India Asia Cup Squad :ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ
– ਸੂਰਿਆਕੁਮਾਰ ਕਰਨਗੇ ਟੀਮ ਦੀ ਕਪਤਾਨੀ
– ਇਨ੍ਹਾਂ ਖਿਡਾਰੀਆਂ ਨੂੰ ਨਹੀਂ ਮਿਲੀ ਜਗ੍ਹਾ
ਨਵੀ ਦਿੱਲੀ, 19 ਅਗਸਤ 2025 (ਵਿਸ਼ਵ ਵਾਰਤਾ): ਏਸ਼ੀਆ ਕੱਪ ਟੀ-20 ਲਈ ਭਾਰਤੀ ਕ੍ਰਿਕਟ ਟੀਮ (India Asia Cup Squad) ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣਕਾਰ ਅਜੀਤ ਅਗਰਕਰ ਨੇ ਮੰਗਲਵਾਰ ਦੁਪਹਿਰ ਲਗਭਗ 3 ਵਜੇ ਟੀਮ ਦਾ ਐਲਾਨ ਕੀਤਾ। ਟੀਮ ਦੀ ਕਪਤਾਨੀ ਸੂਰਿਆਕੁਮਾਰ ਯਾਦਵ ਕਰਨਗੇ, ਜਦੋਂ ਕਿ ਕਪਤਾਨ ਸ਼ੁਭਮਨ ਗਿੱਲ ਨੂੰ ਦੌਰੇ ਲਈ ਉਪ ਕਪਤਾਨ ਬਣਾਇਆ ਗਿਆ ਹੈ।

ਚੋਣਕਾਰਾਂ ਨੇ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਏਸ਼ੀਆ ਕੱਪ 9 ਸਤੰਬਰ ਤੋਂ ਸ਼ੁਰੂ ਹੋਵੇਗਾ ਅਤੇ ਇਸਦਾ ਫਾਈਨਲ 28 ਸਤੰਬਰ ਨੂੰ ਖੇਡਿਆ ਜਾਵੇਗਾ।
ਏਸ਼ੀਆ ਕੱਪ ਲਈ ਭਾਰਤ ਦੀ 15 ਮੈਂਬਰੀ ਟੀਮ
ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ (ਉਪ ਕਪਤਾਨ), ਸੰਜੂ ਸੈਮਸਨ, ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਰਿੰਕੂ ਸਿੰਘ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਕੁਲਦੀਪ ਯਾਦਵ, ਅਕਸ਼ਰ ਪਟੇਲ, ਜਿਤੇਸ਼ ਸ਼ਰਮਾ, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ।

ਸ਼੍ਰੇਅਸ ਅਈਅਰ, ਯਸ਼ਸਵੀ ਜੈਸਵਾਲ, ਰਜਤ ਪਾਟੀਦਾਰ, ਰਿਤੁਰਾਜ ਗਾਇਕਵਾੜ ਅਤੇ ਈਸ਼ਾਨ ਕਿਸ਼ਨ ਨੂੰ ਟੀ-20 ਟੀਮ ‘ਚ ਜਗ੍ਹਾ ਨਹੀਂ ਮਿਲੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























