Ind W vs SL W : ਭਾਰਤੀ ਮਹਿਲਾ ਟੀਮ ਨੇ ਦੂਜਾ T-20 ਮੈਚ ਵੀ ਜਿੱਤਿਆ
– ਲੜੀ ‘ਚ 2-0 ਨਾਲ ਅੱਗੇ
ਨਵੀ ਦਿੱਲੀ, 23 ਦਸੰਬਰ 2025 (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਦੀਆਂ ਮਹਿਲਾ ਟੀਮਾਂ ਵਿਚਕਾਰ ਦੂਜਾ ਟੀ-20 ਮੈਚ ਵਿਸ਼ਾਖਾਪਟਨਮ ਵਿੱਚ ਖੇਡਿਆ ਗਿਆ।ਭਾਰਤ ਨੇ ਦੂਜੇ ਟੀ-20 ਮੈਚ ਵਿੱਚ ਸ਼੍ਰੀਲੰਕਾ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ ਹੈ । ਸ਼੍ਰੀਲੰਕਾ 9 ਵਿਕਟਾਂ ਦੇ ਨੁਕਸਾਨ ‘ਤੇ ਸਿਰਫ਼ 128 ਦੌੜਾਂ ਹੀ ਬਣਾ ਸਕਿਆ। ਭਾਰਤ ਨੇ 12ਵੇਂ ਓਵਰ ਵਿੱਚ ਟੀਚਾ ਪ੍ਰਾਪਤ ਕਰ ਲਿਆ। ਭਾਰਤ ਨੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਵਿੱਚ 2-0 ਦੀ ਬੜ੍ਹਤ ਬਣਾ ਲਈ ਹੈ। ਭਾਰਤ ਲਈ ਸ਼ੈਫਾਲੀ ਵਰਮਾ ਨੇ 34 ਗੇਂਦਾਂ ਵਿੱਚ 11 ਚੌਕੇ ਅਤੇ ਇੱਕ ਛੱਕਾ ਲਗਾ ਕੇ ਨਾਬਾਦ 69 ਦੌੜਾਂ ਬਣਾਈਆਂ। ਰਿਚਾ ਘੋਸ਼ ਇੱਕ ਦੌੜ ਬਣਾ ਕੇ ਨਾਬਾਦ ਰਹੀ।
ਦੱਸ ਦਈਏ ਕਿ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।ਵਿਸ਼ਾਖਾਪਟਨਮ ਵਿੱਚ ਪੰਜ ਮੈਚਾਂ ਦੀ ਲੜੀ ਦੇ ਦੂਜੇ ਮਹਿਲਾ ਟੀ-20ਆਈ ਵਿੱਚ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ 9 ਵਿਕਟਾਂ ‘ਤੇ 128 ਦੌੜਾਂ ਬਣਾਈਆਂ ਅਤੇ ਭਾਰਤ ਨੂੰ ਜਿੱਤ ਲਈ 129 ਦੌੜਾਂ ਦਾ ਟੀਚਾ ਮਿਲਿਆ। ਜਵਾਬ ਵਿੱਚ, ਭਾਰਤ ਨੇ 11.5 ਓਵਰਾਂ ਵਿੱਚ ਤਿੰਨ ਵਿਕਟਾਂ ‘ਤੇ 129 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਸ਼੍ਰੀਲੰਕਾ ਲਈ ਹਰਸ਼ਿਤਾ ਸਮਰਵਿਕਰਮਾ ਨੇ ਸਭ ਤੋਂ ਵੱਧ 33 ਦੌੜਾਂ ਬਣਾਈਆਂ ਸਨ ਅਤੇ ਚਮਾਰੀ ਅਥਾਪਥੂ ਨੇ 31 ਦੌੜਾਂ ਬਣਾਈਆਂ। ਜਦੋਂ ਕਿ ਹਸਿਨੀ ਪਰੇਰਾ ਨੇ 22 ਦੌੜਾਂ ਬਣਾਈਆਂ।
ਦੋਵਾਂ ਟੀਮਾਂ ਦੀ ਪਲੇਇੰਗ 11
ਭਾਰਤ: ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਜੇਮੀਮਾ ਰੌਡਰਿਗਜ਼, ਹਰਮਨਪ੍ਰੀਤ ਕੌਰ (ਕਪਤਾਨ), ਰਿਚਾ ਘੋਸ਼ (ਵਿਕਟਕੀਪਰ), ਅਮਨਜੋਤ ਕੌਰ, ਸਨੇਹ ਰਾਣਾ, ਅਰੁੰਧਤੀ ਰੈਡੀ, ਵੈਸ਼ਨਵੀ ਸ਼ਰਮਾ, ਕ੍ਰਾਂਤੀ ਗੌੜ, ਸ਼੍ਰੀ ਚਰਨੀ।
ਸ਼੍ਰੀਲੰਕਾ: ਵਿਸ਼ਮੀ ਗੁਣਾਰਤਨੇ, ਚਮਾਰੀ ਅਟਾਪੱਟੂ (ਕਪਤਾਨ), ਹਸੀਨੀ ਪਰੇਰਾ, ਹਰਸ਼ਿਤਾ ਸਮਰਾਵਿਕਰਮਾ, ਨੀਲਾਕਸ਼ੀ ਡੀ ਸਿਲਵਾ, ਕਵੀਸ਼ਾ ਦਿਲਹਾਰੀ, ਕੌਸ਼ਾਨੀ ਨੁਥਿਆਂਗਨਾ (ਵਿਕਟਕੀਪਰ), ਮਲਕੀ ਮਦਾਰਾ, ਇਨੋਕਾ ਰਣਵੀਰਾ, ਕਾਵਿਆ ਕਵਿੰਦੀ, ਸ਼ਸ਼ਿਨੀ ਗਿਮਹਾਨੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























