ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ
ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ ਅੱਜ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਜਿੱਥੇ ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ ਹੈ।
ਅਫਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਮ ਇੰਡੀਆ ਨੂੰ 157 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਨਿਰਧਾਰਤ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 156 ਦੌੜਾਂ ਬਣਾਈਆਂ ਹਨ। ਅਰਸ਼ਦੀਪ ਸਿੰਘ ਭਾਰਤ ਦੇ ਸਭ ਤੋਂ ਸਫਲ ਗੇਂਦਬਾਜ਼ ਰਹੇ। ਉਨ੍ਹਾਂ ਨੇ 3 ਵਿਕਟਾਂ ਲਈਆਂ। ਜਦਕਿ ਜਸਪ੍ਰੀਤ ਬੁਮਰਾਹ, ਅਕਸ਼ਰ ਪਟੇਲ ਅਤੇ ਵਰੁਣ ਚੱਕਰਵਰਤੀ ਨੇ ਇੱਕ-ਇੱਕ ਵਿਕਟ ਲਈ। ਇਸ ਤੋਂ ਇਲਾਵਾ ਦੋ ਅਫਗਾਨ ਬੱਲੇਬਾਜ਼ ਰਨ ਆਊਟ ਹੋ ਗਏ।
ਦੱਸ ਦਈਏ ਕਿ ਸੀਰੀਜ਼ ਦਾ ਦੂਜਾ ਮੈਚ 15 ਸਤੰਬਰ ਅਤੇ ਤੀਜਾ ਮੈਚ 17 ਸਤੰਬਰ ਨੂੰ ਇਸੇ ਮੈਦਾਨ ’ਤੇ ਖੇਡਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























