ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਵੀਰਵਾਰ ਨੂੰ ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਆਪਣੀ ਜੇਤੂ ਮੁਹਿੰਮ ਜਾਰੀ ਰੱਖਦਿਆਂ ਚੀਨ ਨੂੰ 5-2 ਨਾਲ ਹਰਾ ਦਿੱਤਾ। ਭਾਰਤ ਵੱਲੋਂ ਹਰਮਨਪ੍ਰੀਤ ਸਿੰਘ ਅਤੇ ਸੁਖਜੀਤ ਸਿੰਘ ਨੇ ਦੋ-ਦੋ ਗੋਲ ਕੀਤੇ, ਜਦਕਿ ਜੁਗਰਾਜ ਸਿੰਘ ਨੇ ਇੱਕ ਗੋਲ ਕੀਤਾ। ਚੀਨ ਵੱਲੋਂ ਯਾਂਗ ਪੇਂਗ ਅਤੇ ਚੇਨ ਚੋਂਗਚੋਂਗ ਨੇ ਗੋਲ ਕੀਤੇ।























