India-W Vs Australia-W,2nd ODI : ਭਾਰਤ ਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
ਆਸਟ੍ਰੇਲੀਆ ਨੇ ਗਵਾਈਆਂ 4 ਵਿਕਟਾਂ, ਜਾਣੋ ਲਾਈਵ ਸਕੋਰ

ਚੰਡੀਗੜ੍ਹ, 16ਸਤੰਬਰ(ਵਿਸ਼ਵ ਵਾਰਤਾ) India-W Vs Australia-W: ਅੱਜ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਮੋਹਾਲੀ ਦੇ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਪਹਿਲਾਂ ਗੇਂਦਬਾਜ਼ੀ ਕੀਤੀ ਅਤੇ ਭਾਰਤ ਨੂੰ 292 ਦੌੜਾਂ ‘ਤੇ ਆਊਟ ਕਰ ਦਿੱਤਾ। ਤੇਜ਼ ਗੇਂਦਬਾਜ਼ ਡਾਰਸੀ ਬ੍ਰਾਊਨ ਨੇ 3 ਵਿਕਟਾਂ ਲਈਆਂ। ਭਾਰਤ ਲਈ ਸਮ੍ਰਿਤੀ ਮੰਧਾਨਾ 117 ਦੌੜਾਂ ਦੀ ਤੂਫਾਨੀ ਪਾਰੀ ਖੇਡੀ।

ਹੁਣ,ਟੀਚੇ ਦਾ ਪਿੱਛਾ ਕਰ ਰਹੀ ਆਸਟ੍ਰੇਲੀਆ ਦੀ ਟੀਮ ਨੇ 29 ਓਵਰਾਂ ਵਿੱਚ 4 ਵਿਕਟਾਂ ਗੁਆ ਕੇ 132 ਦੌੜਾਂ ਬਣਾ ਲਈਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

























