Indian Premier League : ਅੱਜ ਲਗਾਤਾਰ ਦੂਜੇ ਦਿਨ ਹੋਵੇਗਾ ਡਬਲ ਹੈਡਰ
ਦਿਨ ਦਾ ਪਹਿਲਾ ਮੈਚ ਰਾਜਸਥਾਨ ਰਾਇਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ

ਚੰਡੀਗੜ੍ਹ, 13ਅਪ੍ਰੈਲ(ਵਿਸ਼ਵ ਵਾਰਤਾ)Indian Premier League : ਇੰਡੀਅਨ ਪ੍ਰੀਮੀਅਰ ਲੀਗ 2025 ਸੀਜ਼ਨ 18 ਵਿੱਚ ਅੱਜ ਲਗਾਤਾਰ ਦੂਜੇ ਦਿਨ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਖੇਡਿਆ ਜਾਵੇਗਾ। ਦਿਨ ਦਾ ਪਹਿਲਾ ਅਤੇ ਇਸ ਸੀਜ਼ਨ ਦਾ 28ਵਾਂ ਮੈਚ ਅੱਜ ਰਾਜਸਥਾਨ ਰਾਇਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਖੇਡਿਆ ਜਾਵੇਗਾ।

ਇਹ ਮੈਚ ਰਾਜਸਥਾਨ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਦੁਪਹਿਰ 3:30 ਵਜੇ ਤੋਂ ਖੇਡਿਆ ਜਾਵੇਗਾ, ਜਦਕਿ ਮੈਚ ਲਈ ਟਾਸ ਦੁਪਹਿਰ 3:00 ਵਜੇ ਹੋਵੇਗੀ।
ਦੱਸ ਦਈਏ ਕਿ ਇਸ ਸੀਜ਼ਨ ਵਿੱਚ ਰਾਜਸਥਾਨ ਦੀ ਟੀਮ ਨੇ 5 ਵਿੱਚੋਂ 2 ਮੈਚ ਜਿੱਤੇ ਹਨ। ਇਸ ਤੋਂ ਇਲਾਵਾ ਬੰਗਲੁਰੂ ਨੇ 5 ਵਿੱਚੋਂ 3 ਮੈਚ ਜਿੱਤੇ ਹਨ ਅਤੇ 2 ਹਾਰੇ ਹਨ। ਦੋਵੇਂ ਟੀਮਾਂ ਆਪਣੇ ਪਿਛਲੇ ਮੈਚ ਹਾਰ ਚੁੱਕੀਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















