India-Australia ਪਰਥ ਟੈਸਟ ਦੀ ਪਹਿਲੀ ਪਾਰੀ ‘ਚ ਭਾਰਤੀ ਟੀਮ 150 ਦੌੜਾਂ ‘ਤੇ ਆਲ ਆਊਟ
ਨਵੀ ਦਿੱਲੀ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਆਗਾਜ਼ ਅੱਜ ਤੋਂ ਹੋ ਚੁੱਕਾ ਹੈ। ਭਾਰਤ ਦੀ ਸ਼ੁਰੂਆਤ ਬਹੁਤੀ ਚੰਗੀ ਨਹੀਂ ਰਹੀ।ਪਰਥ ਟੈਸਟ ਦੀ ਪਹਿਲੀ ਪਾਰੀ ‘ਚ ਭਾਰਤੀ ਟੀਮ 150 ਦੌੜਾਂ ‘ਤੇ ਆਲ ਆਊਟ ਹੋ ਗਈ। ਨਿਤੀਸ਼ ਰੈੱਡੀ ਨੇ ਸਭ ਤੋਂ ਵੱਧ 41 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਰਿਸ਼ਭ ਪੰਤ ਨੇ 37 ਦੌੜਾਂ ਅਤੇ ਕੇਐੱਲ ਰਾਹੁਲ ਨੇ 26 ਦੌੜਾਂ ਦੀ ਪਾਰੀ ਖੇਡੀ।
ਦੱਸ ਦਈਏ ਕਿ ਸ਼ੁੱਕਰਵਾਰ ਸਵੇਰੇ ਟੀਮ ਇੰਡੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਪਰ ਟੀਮ ਦੀ ਸ਼ੁਰੂਆਤ ਖਰਾਬ ਰਹੀ। ਟੀਮ ਨੇ 73 ਦੌੜਾਂ ‘ਤੇ 6 ਵਿਕਟਾਂ ਗੁਆ ਦਿੱਤੀਆਂ ਸਨ। ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਦੇਵਦੱਤ ਖਾਤਾ ਨਹੀਂ ਖੋਲ੍ਹ ਸਕੇ। ਵਿਰਾਟ ਕੋਹਲੀ 5 ਦੌੜਾਂ ਬਣਾ ਕੇ, ਧਰੁਵ ਜੁਰੇਲ 11 ਦੌੜਾਂ ਬਣਾ ਕੇ ਅਤੇ ਵਾਸ਼ਿੰਗਟਨ ਸੁੰਦਰ 4 ਦੌੜਾਂ ਬਣਾ ਕੇ ਆਊਟ ਹੋਏ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/