India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੀ-20 ਮੈਚ ਅੱਜ

ਚੰਡੀਗੜ੍ਹ, 11ਦਸੰਬਰ(ਵਿਸ਼ਵ ਵਾਰਤਾ) India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਚੱਲ ਰਹੀ 5 ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਮੈਚ ਸ਼ਾਮ 7:00 ਵਜੇ ਤੋਂ ਖੇਡਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਭਾਰਤ ਨੇ 5 ਮੈਚਾਂ ਦੀ ਟੀ 20 ਸੀਰੀਜ਼ ਵਿੱਚ ਪਹਿਲੇ ਟੀ-20 ਮੈਚ ਵਿੱਚ ਦੱਖਣੀ ਅਫਰੀਕਾ ਨੂੰ 101 ਦੌੜਾਂ ਨਾਲ ਹਰਾ ਕੇ ਲੜੀ ਵਿੱਚ 1-0 ਦੀ ਬੜ੍ਹਤ ਬਣਾਈ ਹੋਈ ਹੈ।

ਦੱਸਣਯੋਗ ਹੈ ਕਿ ਦੱਖਣੀ ਅਫਰੀਕਾ ਨੇ ਮੰਗਲਵਾਰ ਨੂੰ ਕਟਕ ਦੇ ਬਾਰਾਬਤੀ ਸਟੇਡੀਅਮ ਵਿੱਚ ਖੇਡੇ ਗਏ ਪਹਿਲੇ ਟੀ-20 ਮੈਚ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਜਿੱਥੇ ਹਾਰਦਿਕ ਪੰਡਯਾ ਦੇ ਅਰਧ ਸੈਂਕੜੇ ਦੀ ਬਦੌਲਤ ਭਾਰਤ ਨੇ 6 ਵਿਕਟਾਂ ਦੇ ਨੁਕਸਾਨ ‘ਤੇ 175 ਦੌੜਾਂ ਬਣਾਈਆਂ। ਜਵਾਬ ਵਿੱਚ, ਮਹਿਮਾਨ ਟੀਮ 74 ਦੌੜਾਂ ‘ਤੇ ਆਲ ਆਊਟ ਹੋ ਗਈ ਸੀ।ਟੀਮ ਇੰਡੀਆਂ ਨੇ ਇਹ ਮੈਚ 101 ਦੌੜਾਂ ਨਾਲ ਜਿੱਤਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























