ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ
🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ ; ਅਰਸ਼ਦੀਪ ਸਿੰਘ ਨੇ ਲਈਆਂ 3 ਵਿਕਟਾਂ
ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਖੇਡਿਆ ਗਿਆ, ਜਿਸ ਵਿੱਚ ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ।
ਐਤਵਾਰ ਨੂੰ ਇੱਥੇ ਖੇਡੇ ਗਏ ਪਹਿਲੇ ਟੀ-20 ਮੈਚ ਵਿੱਚ ਜਿੱਥੇ ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ ਹੈ। ਅਫਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਮ ਇੰਡੀਆ ਨੂੰ 157 ਦੌੜਾਂ ਦਾ ਟੀਚਾ ਦਿੱਤਾ। ਟੀਮ ਨੇ ਨਿਰਧਾਰਤ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 156 ਦੌੜਾਂ ਬਣਾਈਆਂ ਹਨ।
156 ਦੌੜਾਂ ਦਾ ਟੀਚਾ ਭਾਰਤ ਨੇ 13.4 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਭਾਰਤ ਲ਼ਈ ਅਭਿਸ਼ੇਕ ਸ਼ਰਮਾ ਨੇ ਸ਼ਾਨਦਾਰ ਪਾਰੀ ਖੇਡੀ , ਉਸਨੇ 32 ਗੇਂਦਾਂ ‘ਤੇ 82 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਅਰਸ਼ਦੀਪ ਸਿੰਘ ਭਾਰਤ ਦੇ ਸਭ ਤੋਂ ਸਫਲ ਗੇਂਦਬਾਜ਼ ਰਹੇ। ਉਨ੍ਹਾਂ ਨੇ 3 ਵਿਕਟਾਂ ਲਈਆਂ। ਜਦਕਿ ਜਸਪ੍ਰੀਤ ਬੁਮਰਾਹ, ਅਕਸ਼ਰ ਪਟੇਲ ਅਤੇ ਵਰੁਣ ਚੱਕਰਵਰਤੀ ਨੇ ਇੱਕ-ਇੱਕ ਵਿਕਟ ਲਈ। ਇਸ ਤੋਂ ਇਲਾਵਾ ਦੋ ਅਫਗਾਨ ਬੱਲੇਬਾਜ਼ ਰਨ ਆਊਟ ਹੋ ਗਏ।
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ
ਦੱਸ ਦਈਏ ਕਿ ਸੀਰੀਜ਼ ਦਾ ਦੂਜਾ ਮੈਚ 15 ਸਤੰਬਰ ਅਤੇ ਤੀਜਾ ਮੈਚ 17 ਸਤੰਬਰ ਨੂੰ ਇਸੇ ਮੈਦਾਨ ’ਤੇ ਖੇਡਿਆ ਜਾਵੇਗਾ।























