India Vs England : ਐਂਡਰਸਨ-ਤੇਂਦੁਲਕਰ ਟਰਾਫੀ ਦੇ ਦੂਜੇ ਟੈਸਟ ਦਾ ਅੱਜ ਦੂਜਾ ਦਿਨ
ਅੱਜ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ ਦੂਜੇ ਦਿਨ ਦਾ ਖੇਡ

ਚੰਡੀਗੜ੍ਹ, 3ਜੁਲਾਈ(ਵਿਸ਼ਵ ਵਾਰਤਾ) India Vs England : ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਐਂਡਰਸਨ-ਤੇਂਦੁਲਕਰ ਟਰਾਫੀ ਦਾ ਦੂਜਾ ਟੈਸਟ ਬਰਮਿੰਘਮ ਦੇ ਐਜਬੈਸਟਨ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਅੱਜ ਮੈਚ ਦਾ ਦੂਜਾ ਦਿਨ ਹੈ ਤੇ ਦੂਜੇ ਦਿਨ ਦਾ ਖੇਡ ਦੁਪਹਿਰ 3.30 ਵਜੇ ਸ਼ੁਰੂ ਹੋਵੇਗਾ।

ਬੁੱਧਵਾਰ ਨੂੰ ਮੈਚ ਦੇ ਪਹਿਲੇ ਦਿਨ ਇੰਗਲੈਂਡ ਦੇ ਕਪਤਾਨ ਬੇਨ ਸਟੋਕਸ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਹਿਲੀ ਪਾਰੀ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 310 ਦੌੜਾਂ ਬਣਾ ਲਈਆਂ ਹਨ। ਕਪਤਾਨ ਸ਼ੁਭਮਨ ਗਿੱਲ 114 ਅਤੇ ਰਵਿੰਦਰ ਜਡੇਜਾ 41 ਦੌੜਾਂ ਬਣਾਉਣ ਤੋਂ ਬਾਅਦ ਅਜੇਤੂ ਵਾਪਸ ਪਰਤੇ।

ਦੋਵਾਂ ਨੇ ਛੇਵੀਂ ਵਿਕਟ ਲਈ 99 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ ਹੈ। ਦੋਵੇਂ ਅੱਜ ਭਾਰਤ ਦੀ ਪਾਰੀ ਨੂੰ ਅੱਗੇ ਵਧਾਉਣਗੇ।
ਇਸ ਤੋਂ ਇਲਾਵਾ ਪਹਿਲੇ ਦਿਨ ਓਪਨਰ ਯਸ਼ਸਵੀ ਜੈਸਵਾਲ 87 ਦੌੜਾਂ ਬਣਾਉਣ ਤੋਂ ਬਾਅਦ ਆਊਟ ਹੋ ਗਿਆ। ਕਰੁਣ ਨਾਇਰ ਨੇ 31 ਅਤੇ ਰਿਸ਼ਭ ਪੰਤ ਨੇ 25 ਦੌੜਾਂ ਦਾ ਯੋਗਦਾਨ ਪਾਇਆ। ਇੰਗਲੈਂਡ ਵੱਲੋਂ ਕ੍ਰਿਸ ਵੋਕਸ ਨੇ 2 ਵਿਕਟਾਂ ਲਈਆਂ ਜਦ ਕਿ ਬ੍ਰਾਇਡਨ ਕਾਰਸੇ, ਸ਼ੋਏਬ ਬਸ਼ੀਰ ਅਤੇ ਬੇਨ ਸਟੋਕਸ ਨੂੰ ਇੱਕ-ਇੱਕ ਵਿਕਟ ਮਿਲੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























