Indian Premier League : ਅੱਜ ਦਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ
ਚੰਡੀਗੜ੍ਹ, 28ਮਾਰਚ(ਵਿਸ਼ਵ ਵਾਰਤਾ) Indian Premier League : ਇੰਡੀਅਨ ਪ੍ਰੀਮੀਅਰ ਲੀਗ (IPL) 2025 ਦੇ 8ਵੇਂ ਮੈਚ ਵਿੱਚ ਅੱਜ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਆਹਮੋ-ਸਾਹਮਣੇ ਹੋਣਗੇ।
ਇਹ ਮੈਚ ਚੇਨਈ ਦੇ ਘਰੇਲੂ ਮੈਦਾਨ ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਸੀਜ਼ਨ ‘ਚ ਦੋਵੇਂ ਟੀਮਾਂ ਦਾ ਇਹ ਦੂਜਾ ਮੈਚ ਹੋਵੇਗਾ। ਅੱਜ ਦਾ ਮੈਚ ਐਮਏ ਚਿਦੰਬਰਮ ਸਟੇਡੀਅਮ ਚੇਨਈ ਵਿਖੇ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ, ਜਦਕਿ ਮੈਚ ਲਈ ਟਾਸ ਸ਼ਾਮ ਸ਼ਾਮ 7:00 ਵਜੇ ਹੋਵੇਗੀ।
ਜ਼ਿਕਰਯੋਗ ਹੈ ਕਿ ਚੇਨਈ ਨੇ ਆਪਣੇ ਪਹਿਲੇ ਮੈਚ ਵਿੱਚ ਮੁੰਬਈ ਇੰਡੀਅਨਜ਼ ਨੂੰ ਹਰਾਇਆ ਸੀ ਅਤੇ ਬੰਗਲੁਰੂ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾਇਆ ਸੀ।
IPL 2025 : ਚੇਨਈ ਨੇ ਮੁੰਬਈ ਨੂੰ 4 ਵਿਕਟਾਂ ਨਾਲ ਹਰਾਇਆ ; ਨੂਰ ਤੇ ਖਲੀਲ ਅਹਿਮਦ ਦੀ ਗੇਂਦਬਾਜ਼ੀ ਦਾ ਚੱਲਿਆ ਜਾਦੂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/