Indian Premier League : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਲਖਨਊ ਨੂੰ 8 ਵਿਕਟਾਂ ਨਾਲ ਹਰਾਇਆ
ਅਰਸ਼ਦੀਪ ਸਿੰਘ ਨੇ ਲਈਆਂ 3 ਵਿਕਟਾਂ
ਚੰਡੀਗੜ੍ਹ, 2ਅਪ੍ਰੈਲ(ਵਿਸ਼ਵ ਵਾਰਤਾ) Indian Premier League : ਆਈਪੀਐਲ 2025 ਦਾ 13ਵਾਂ ਮੈਚ ਮੰਗਲਵਾਰ ਨੂੰ ਲਖਨਊ ਸੁਪਰ ਜਾਇੰਟਸ ਅਤੇ ਪੰਜਾਬ ਕਿੰਗਜ਼ ਵਿਚਕਾਰ ਖੇਡਿਆ ਗਿਆ।
ਪ੍ਰਭਸਿਮਰਨ ਸਿੰਘ ਦੀ ਤੇਜ਼ ਬੱਲੇਬਾਜ਼ੀ ਦੇ ਦਮ ‘ਤੇ, ਪੰਜਾਬ ਕਿੰਗਜ਼ ਨੇ ਲਖਨਊ ਸੁਪਰਜਾਇੰਟਸ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਪੰਜਾਬ ਨੇ ਟਾਸ ਜਿੱਤ ਕੇ ਏਕਾਨਾ ਸਟੇਡੀਅਮ ਵਿੱਚ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਲਖਨਊ ਨੇ 7 ਵਿਕਟਾਂ ਗੁਆ ਕੇ 171 ਦੌੜਾਂ ਬਣਾਈਆਂ। ਜਿਸ ਦੇ ਜਵਾਬ ਵਿੱਚ ਪੰਜਾਬ ਨੇ 16.2 ਓਵਰਾਂ ਵਿੱਚ 2 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਪ੍ਰਾਪਤ ਕਰ ਲਿਆ।
ਪੰਜਾਬ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ 3 ਵਿਕਟਾਂ ਲਈਆਂ। ਬੱਲੇਬਾਜ਼ੀ ਵਿੱਚ ਪ੍ਰਭਸਿਮਰਨ ਸਿੰਘ ਨੇ 34 ਗੇਂਦਾਂ ਵਿੱਚ 69 ਦੌੜਾਂ ਬਣਾਈਆਂ। ਕਪਤਾਨ ਸ਼੍ਰੇਅਸ ਅਈਅਰ ਨੇ 52 ਅਤੇ ਨੇਹਲ ਵਢੇਰਾ ਨੇ 43 ਦੌੜਾਂ ਬਣਾਈਆਂ। ਲਖਨਊ ਵੱਲੋਂ ਦਿਗਵੇਸ਼ ਰਾਠੀ ਨੇ 2 ਵਿਕਟਾਂ ਲਈਆਂ। ਇਸ ਤੋਂ ਇਲਾਵਾ ਨਿਕੋਲਸ ਪੂਰਨ ਨੇ 44 ਅਤੇ ਆਯੂਸ਼ ਬਡੋਨੀ ਨੇ 41 ਦੌੜਾਂ ਬਣਾਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/