ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ) ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ ਅੱਜ ਵਡੋਦਰਾ ਦੇ ਕੋਟੰਬੀ ਸਟੇਡੀਅਮ ਵਿੱਚ ਖੇਡਿਆ ਗਿਆ, ਜਿਸ ਵਿੱਚ ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾ ਦਿੱਤਾ ਹੈ। ਵਡੋਦਰਾ ਦੇ ਕੋਟਾਂਬੀ ਸਟੇਡੀਅਮ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ, ਭਾਰਤ ਨੇ ਆਪਣੇ 50 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ ਕੁੱਲ 328 ਦੌੜਾਂ ਬਣਾਈਆਂ।
ਜਵਾਬ ਵਿੱਚ, ਜ਼ਿੰਬਾਬਵੇ ਦੀ ਟੀਮ 48.5 ਓਵਰਾਂ ਵਿੱਚ 207 ਦੌੜਾਂ ‘ਤੇ ਆਲ ਆਊਟ ਹੋ ਗਈ। ਇਸ ਜਿੱਤ ਦੇ ਨਾਲ, ਭਾਰਤ ਨੇ ਤਿੰਨ ਮੈਚਾਂ ਦੀ ਲੜੀ ਵਿੱਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਲੜੀ ਦਾ ਤੀਜਾ ਅਤੇ ਆਖਰੀ ਵਨਡੇ ਮੈਚ 28 ਅਕਤੂਬਰ ਨੂੰ ਖੇਡਿਆ ਜਾਵੇਗਾ। ਭਾਰਤ ਲਈ, ਕਪਤਾਨ ਹਰਮਨਪ੍ਰੀਤ ਕੌਰ ਨੇ126 ਦੌੜਾਂ ਬਣਾਈਆਂ, ਜਦਕਿ ਦੀਪਤੀ ਸ਼ਰਮਾ ਨੇ 86 ਗੇਂਦਾਂ ‘ਤੇ 106 ਦੌੜਾਂ ਦੀ ਅਜੇਤੂ ਪਾਰੀ ਖੇਡੀ। ਗੇਂਦਬਾਜ਼ੀ ਵਿੱਚਵੈਸ਼ਨਵੀ ਸ਼ਰਮਾ 4 ਵਿਕਟਾਂ ਹਾਸਲ ਕੀਤੀਆਂ।























