Indian Premier League : ਦਿੱਲੀ ਕੈਪੀਟਲਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ ਜਾਰੀ
ਕੋਲਕਾਤਾ ਨੇ ਦਿੱਲੀ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ ; ਸਟਾਰਕ ਨੇ ਲਈਆਂ 3 ਵਿਕਟਾਂ ਲਈਆਂ

ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ) Indian Premier League : ਇੰਡੀਅਨ ਪ੍ਰੀਮੀਅਰ ਲੀਗ-2025 ਸੀਜ਼ਨ 18 ਦਾ 48ਵਾਂ ਮੈਚ ਅੱਜ ਦਿੱਲੀ ਕੈਪੀਟਲਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਖੇਡਿਆ ਜਾ ਰਿਹਾ ਹੈ।

ਕੋਲਕਾਤਾ ਨਾਈਟ ਰਾਈਡਰਜ਼ ਨੇ ਦਿੱਲੀ ਕੈਪੀਟਲਜ਼ (ਡੀਸੀ) ਨੂੰ 205 ਦੌੜਾਂ ਦਾ ਟੀਚਾ ਦਿੱਤਾ ਹੈ।

https://x.com/IPL/status/1917247260296991222
ਅਰੁਣ ਜੇਤਲੀ ਸਟੇਡੀਅਮ ਵਿੱਚ ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੋਲਕਾਤਾ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 9 ਵਿਕਟਾਂ ‘ਤੇ 204 ਦੌੜਾਂ ਬਣਾਈਆਂ ਹਨ। ਕੋਲਕਾਤਾ ਵੱਲੋਂ ਅੰਗਕ੍ਰਿਸ਼ ਰਘੂਵੰਸ਼ੀ ਨੇ ਸਭ ਤੋਂ ਵੱਧ 44 ਦੌੜਾਂ ਬਣਾਈਆਂ। ਦਿੱਲੀ ਵੱਲੋਂ ਮਿਸ਼ੇਲ ਸਟਾਰਕ ਨੇ 3 ਵਿਕਟਾਂ ਲਈਆਂ। ਅਕਸ਼ਰ ਪਟੇਲ ਅਤੇ ਵਿਪਰਾਜ ਨਿਗਮ ਨੇ 2-2 ਵਿਕਟਾਂ ਲਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















