Indian Premier League : ਆਈਪੀਐਲ ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ

ਚੰਡੀਗੜ੍ਹ, 26ਮਈ(ਵਿਸ਼ਵ ਵਾਰਤਾ) Indian Premier League : ਆਈਪੀਐਲ 2025 ਸੀਜ਼ਨ 18 ਦੇ 69ਵੇਂ ਮੈਚ ਵਿੱਚ ਅੱਜ ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਆਹਮੋ-ਸਾਹਮਣੇ ਹੋਣਗੇ।

ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਦੋਵੇਂ ਟੀਮਾਂ ਸੀਜ਼ਨ ਵਿੱਚ ਪਹਿਲੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ।
ਗੌਰਤਲਬ ਹੈ ਕਿ ਪੰਜਾਬ ਇਸ ਸਮੇਂ 13 ਮੈਚਾਂ ਵਿੱਚ 17 ਅੰਕਾਂ ਨਾਲ ਦੂਜੇ ਸਥਾਨ ‘ਤੇ ਹੈ ਜਦਕਿ ਮੁੰਬਈ ਇਸ ਸਮੇਂ 13 ਮੈਚਾਂ ਵਿੱਚ 16 ਅੰਕਾਂ ਨਾਲ ਅੰਕ ਸੂਚੀ ਵਿੱਚ ਚੌਥੇ ਸਥਾਨ ‘ਤੇ ਹੈ। ਅੱਜ ਦਾ ਮੈਚ ਦੋਵੇਂ ਟੀਮਾਂ ਲਈ ਟਾਪ-2 ਵਿੱਚ ਜਗ੍ਹਾ ਬਣਾਉਣ ਲਈ ਬਹੁਤ ਮਹੱਤਵਪੂਰਨ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















