Indian Premier League : ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ
ਰਾਜਸਥਾਨ ਰਾਇਲਜ਼ ਨੇ ਟਾਸ ਜਿੱਤਕੇ ਲਿਆ ਇਹ ਫੈਸਲਾ

ਚੰਡੀਗੜ੍ਹ, 24ਅਪ੍ਰੈਲ(ਵਿਸ਼ਵ ਵਾਰਤਾ) Indian Premier League : ਇੰਡੀਅਨ ਪ੍ਰੀਮੀਅਰ ਲੀਗ (IPL) 2025 ਦੇ 42ਵੇਂ ਮੈਚ ਵਿੱਚ ਅੱਜ ਰਾਇਲ ਚੈਲੇਂਜਰਜ਼ ਬੰਗਲੌਰ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ ਹੋਵੇਗਾ। ਇਹ ਮੈਚ ਐਮ ਚਿੰਨਾਸਵਾਮੀ ਸਟੇਡੀਅਮ, ਬੰਗਲੁਰੂ ਵਿਖੇ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਰਾਜਸਥਾਨ ਰਾਇਲਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਪਿਛਲੇ ਮੈਚ ਵਿੱਚ ਆਰਸੀਬੀ ਨੇ ਰਾਜਸਥਾਨ ਨੂੰ ਉਸਦੇ ਘਰੇਲੂ ਮੈਦਾਨ ‘ਤੇ 9 ਵਿਕਟਾਂ ਨਾਲ ਹਰਾਇਆ ਸੀ। ਦੱਸ ਦਈਏ ਕਿ ਇਸ ਚੱਲ ਰਹੇ ਸੀਜ਼ਨ ਵਿੱਚ ਬੰਗਲੁਰੂ ਦੇ 8 ਵਿੱਚੋਂ 5 ਮੈਚ ਜਿੱਤਣ ਤੋਂ ਬਾਅਦ 10 ਅੰਕ ਹਨ ਜਦਕਿ ਰਾਜਸਥਾਨ ਦੇ 8 ਮੈਚਾਂ ਵਿੱਚ ਦੋ ਜਿੱਤਾਂ ਨਾਲ ਸਿਰਫ਼ 4 ਅੰਕ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























