ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ) ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ ਵਡੋਦਰਾ ਦੇ ਕੋਟੰਬੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਜਿੱਥੇ ਭਾਰਤ ਨੇ ਜ਼ਿੰਬਾਬਵੇ ਨੂੰ 329 ਦੌੜਾਂ ਦਾ ਟੀਚਾ ਦਿੱਤਾ ਹੈ।
ਅੱਜ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਮ ਨੇ 50 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ 328 ਦੌੜਾਂ ਬਣਾਈਆਂ ਹਨ।























