India vs Australia 5th Test : ਭਾਰਤ ਨੂੰ ਲੱਗਿਆ ਚੌਥਾ ਝਟਕਾ
ਸ਼ੁਭਮਨ ਗਿੱਲ ਤੋਂ ਬਾਅਦ ਕੋਹਲੀ ਵੀ ਪਰਤੇ ਪਵੇਲੀਅਨ
ਚੰਡੀਗੜ੍ਹ, 3ਜਨਵਰੀ(ਵਿਸ਼ਵ ਵਾਰਤਾ) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੀ ਜਾ ਰਹੀ ਬਾਰਡਰ-ਗਾਵਸਕਰ ਟਰਾਫੀ ਦਾ 5ਵਾਂ ਅਤੇ ਆਖਰੀ ਟੈਸਟ ਮੈਚ ਸਿਡਨੀ ਕ੍ਰਿਕਟ ਗਰਾਊਂਡ ‘ਤੇ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਅੱਜ ਮੁਕਾਬਲੇ ਦਾ ਪਹਿਲਾ ਦਿਨ ਹੈ।
ਦੂਜੇ ਸੈਸ਼ਨ ਵਿੱਚ ਭਾਰਤੀ ਟੀਮ ਨੇ ਪਹਿਲੀ ਪਾਰੀ ਵਿੱਚ ਚਾਰ ਵਿਕਟਾਂ ’ਤੇ 76 ਦੌੜਾਂ ਬਣਾ ਲਈਆਂ ਹਨ। ਰਿਸ਼ਭ ਪੰਤ ਅਤੇ ਰਵਿੰਦਰ ਜਡੇਜਾ ਕ੍ਰੀਜ਼ ‘ਤੇ ਹਨ। ਵਿਰਾਟ ਕੋਹਲੀ 17 ਦੌੜਾਂ ਬਣਾ ਕੇ ਆਊਟ ਹੋ ਗਏ ਹਨ। ਉਨ੍ਹਾਂ ਤੋਂ ਪਹਿਲਾਂ ਸ਼ੁਭਮਨ ਗਿੱਲ 20 ਦੌੜਾਂ , ਯਸ਼ਸਵੀ ਜੈਸਵਾਲ 10 ਦੌੜਾਂ ਅਤੇ ਕੇਐੱਲ ਰਾਹੁਲ 4 ਦੌੜਾਂ ਬਣਾ ਕੇ ਆਊਟ ਹੋਏ। ਅੱਜ ਰੋਹਿਤ ਸ਼ਰਮਾ ਦੀ ਜਗ੍ਹਾ ਜਸਪ੍ਰੀਤ ਬੁਮਰਾਹ ਟੀਮ ਇੰਡੀਆ ਦੀ ਕਪਤਾਨੀ ਕਰ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/