਅਸ ਅੱਯਰ ਨੇ ਟਾਸ ਜਿੱਤਿਆ ਅਤੇ ਉਨ੍ਹਾਂ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 192 ਦੌੜਾਂ ਬਣਾਈਆਂ। ਭਾਰਤ ਵੱਲੋਂ ਇਸ ਮੈਚ ਵਿੱਚ ਇਕਲੌਤਾ ਅਰਧ-ਸੈਂਕੜਾ ਵੈਭਵ ਸੂਰਿਆਵੰਸ਼ੀ ਨੇ ਲਗਾਇਆ। ਵੈਭਵ ਨੇ 49 ਗੇਂਦਾਂ ‘ਤੇ 81 ਦੌੜਾਂ ਦੀ ਪਾਰੀ ਖੇਡੀ।
ਜਵਾਬ ਵਿੱਚ ਜ਼ਿੰਬਾਬਵੇ ਦੀ ਟੀਮ 20 ਓਵਰ ਬੱਲੇਬਾਜ਼ੀ ਕਰਨ ਤੋਂ ਬਾਅਦ 7 ਵਿਕਟਾਂ ਦੇ ਨੁਕਸਾਨ ‘ਤੇ 157 ਦੌੜਾਂ ਹੀ ਬਣਾ ਸਕੀ। ਜ਼ਿੰਬਾਬਵੇ ਵੱਲੋਂ ਰਯਾਨ ਬਰਲ ਨੇ ਅਰਧ-ਸੈਂਕੜਾ ਲਗਾਇਆ। ਇਸ ਮੈਚ ਲਈ ਭਾਰਤੀ ਟੀਮ ਨੇ ਦੋ ਬਦਲਾਅ ਕੀਤੇ ਸਨ। ਪ੍ਰਿੰਸ ਯਾਦਵ ਦੀ ਜਗ੍ਹਾ ਅਸ਼ੋਕ ਸ਼ਰਮਾ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ, ਜਦਕਿ ਸ਼ਿਵਮ ਦੂਬੇ ਦੀ ਜਗ੍ਹਾ ਸੂਰਿਆਸ਼ ਸ਼ੇਡਗੇ ਆਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























