Indian Premier League : ਅੱਜ ਦਾ ਮੁਕਾਬਲਾ ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਰਾਜਸਥਾਨ ਰਾਇਲਜ਼ ਵਿਚਾਲੇ
ਇਸ ਸੀਜ਼ਨ ‘ਚ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ ਦੋਵੇਂ ਟੀਮਾਂ
ਚੰਡੀਗੜ੍ਹ, 24ਅਪ੍ਰੈਲ(ਵਿਸ਼ਵ ਵਾਰਤਾ) Indian Premier League : ਇੰਡੀਅਨ ਪ੍ਰੀਮੀਅਰ ਲੀਗ (IPL) 2025 ਦੇ 42ਵੇਂ ਮੈਚ ਵਿੱਚ ਅੱਜ ਰਾਇਲ ਚੈਲੇਂਜਰਜ਼ ਬੰਗਲੌਰ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ ਹੋਵੇਗਾ।

ਇਹ ਮੈਚ ਐਮ ਚਿੰਨਾਸਵਾਮੀ ਸਟੇਡੀਅਮ, ਬੰਗਲੁਰੂ ਵਿਖੇ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ, ਜਦਕਿ ਮੈਚ ਲਈ ਟਾਸ ਸ਼ਾਮ 7:00 ਵਜੇ ਹੋਵੇਗੀ।
ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਪਿਛਲੇ ਮੈਚ ਵਿੱਚ ਆਰਸੀਬੀ ਨੇ ਰਾਜਸਥਾਨ ਨੂੰ ਉਸਦੇ ਘਰੇਲੂ ਮੈਦਾਨ ‘ਤੇ 9 ਵਿਕਟਾਂ ਨਾਲ ਹਰਾਇਆ ਸੀ। ਦੱਸ ਦਈਏ ਕਿ ਇਸ ਚੱਲ ਰਹੇ ਸੀਜ਼ਨ ਵਿੱਚ ਬੰਗਲੁਰੂ ਦੇ 8 ਵਿੱਚੋਂ 5 ਮੈਚ ਜਿੱਤਣ ਤੋਂ ਬਾਅਦ 10 ਅੰਕ ਹਨ ਜਦਕਿ ਰਾਜਸਥਾਨ ਦੇ 8 ਮੈਚਾਂ ਵਿੱਚ ਦੋ ਜਿੱਤਾਂ ਨਾਲ ਸਿਰਫ਼ 4 ਅੰਕ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























