Indian Premier League : ਪੰਜਾਬ ਕਿੰਗਜ਼ ਨੇ ਜਿੱਤਿਆ ਰੋਮਾਂਚਕ ਮੁਕਾਬਲਾ ; ਕੋਲਕਾਤਾ ਨਾਈਟ ਰਾਈਡਰਜ਼ ਨੂੰ 16 ਦੌੜਾਂ ਨਾਲ ਹਰਾਇਆ
ਯੁਜਵੇਂਦਰ ਚਾਹਲ ਨੇ ਕੀਤੀ ਸ਼ਾਨਦਾਰ ਗੇਂਦਬਾਜ਼ੀ ; ਲਈਆਂ 4 ਵਿਕਟਾਂ
ਚੰਡੀਗੜ੍ਹ, 15 ਅਪ੍ਰੈਲ(ਵਿਸ਼ਵ ਵਾਰਤਾ) Indian Premier League : ਇੰਡੀਅਨ ਪ੍ਰੀਮੀਅਰ ਲੀਗ 2025 ਸੀਜ਼ਨ 18 ਦਾ 31 ਵਾਂ ਮੈਚ ਅੱਜ ਮੰਗਲਵਾਰ ਨੂੰ ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਖੇਡਿਆ ਗਿਆ।
ਪੰਜਾਬ ਕਿੰਗਜ਼ ਨੇ ਆਈਪੀਐਲ ਇਤਿਹਾਸ ਦੇ ਸਭ ਤੋਂ ਘੱਟ ਸਕੋਰ ਦਾ ਬਚਾਅ ਕੀਤਾ। ਪੰਜਾਬ ਨੇ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰਾ ਸਿੰਘ ਸਟੇਡੀਅਮ ਵਿੱਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਮ ਸਿਰਫ਼ 111 ਦੌੜਾਂ ਹੀ ਬਣਾ ਸਕੀ। ਜਵਾਬ ਵਿੱਚ, ਕੇਕੇਆਰ ਦੀ ਟੀਮ 95 ਦੌੜਾਂ ‘ਤੇ ਆਲ ਆਊਟ ਹੋ ਗਈ।
ਪੰਜਾਬ ਵੱਲੋਂ ਯੁਜਵੇਂਦਰ ਚਾਹਲ ਨੇ 4 ਵਿਕਟਾਂ ਲੈ ਕੇ ਮੈਚ ਦਾ ਪਾਸਾ ਪਲਟ ਦਿੱਤਾ। ਜਦਕਿ ਮਾਰਕੋ ਜੈਨਸਨ ਨੇ 3 ਵਿਕਟਾਂ ਲਈਆਂ। ਪ੍ਰਭਸਿਮਰਨ ਸਿੰਘ ਨੇ 30 ਅਤੇ ਪ੍ਰਿਆਂਸ਼ ਆਰੀਆ ਨੇ 22 ਦੌੜਾਂ ਬਣਾਈਆਂ। ਕੋਲਕਾਤਾ ਵੱਲੋਂ ਹਰਸ਼ਿਤ ਰਾਣਾ ਨੇ 3 ਵਿਕਟਾਂ ਲਈਆਂ। ਵਰੁਣ ਚੱਕਰਵਰਤੀ ਅਤੇ ਸੁਨੀਲ ਨਾਰਾਇਣ ਨੇ 2-2 ਵਿਕਟਾਂ ਲਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/