Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਚੌਥਾ ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ
ਟੀਮ ਇੰਡੀਆ ਸੀਰੀਜ਼ ਵਿੱਚ 2-1 ਨਾਲ ਹੈ ਅੱਗੇ
ਹੈਦਰਾਬਾਦ, 14 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਹੈਦਰਾਬਾਦ ਵਿੱਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7 ਵਜੇ ਤੋਂ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ, ਜਿੱਥੇ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ।
ਦੱਸਣਯੋਗ ਹੈ ਕਿ ਟੀਮ ਇੰਡੀਆ ਸੀਰੀਜ਼ ਵਿੱਚ 2-1 ਨਾਲ ਅੱਗੇ ਹੈ।ਦੋਵੇਂ ਟੀਮਾਂ ਹੁਣ ਤੱਕ ਆਪਸ ‘ਚ 34 ਟੀ-20 ਅੰਤਰਰਾਸ਼ਟਰੀ ਮੈਚ ਖੇਡ ਚੁੱਕੀਆਂ ਹਨ। ਭਾਰਤ ਨੇ ਇਨ੍ਹਾਂ ਵਿੱਚੋਂ 22 ਮੈਚ ਜਿੱਤੇ ਹਨ, ਜਦੋਂ ਕਿ ਵੈਸਟਇੰਡੀਜ਼ ਨੇ 11 ਜਿੱਤੇ ਹਨ, ਜਿਸ ਵਿੱਚੋਂ ਇੱਕ ਮੈਚ ਡਰਾਅ ਰਿਹਾ।























