Indigo ਦੇ ਜਹਾਜ਼ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ
ਨਵੀ ਦਿੱਲੀ, 28 ਮਾਰਚ 2026 (ਵਿਸ਼ਵ ਵਾਰਤਾ): ਵਿਸ਼ਾਖਾਪਟਨਮ ਤੋਂ ਦਿੱਲੀ ਆ ਰਹੀ ਇੰਡੀਗੋ ਦੀ ਫਲਾਈਟ 6E 579 ਦੀ ਸ਼ਨੀਵਾਰ ਸਵੇਰੇ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਫਲਾਈਟ ਵਿੱਚ 160 ਯਾਤਰੀ ਸਵਾਰ ਸਨ। ਫਲਾਈਟ ਵਿੱਚ ਤਕਨੀਕੀ ਖਰਾਬੀ ਦੀ ਜਾਣਕਾਰੀ ਮਿਲੀ।
ਜਾਣਕਾਰੀ ਅਨੁਸਾਰ ਵਿਸ਼ਾਖਾਪਟਨਮ ਤੋਂ ਉਡਾਣ ਭਰ ਕੇ ਫਲਾਈਟ ਦਿੱਲੀ ਵੱਲ ਆ ਰਹੀ ਸੀ। ਇਸ ਦੌਰਾਨ ਫਲਾਈਟ ਵਿੱਚ 160 ਯਾਤਰੀ ਸਵਾਰ ਸਨ। ਜਦੋਂ ਫਲਾਈਟ ਅਸਮਾਨ ਵਿੱਚ ਸੀ, ਉਦੋਂ ਹੀ ਉਸ ਦੇ ਇੱਕ ਇੰਜਣ ਨੇ ਕੰਮ ਕਰਨਾ ਬੰਦ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਲੈਂਡਿੰਗ ਤੋਂ ਬਾਅਦ ਸਾਰੇ ਯਾਤਰੀ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਇਸ ਘਟਨਾ ਬਾਰੇ ਮਿਲੀ ਜਾਣਕਾਰੀ ਅਨੁਸਾਰ, ਸਵੇਰੇ 10 ਵਜੇ ਕੇ 39 ਮਿੰਟ ‘ਤੇ ਇੰਡੀਗੋ ਦੀ ਫਲਾਈਟ ਨੰਬਰ 6E 579 ਲਈ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਦੱਸਿਆ ਗਿਆ ਕਿ ਫਲਾਈਟ ਦਾ ਇੱਕ ਇੰਜਣ ਫੇਲ੍ਹ ਹੋ ਗਿਆ ਸੀ। ਫਲਾਈਟ ਦਾ ਇੰਜਣ ਫੇਲ੍ਹ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਸ ਨੂੰ ਐਮਰਜੈਂਸੀ ਹਾਲਤ ਵਿੱਚ ਦਿੱਲੀ ਏਅਰਪੋਰਟ ‘ਤੇ ਲੈਂਡ ਕਰਵਾਇਆ ਗਿਆ ਹੈ। ਇਸ ਫਲਾਈਟ ਵਿੱਚ ਸਵਾਰ ਸਾਰੇ ਯਾਤਰੀ ਫਿਲਹਾਲ ਪੂਰੀ ਤਰ੍ਹਾਂ ਸੁਰੱਖਿਅਤ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























