Independence day 2025 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੋਹਤਕ ’ਚ ਲਹਿਰਾਇਆ ਕੌਮੀ ਝੰਡਾ
ਹਰਿਆਣਾ, 15 ਅਗਸਤ 2025 (ਵਿਸ਼ਵ ਵਾਰਤਾ): ਅੱਜ ਹਰਿਆਣਾ ਵਿੱਚ 79ਵਾਂ ਆਜ਼ਾਦੀ ਦਿਵਸ (Independence day 2025) ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਝੰਡਾ ਲਹਿਰਾਉਣ, ਪਰੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤੇ ਗਏ। ਰੋਹਤਕ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਨੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਝੰਡਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ। ਇਸ ਮੌਕੇ ‘ਤੇ, ਉਨ੍ਹਾਂ ਨੇ ਖੁੱਲ੍ਹੀ ਜੀਪ ਵਿੱਚ ਸਵਾਰ ਹੋ ਕੇ ਪਰੇਡ ਵਿੱਚ ਹਿੱਸਾ ਲੈਣ ਵਾਲੀਆਂ ਟੁਕੜੀਆਂ ਦਾ ਨਿਰੀਖਣ ਕੀਤਾ।

ਸਮਾਰੋਹ ਤੋਂ ਪਹਿਲਾਂ, ਮੁੱਖ ਮੰਤਰੀ ਨੇ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ ਕੈਂਪਸ ਵਿੱਚ ਸਥਿਤ ਰਾਜ ਪੱਧਰੀ ਯੁੱਧ ਸਮਾਰਕ ‘ਤੇ ਫੁੱਲਮਾਲਾ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਕਾਰਨ ਹੀ ਦੇਸ਼ ਆਜ਼ਾਦ ਹੋਇਆ ਅਤੇ ਤਰੱਕੀ ਦੇ ਰਾਹ ‘ਤੇ ਅੱਗੇ ਵਧ ਰਿਹਾ ਹੈ। ਦੱਸ ਦਈਏ ਕਿ ਪੁਲਿਸ ਪ੍ਰਸ਼ਾਸਨ ਨੇ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























