ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ ਮੈਚ ਵਿੱਚ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 3-0 ਨਾਲ ਆਪਣੇ ਨਾਂ ਕਰ ਲਈ। ਵਡੋਦਰਾ ਦੇ ਕੋਟਾਂਬੀ ਸਥਿਤ ਬੜੌਦਾ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਖੇਡੇ ਗਏ ਇਸ ਤੀਜੇ ਵਨਡੇ ਵਿੱਚ, ਜ਼ਿੰਬਾਬਵੇ ਦੀ ਟੀਮ 131 ਦੌੜਾਂ ‘ਤੇ ਆਲ ਆਊਟ ਹੋ ਗਈ। ਜਵਾਬ ਵਿੱਚ, ਭਾਰਤ ਨੇ 17ਵੇਂ ਓਵਰ ਵਿੱਚ ਸਿਰਫ਼ 2 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਭਾਰਤ ਲਈ ਪ੍ਰਤਿਕਾ ਰਾਵਲ ਅਤੇ ਸ਼ੈਫਾਲੀ ਵਰਮਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਦੋਵਾਂ ਨੇ ਨਾਬਾਦ ਅਰਧ-ਸੈਂਕੜੇ ਲਗਾ ਕੇ ਟੀਮ ਨੂੰ ਜਿੱਤ ਦਿਵਾਈ।
ਜ਼ਿਕਰਯੋਗ ਹੈ ਕਿ ਭਾਰਤੀ ਮਹਿਲਾ ਟੀਮ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ ਸੀ। ਵਨਡੇ ਸੀਰੀਜ਼ ਦੇ ਪਹਿਲੇ ਮੈਚ ਵਿੱਚ, ਪ੍ਰਤਿਕਾ ਰਾਵਲ ਦੇ ਨਾਬਾਦ ਸੈਂਕੜੇ ਅਤੇ ਸ੍ਰੀ ਚਰਾਨੀ ਦੁਆਰਾ ਚਾਰ ਵਿਕਟਾਂ ਲੈਣ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ 9 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ। ਦੂਜੇ ਮੈਚ ਵਿੱਚ, ਬੱਲੇਬਾਜ਼ੀ ਦੇ ਸ਼ਾਨਦਾਰ ਪ੍ਰਦਰਸ਼ਨਜਿਸ ਵਿੱਚ ਹਰਮਨਪ੍ਰੀਤ ਕੌਰ ਦੇ 126 ਦੌੜਾਂ ਅਤੇ ਦੀਪਤੀ ਸ਼ਰਮਾ ਦੇ ਨਾਬਾਦ 106 ਦੌੜਾਂ ਸ਼ਾਮਲ ਸਨ ,ਨੇ ਭਾਰਤ ਨੂੰ ਇੱਕ ਵੱਡਾ ਸਕੋਰ ਖੜ੍ਹਾ ਕਰਨ ਅਤੇ ਵਿਰੋਧੀ ਟੀਮ ਨੂੰ 121 ਦੌੜਾਂ ਨਾਲ ਹਰਾਉਣ ਵਿੱਚ ਮਦਦ ਕੀਤੀ।























