ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ
- ਭਾਰਤ ਨੇ ਜਿੱਤਿਆ ਟਾਸ
ਨਵੀ ਦਿੱਲੀ , 9 ਜੁਲਾਈ 2026 (ਵਿਸ਼ਵ ਵਾਰਤਾ) : ਭਾਰਤ ਅਤੇ ਇੰਗਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੁਕਾਬਲਾ ਅੱਜ ਬ੍ਰਿਸਟਲ ਦੇ ਕਾਊਂਟੀ ਗਰਾਊਂਡ ਵਿੱਚ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ ਅਨੁਸਾਰ ਰਾਤ 10 ਵਜੇ ਸ਼ੁਰੂ ਹੋਵੇਗਾ। ਇੰਗਲੈਂਡ ਦੌਰੇ ‘ਤੇ ਭਾਰਤੀ ਟੀਮ ਦੇ ਸਾਹਮਣੇ ਹੁਣ ਸਭ ਤੋਂ ਵੱਡੀ ਪ੍ਰੀਖਿਆ ਹੈ। ਸ਼ੁਰੂਆਤੀ ਤਿੰਨ ਮੁਕਾਬਲਿਆਂ ਤੋਂ ਬਾਅਦ ਟੀਮ ਇੰਡੀਆ ਸੀਰੀਜ਼ ਵਿੱਚ 0-2 ਨਾਲ ਪੱਛੜ ਚੁੱਕੀ ਹੈ। ਭਾਰਤ ਨੇ ਟਾਸ ਜਿੱਤਿਆ ਅਤੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।
ਭਾਰਤੀ ਕਪਤਾਨ ਸ਼੍ਰੇਅਸ ਅਈਅਰ ਨੇ ਕਿਹਾ, “ਟੀਮ ਦਾ ਮਾਹੌਲ ਚੰਗਾ ਹੈ। ਸਾਨੂੰ ਮੈਚ ਦੀਆਂ ਪ੍ਰਸਥਿਤੀਆਂ ਨੂੰ ਜਲਦੀ ਸਮਝ ਕੇ ਉਸੇ ਦੇ ਅਨੁਸਾਰ ਖੁਦ ਨੂੰ ਢਾਲਣਾ ਹੋਵੇਗਾ।” ਭਾਰਤੀ ਟੀਮ ਵਿੱਚ 2 ਬਦਲਾਅ ਹਨ। ਹਰਸ਼ਿਤ ਰਾਣਾ ਅਤੇ ਵਰੁਣ ਚੱਕਰਵਰਤੀ ਸੱਟ ਕਾਰਨ ਅੱਜ ਦਾ ਮੈਚ ਨਹੀਂ ਖੇਡ ਰਹੇ ਹਨ। ਉਨ੍ਹਾਂ ਦੀ ਥਾਂ ਵਾਸ਼ਿੰਗਟਨ ਸੁੰਦਰ ਅਤੇ ਪ੍ਰਸਿੱਧ ਕ੍ਰਿਸ਼ਨਾ ਪਲੇਇੰਗ ਇਲੈਵਨ ਵਿੱਚ ਸ਼ਾਮਲ ਹਨ।
ਦੱਸ ਦਈਏ ਕਿ ਇੰਗਲੈਂਡ ਸੀਰੀਜ਼ ਵਿੱਚ 2-0 ਨਾਲ ਅੱਗੇ ਹੈ। ਪਹਿਲਾ ਮੁਕਾਬਲਾ ਮੀਂਹ ਕਾਰਨ ਬੇਸਿੱਟਾ ਰਿਹਾ ਸੀ, ਜਦੋਂ ਕਿ ਦੂਜੇ ਅਤੇ ਤੀਜੇ ਟੀ-20 ਵਿੱਚ ਮੇਜ਼ਬਾਨ ਟੀਮ ਨੇ ਜਿੱਤ ਦਰਜ ਕੀਤੀ ਸੀ।ਭਾਰਤ ਲਈ ਇਹ ਮੁਕਾਬਲਾ ‘ਕਰੋ ਜਾਂ ਮਰੋ’ ਵਾਲਾ ਹੈ। ਜੇਕਰ ਅੱਜ ਟੀਮ ਨੂੰ ਹਾਰ ਮਿਲੀ ਤਾ ਟੀਮ ਸੀਰੀਜ਼ ਗੁਆ ਦੇਵੇਗੀ। 2018-19 ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਭਾਰਤ ਲਗਾਤਾਰ ਦੋ ਟੀ-20 ਸੀਰੀਜ਼ ਹਾਰ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























